Punjab News : 264 ਮੈਗਾਵਾਟ ਸਮਰੱਥਾ ਵਾਲੇ 66 ਸੋਲਰ ਪਾਵਰ ਪਲਾਂਟ ਸਥਾਪਤ ਕਰਨ ‘ਤੇ ਵਿਚਾਰ ਕਰ ਰਿਹੈ ਪੰਜਾਬ
Published : Aug 7, 2024, 10:23 pm IST
Updated : Aug 7, 2024, 10:23 pm IST
SHARE ARTICLE
Minister Aman Arora
Minister Aman Arora

ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਹਰਭਜਨ ਸਿੰਘ ਈ ਟੀ.ਓ. ਵੱਲੋਂ ਵੱਕਾਰੀ ਗਰੀਨ ਊਰਜਾ ਪ੍ਰਾਜੈਕਟ ਬਾਰੇ ਵਿਚਾਰ-ਵਟਾਂਦਰਾ

Punjab News : ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਰਵਾਇਤੀ ਈਂਧਨ ‘ਤੇ ਨਿਰਭਰਤਾ ਅਤੇ ਬਿਜਲੀ ਸਬਸਿਡੀ ਦੇ ਬੋਝ ਨੂੰ ਘਟਾਉਣ ਤੋਂ ਇਲਾਵਾ ਪੰਜਾਬ ਨੂੰ ਸਾਫ਼-ਸੁਥਰੀ ਊਰਜਾ ਦੇ ਉਤਪਾਦਨ ਵਿੱਚ ਮੋਹਰੀ ਸੂਬਾ ਬਣਾਉਣ ਲਈ ਰਾਜ ਸਰਕਾਰ 4 ਮੈਗਾਵਾਟ ਦੀ ਸਮਰੱਥਾ ਵਾਲੇ 66 ਸੂਰਜੀ ਊਰਜਾ ਪਲਾਂਟ (ਕੁੱਲ 264 ਮੈਗਾਵਾਟ ਸਮਰੱਥਾ) ਸਥਾਪਤ ਕਰਨ ‘ਤੇ ਵਿਚਾਰ ਕਰ ਰਹੀ ਹੈ।

ਅਮਨ ਅਰੋੜਾ, ਜਿਨ੍ਹਾਂ ਨਾਲ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਵੀ ਮੌਜੂਦ ਸਨ, ਨੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਅਤੇ ਬਿਜਲੀ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਇਸ ਵੱਕਾਰੀ ਪ੍ਰਾਜੈਕਟ ਬਾਰੇ ਵਿਚਾਰ-ਵਟਾਂਦਰਾ ਕੀਤਾ।

ਅਮਨ ਅਰੋੜਾ ਨੇ ਦੱਸਿਆ ਕਿ ਇਸ ਇਸ ਪ੍ਰਾਜੈਕਟ ਦੇ ਮੁਕੰਮਲ ਹੋਣ ‘ਤੇ ਸਾਲਾਨਾ ਲਗਭਗ 390 ਮਿਲੀਅਨ ਯੂਨਿਟ ਬਿਜਲੀ ਪੈਦਾ ਹੋਣ ਦੀ ਉਮੀਦ ਹੈ। ਇਸ ਪ੍ਰਾਜੈਕਟ ਤਹਿਤ ਫੀਡਰ ਪੱਧਰੀ ਸੋਲਰਾਈਜ਼ੇਸ਼ਨ ਨੂੰ ਲਾਗੂ ਕਰਨ ਨਾਲ ਤਕਰੀਬਨ 136 ਕਰੋੜ ਰੁਪਏ ਦੀ ਸਾਲਾਨਾ ਬੱਚਤ ਹੋਣ ਦਾ ਅਨੁਮਾਨ ਹੈ।

ਉਨ੍ਹਾਂ ਦੱਸਿਆ ਕਿ ਇਹ ਕਦਮ ਸੂਬੇ ਵਿੱਚ ਲਗਭਗ 1,056 ਕਰੋੜ ਰੁਪਏ ਦਾ ਨਿਵੇਸ਼ ਲਿਆਵੇਗਾ, ਜਿਸ ਨਾਲ ਗੈਰ-ਰਵਾਇਤੀ ਊਰਜਾ ਖੇਤਰ ਵਿੱਚ ਹੁਨਰਮੰਦ ਅਤੇ ਆਪਣੇ ਹੁਨਰ ਨੂੰ ਨਿਖਾਰਨ ਵਿੱਚ ਲੱਗੇ ਵਿਅਕਤੀਆਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਹੋਣਗੇ। ਇਸ ਨਾਲ ਖੇਤੀਬਾੜੀ ਉਤਪਾਦਨ ਵਧਣ ਦੇ ਨਾਲ-ਨਾਲ ਸੂਬੇ ਦੀ ਪੇਂਡੂ ਆਰਥਿਕਤਾ ਨੂੰ ਵੀ ਹੁਲਾਰਾ ਮਿਲੇਗਾ।

ਇਸ ਮੀਟਿੰਗ ਵਿੱਚ ਪੰਜਾਬ ਵਿਕਾਸ ਕਮਿਸ਼ਨ ਦੇ ਵਾਈਸ-ਚੇਅਰਪਰਸਨ ਸੀਮਾ ਬਾਂਸਲ, ਸਕੱਤਰ ਬਿਜਲੀ ਵਿਭਾਗ ਸ੍ਰੀ ਰਾਹੁਲ ਤਿਵਾੜੀ, ਸਕੱਤਰ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਵਿਭਾਗ ਸ੍ਰੀ ਰਵੀ ਭਗਤ, ਪਾਵਰਕਾਮ ਦੇ ਚੇਅਰਮੈਨ-ਕਮ-ਮੈਨੇਜਿੰਗ ਡਾਇਰੈਕਟਰ ਇੰਜਨੀਅਰ ਬਲਦੇਵ ਸਿੰਘ ਸਰਾਂ, ਪੰਜਾਬ ਵਿਕਾਸ ਕਮਿਸ਼ਨ ਦੇ ਮੈਂਬਰ ਸ਼ੌਕਤ ਰੌਏ, ਡਾਇਰੈਕਟਰ ਪੇਡਾ ਐਮ.ਪੀ.ਸਿੰਘ ਅਤੇ ਦੋਵਾਂ ਵਿਭਾਗਾਂ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM

Patiala ‘Kidnapper’s’ encounter ਮਾਮਲੇ 'ਚ ਆ ਗਿਆ ਨਵਾਂ ਮੋੜ :Kin allege Jaspreet killed by police | News

26 Apr 2025 5:48 PM

Pahalgam Attack 'ਤੇ ਚੰਡੀਗੜ੍ਹ ਦੇ ਲੋਕਾਂ ਦਾ ਪਾਕਿ 'ਤੇ ਫੁੱਟਿਆ ਗੁੱਸਾ, ਮਾਸੂਮਾਂ ਦੀ ਮੌਤ 'ਤੇ ਜਿੱਥੇ ਦਿਲ 'ਚ ਦਰਦ

25 Apr 2025 5:57 PM
Advertisement