Delhi Airport : ਦਿੱਲੀ ਏਅਰਪੋਰਟ ‘ਤੇ ਪੰਜਾਬੀਆਂ ਲਈ ਖੋਲ੍ਹਿਆ ਜਾਵੇਗਾ ਵਿਸ਼ੇਸ਼ ਕਾਊਂਟਰ, ਮਿਲਣਗੀਆਂ ਇਹ ਸਹੂਲਤਾਂ
Published : Aug 7, 2024, 3:59 pm IST
Updated : Aug 7, 2024, 4:50 pm IST
SHARE ARTICLE
Delhi Airport
Delhi Airport

ਇਹ ਆਈਜੀਆਈ ਏਅਰਪੋਰਟ ਟਰਮੀਨਲ-3, ਨਵੀਂ ਦਿੱਲੀ ਵਿਖੇ ਸਥਿਤ ਹੋਵੇਗਾ

Delhi Airport :  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਾਸੀਆਂ ਨੂੰ ਤੋਹਫ਼ਾ ਦਿੱਤਾ ਹੈ। ਦਿੱਲੀ ਏਅਰਪੋਰਟ (Delhi Airport) ‘ਤੇ ਪੰਜਾਬੀਆਂ ਲਈ ਵਿਸ਼ੇਸ਼ ਕਾਊਂਟਰ ਖੋਲ੍ਹਿਆ ਜਾਵੇਗਾ। ਇਹ ਸੁਵਿਧਾ ਕੇਂਦਰ ਆਈ.ਜੀ.ਆਈ ਏਅਰਪੋਰਟ ਟਰਮੀਨਲ-3, ਨਵੀਂ ਦਿੱਲੀ ਵਿਖੇ ਸਥਾਪਿਤ ਕੀਤਾ ਜਾਵੇਗਾ, ਜਿਸ ਨਾਲ ਪੰਜਾਬੀਆਂ ਲਈ ਯਾਤਰਾ ਹੋਰ ਵੀ ਆਸਾਨ ਹੋ ਜਾਵੇਗੀ।

ਇਸ ਸੁਵਿਧਾ ਕੇਂਦਰ ਰਾਹੀਂ ਪੰਜਾਬੀਆਂ ਨੂੰ ਵਿਸ਼ੇਸ਼ ਸੇਵਾਵਾਂ ਅਤੇ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ, ਜਿਵੇਂ ਕਿ ਸਥਾਨਕ ਭਾਸ਼ਾਵਾਂ ਵਿੱਚ ਮਾਰਗਦਰਸ਼ਨ, ਪੰਜਾਬ ਨਾਲ ਸਬੰਧਤ ਜਾਣਕਾਰੀ ਅਤੇ ਸਮੱਸਿਆ ਦੇ ਨਿਪਟਾਰੇ ਵਿੱਚ ਸਹਾਇਤਾ। ਇਸ ਨਾਲ ਏਅਰਪੋਰਟ ‘ਤੇ ਪੰਜਾਬੀਆਂ ਦੇ ਤਜ਼ਰਬੇ ‘ਚ ਹੋਰ ਸੁਧਾਰ ਹੋਵੇਗਾ।

ਪੰਜਾਬੀਆਂ ਨੂੰ ਮਿਲਣਗੀਆਂ ਵਿਸ਼ੇਸ਼ ਸਹੂਲਤਾਂ-

1. ਪੰਜਾਬ ਸਰਕਾਰ ਦਿੱਲੀ ਏਅਰਪੋਰਟ ‘ਤੇ ਸੁਵਿਧਾ ਕੇਂਦਰ ਸ਼ੁਰੂ ਕਰ ਰਹੀ ਹੈ। ਇਹ ਆਈ.ਜੀ.ਆਈ ਏਅਰਪੋਰਟ ਟਰਮੀਨਲ-3, ਨਵੀਂ ਦਿੱਲੀ ਵਿਖੇ ਸਥਿਤ ਹੋਵੇਗਾ।

2. ਪੰਜਾਬ ਸਰਕਾਰ ਅਤੇ GMR, ਨਵੀਂ ਦਿੱਲੀ ਵਿਚਕਾਰ 12 ਜੂਨ, 2024 ਨੂੰ ਦੋ ਸਾਲਾਂ ਲਈ ਇੱਕ ਸਮਝੌਤੇ ‘ਤੇ ਹਸਤਾਖਰ ਕੀਤੇ ਗਏ ਸਨ।

3. ਇਹ ਸੁਵਿਧਾ ਕੇਂਦਰ 24*7 ਕੰਮ ਕਰੇਗਾ।

4. ਇਸ ਸੁਵਿਧਾ ਕੇਂਦਰ ਦਾ ਉਦੇਸ਼ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਪ੍ਰਵਾਸੀ ਭਾਰਤੀਆਂ ਅਤੇ ਹੋਰ ਯਾਤਰੀਆਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰਨਾ ਹੈ।

5. ਇਸ ਕੇਂਦਰ ਵਿੱਚ 2 ਇਨੋਵਾ ਕਾਰਾਂ ਹੋਣਗੀਆਂ ਜੋ ਪੰਜਾਬ ਭਵਨ ਅਤੇ ਹੋਰ ਨੇੜਲੇ ਸਥਾਨਾਂ ਤੱਕ ਯਾਤਰੀਆਂ ਦੀ ਸਥਾਨਕ ਆਵਾਜਾਈ ਵਿੱਚ ਮਦਦ ਕਰਨ ਲਈ ਉਪਲਬਧ ਹੋਣਗੀਆਂ।

6. ਯਾਤਰੀ/ਰਿਸ਼ਤੇਦਾਰ ਹਵਾਈ ਅੱਡੇ ‘ਤੇ ਲਾਈਟਾਂ, ਕਨੈਕਟਿੰਗ ਫਲਾਈਟਾਂ, ਟੈਕਸੀ ਸੇਵਾਵਾਂ, ਗੁੰਮ ਹੋਏ ਸਮਾਨ ਦੀਆਂ ਸਹੂਲਤਾਂ ਅਤੇ ਹੋਰ ਲੋੜੀਂਦੀ ਸਹਾਇਤਾ ਲਈ ਮਦਦ ਲੈ ਸਕਦੇ ਹਨ।

7. ਐਮਰਜੈਂਸੀ ਦੀ ਸਥਿਤੀ ਵਿੱਚ, ਉਪਲਬਧਤਾ ਦੇ ਅਧੀਨ, ਪੰਜਾਬ ਭਵਨ, ਦਿੱਲੀ ਵਿੱਚ ਕੁਝ ਕਮਰੇ ਯਾਤਰੀਆਂ ਜਾਂ ਉਨ੍ਹਾਂ ਦੇ ਰਿਸ਼ਤੇਦਾਰਾਂ ਲਈ ਉਪਲਬਧ ਕਰਵਾਏ ਜਾਣਗੇ।

8. ਸਹਾਇਤਾ ਕੇਂਦਰ ਨੰਬਰ (011-61232182) ਜਾਰੀ ਕੀਤਾ ਗਿਆ ਹੈ, ਜਿਸ ਦੀ ਵਰਤੋਂ ਯਾਤਰੀ ਕਿਸੇ ਵੀ ਸਮੇਂ ਸਹਾਇਤਾ ਪ੍ਰਾਪਤ ਕਰਨ ਲਈ ਕਰ ਸਕਦੇ ਹਨ।

 

 

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਲਈ ਖਰੀਦੀ ਲਾਟਰੀ 10 ਲੱਖ ਦੀ ਨਿਕਲੀ, ਲੁਧਿਆਣਾ ਤੋਂ ਲੈ ਕੇ ਆਇਆ ਸੀ ਸਾਲਾ

23 Jan 2026 3:09 PM

ਤੇਜ਼ ਹਨ੍ਹੇਰੀ ਕਾਰਨ ਡਿੱਗਿਆ ਵੱਡਾ ਦਰੱਖਤ, ਬੁਲੇਟ ਵਾਲੇ ਦੀ ਮਸਾਂ ਬਚੀ ਜਾਨ

23 Jan 2026 3:08 PM

ਜਾਣੋ 10 ਕਰੋੜ ਦੀ ਲਾਟਰੀ ਜਿੱਤਣ ਵਾਲੇ ਇਸ ਸ਼ਖਸ ਨੂੰ ਮਿਲਣਗੇ ਕਿੰਨੇ ਰੁਪਏ

22 Jan 2026 3:38 PM

Top Athlete Karan Brar Allegedly Stripped and Beaten: ਸੁਣੋ ਕੀ ਕਹਿ ਰਹੇ ਵਕੀਲ Ghuman Brothers ਅਤੇ ਪੀੜਤ

21 Jan 2026 3:24 PM

ਨਸ਼ੇ ਦਾ ਦੈਂਤ ਖਾ ਗਿਆ ਪਰਿਵਾਰ ਦੇ 7 ਜੀਆਂ ਨੂੰ, ਤਸਵੀਰਾਂ ਦੇਖ ਕੇ ਹੰਝੂ ਵਹਾਅ ਰਹੀ ਬਜ਼ੁਰਗ ਮਾਤਾ

18 Jan 2026 2:54 PM
Advertisement