Punjab Weather Update: ਮੁਹਾਲੀ ਵਿਚ ਰਾਤ ਦਾ ਪੈ ਰਿਹਾ ਮੀਂਹ
Punjab Weather Update News: ਅੱਜ ਬੁੱਧਵਾਰ ਨੂੰ ਪੰਜਾਬ ਦੇ ਕਈ ਇਲਾਕਿਆਂ 'ਚ ਭਾਰੀ ਮੀਂਹ ਦੀ ਸੰਭਾਵਨਾ ਹੈ। ਮੌਸਮ ਵਿਭਾਗ ਵੱਲੋਂ ਸੂਬੇ ਦੇ ਪੰਜ ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਵਿੱਚ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ਸ਼ਾਮਲ ਹਨ। ਹਾਲਾਂਕਿ ਬਾਕੀ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਦੂਜੇ ਪਾਸੇ ਔਸਤ ਤਾਪਮਾਨ ਵਿੱਚ ਕੋਈ ਬਦਲਾਅ ਨਹੀਂ ਹੋਇਆ ਹੈ। ਇਹ ਆਮ ਤਾਪਮਾਨ ਨਾਲੋਂ 1.9 ਡਿਗਰੀ ਵੱਧ ਰਿਹਾ ਹੈ। ਸੂਬੇ ਵਿਚ ਸਭ ਤੋਂ ਵੱਧ ਤਾਪਮਾਨ ਫਰੀਦਕੋਟ ਵਿੱਚ 38.1 ਡਿਗਰੀ ਦਰਜ ਕੀਤਾ ਗਿਆ। ਬਾਕੀ ਜ਼ਿਲ੍ਹਿਆਂ ਵਿੱਚ ਤਾਪਮਾਨ 33 ਤੋਂ 38 ਡਿਗਰੀ ਦੇ ਵਿਚਕਾਰ ਰਿਹਾ ਹੈ।
ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।
ਹੁਣ ਅਗਸਤ ਦਾ ਮਹੀਨਾ ਸ਼ੁਰੂ ਹੋ ਗਿਆ ਹੈ ਪਰ ਇਸ ਤੋਂ ਬਾਅਦ ਵੀ ਮਾਨਸੂਨ ਕਮਜ਼ੋਰ ਰਿਹਾ ਹੈ। ਹਾਲਾਂਕਿ ਹਿਮਾਚਲ ਦੇ ਨਾਲ ਲੱਗਦੇ ਇਲਾਕਿਆਂ 'ਚ ਮੀਂਹ ਜ਼ਰੂਰ ਪੈ ਰਿਹਾ ਹੈ। ਜਦੋਂਕਿ ਬਾਕੀ ਜ਼ਿਲ੍ਹਿਆਂ ਵਿੱਚ ਲੋਕਾਂ ਨੂੰ ਗਰਮੀ ਅਤੇ ਹੁੰਮਸ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੰਗਲਵਾਰ ਨੂੰ ਸ਼ਹੀਦ ਭਗਤ ਸਿੰਘ ਨਗਰ ਵਿੱਚ 0.5 ਮਿਲੀਮੀਟਰ, ਰੂਪਨਗਰ ਵਿੱਚ 4.5, ਭਾਖੜਾ ਡੈਮ ਦੇ ਨਾਲ ਵਾਲੇ ਖੇਤਰ ਵਿੱਚ 2.5, ਮੋਗਾ ਵਿੱਚ 0.5 ਅਤੇ ਫਤਿਹਗੜ੍ਹ ਸਾਹਿਬ ਵਿੱਚ 1.0 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ।
ਅਗਸਤ ਦੇ ਪਹਿਲੇ ਹਫ਼ਤੇ 9 ਜ਼ਿਲ੍ਹਿਆਂ ਵਿੱਚ 86 ਫੀਸਦੀ ਘੱਟ ਮੀਂਹ ਦਰਜ ਕੀਤਾ ਗਿਆ ਹੈ। ਇਨ੍ਹਾਂ ਵਿੱਚ ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਐਸਬੀਐਸ ਨਗਰ, ਬਰਨਾਲਾ, ਸੰਗਰੂਰ, ਫਤਿਹਗੜ੍ਹ ਸਾਹਿਬ, ਪਟਿਆਲਾ ਅਤੇ ਮੋਹਾਲੀ ਸ਼ਾਮਲ ਹਨ। ਜਦੋਂ ਕਿ ਅੰਮ੍ਰਿਤਸਰ ਅਤੇ ਮੁਕਤਸਰ ਸਾਹਿਬ ਵਿੱਚ ਕ੍ਰਮਵਾਰ 63.2 ਅਤੇ 37.4 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ।
(For more Punjabi news apart from Punjab Weather Update News , stay tuned to Rozana Spokesman)