
Hoshiarpur News : ਵੱਖ-ਵੱਖ ਇਲਾਕਿਆਂ 'ਚੋਂ ਚੋਰੀ ਕਰਕੇ ਵੇਚਣ ਲਈ ਵਰਤੇ 5 ਚੋਰੀ ਦੇ ਮੋਟਰਸਾਈਕਲ ਬਰਾਮਦ
Hoshiarpur News : ਹੁਸ਼ਿਆਰਪੁਰ 'ਚ ਪੁਲਿਸ ਨੇ ਚੋਰ ਗਿਰੋਹ ਦੇ ਚਾਰ ਮੈਂਬਰਾਂ ਨੂੰ ਕਾਬੂ ਕੀਤਾ ਹੈ। ਇਨ੍ਹਾਂ ਕੋਲੋਂ ਚੋਰੀ ਦੇ ਪੰਜ ਮੋਟਰਸਾਈਕਲ ਵੀ ਬਰਾਮਦ ਹੋਏ ਹਨ। ਫਿਲਹਾਲ ਪੁਲਿਸ ਦੋਸ਼ੀ ਤੋਂ ਪੁੱਛਗਿੱਛ ਕਰ ਰਹੀ ਹੈ।
ਇਹ ਵੀ ਪੜੋ:Paris Olympics 2024 : ਓਲੰਪਿਕ 'ਚ ਭਾਰਤ ਨੂੰ ਵੱਡਾ ਝਟਕਾ ਪਹਿਲਵਾਨ ਵਿਨੇਸ਼ ਫੋਗਾਟ ਨੂੰ ਅਯੋਗ ਐਲਾਨਿਆ
ਇਸ ਮੌਕੇ ਡੀਐਸਪੀ ਨਰਿੰਦਰ ਕੁਮਾਰ ਮਿਨਹਾਸ ਨੇ ਦੱਸਿਆ ਕਿ ਦੋ ਦਿਨ ਪਹਿਲਾਂ ਮੰਡਿਆਲਾ ਚੌਕ ਨੇੜੇ ਬੁੱਲੋਵਾਲ ਥਾਣੇ ਦੇ ਐਸਐਚਓ ਅਮਨਦੀਪ ਕੁਮਾਰ ਅਤੇ ਨਸਰਾਲਾ ਚੌਕੀ ਦੇ ਇੰਚਾਰਜ ਮਨਿੰਦਰ ਸਿੰਘ ਨੇ ਨਾਕਾਬੰਦੀ ਦੌਰਾਨ ਇੱਕ ਮੋਟਰਸਾਈਕਲ ਨੂੰ ਰੋਕ ਕੇ ਤਲਾਸ਼ੀ ਲਈ ਗਈ ਤਾਂ ਪਤਾ ਲੱਗਿਆ ਕਿ ਮੋਟਰਸਾਈਕਲ ਚੋਰੀ ਦਾ ਹੈ।
ਇਹ ਵੀ ਪੜੋ:Monsoon session 13th day : ਵਾਇਨਾਡ 'ਚ ਕੁਦਰਤੀ ਆਫ਼ਤ ਦੇ ਮਸਲੇ 'ਤੇ ਸੰਸਦ 'ਚ ਬੋਲੇ ਰਾਹੁਲ ਗਾਂਧੀ
ਇਸ ਦੇ ਨਾਲ ਹੀ ਪੁਲਿਸ ਨੇ ਕਾਬੂ ਕੀਤੇ ਤਿੰਨਾਂ ਮੁਲਜ਼ਮਾਂ ਸਿਕੰਦਰ ਸਿੰਘ ਵਾਸੀ ਪਿੰਡ ਨੰਗਲ ਵਾਹਿਦ, ਕੁਲਵੀਰ ਸਿੰਘ ਵਾਸੀ ਤੱਦਫਤਿਹ ਸਿੰਘ ਅਤੇ ਮਨਦੀਪ ਕੁਮਾਰ ਵਾਸੀ ਪਿੰਡ ਜਲਪੇ (ਆਦਮਪੁਰ) ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਹੈ। ਪੁਲਿਸ ਰਿਮਾਂਡ ਦੌਰਾਨ ਤਿੰਨੋਂ ਮੁਲਜ਼ਮਾਂ ਨੇ ਆਪਣੇ ਗਰੋਹ ਵਿਚ ਸ਼ਾਮਲ ਸੁਰਜੀਤ ਉਰਫ਼ ਕਰਨ ਵਾਸੀ ਗੀਗਨੋਵਾਲ ਦਾ ਨਾਂ ਲਿਆ ਅਤੇ ਉਸ ਨੂੰ ਵੀ ਗ੍ਰਿਫ਼ਤਾਰ ਕਰ ਲਿਆ।
ਇਸ ਸਬੰਧੀ ਡੀਐਸਪੀ ਨੇ ਦੱਸਿਆ ਕਿ ਫੜੇ ਗਏ ਚਾਰੇ ਮੁਲਜ਼ਮਾਂ ਨੇ ਪੁਲਿਸ ਨੂੰ ਦੱਸਿਆ ਕਿ ਉਨ੍ਹਾਂ ਦਾ ਗਰੋਹ ਹੁਸ਼ਿਆਰਪੁਰ ਦੇ ਸਿਵਲ ਹਸਪਤਾਲ, ਸੋਨਾਲੀਕਾ, ਸਟੇਟ ਬੈਂਕ ਆਫ਼ ਇੰਡੀਆ ਬੁੱਲੋਵਾਲ ਸਮੇਤ ਆਸ-ਪਾਸ ਦੇ ਇਲਾਕਿਆਂ ਵਿਚ ਮੋਟਰਸਾਈਕਲ ਚੋਰੀ ਕਰਕੇ ਵੇਚਦਾ ਹੈ।