
ਬਰਾਮਦ ਕੀਤੀ ਆਈਈਡ ਨੂੰ ਸਾਂਝੇ ਯਤਨਾਂ ਨਾਲ ਕੀਤਾ ਗਿਆ ਨਸ਼ਟ
Anti-Gangster Task Force and Punjab Police foil a major conspiracy : ਐਂਟੀ-ਗੈਂਗਸਟਰ ਟਾਸਕ ਫੋਰਸ ਪੰਜਾਬ ਨੇ ਮਿਲੀ ਖੁਫੀਆ ਜਾਣਕਾਰੀ ਦੇ ਆਧਾਰ ’ਤੇ ਕਾਰਵਾਈ ਕਰਦੇ ਹੋਏ ਪਾਕਿਸਤਾਨ ਸਥਿਤ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਆਪਰੇਟਿਵ ਹਰਵਿੰਦਰ ਰਿੰਦਾ ਅਤੇ ਪਾਕਿਸਤਾਨ ਦੀ ਹਮਾਇਤ ਪ੍ਰਾਪਤ ਅੱਤਵਾਦੀ ਲਖਬੀਰ ਉਰਫ ਲੰਡਾ ਦੁਆਰਾ ਰਚੀ ਗਈ ਇਕ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਸਫਲਤਾਪੂਰਵਕ ਨਾਕਾਮ ਕਰ ਦਿੱਤਾ ਹੈ।
ਭਰੋਸੇਯੋਗ ਸੂਤਰਾਂ ਤੋਂ ਮਿਲੀ ਖੁਫੀਆ ਜਾਣਕਾਰੀ ’ਤੇ ਕਾਰਵਾਈ ਕਰਦੇ ਹੋਏ ਐਂਟੀ ਗੈਂਗਸਟਰ ਟਾਸਕ ਫੋਰਸ ਨੇ ਤਰਨਤਾਰਨ ਪੁਲਿਸ ਨਾਲ ਮਿਲ ਕੇ ਇਕ ਤਲਾਸ਼ੀ ਮੁਹਿੰਮ ਚਲਾਈ ਅਤੇ ਤਰਨਤਾਰਨ ’ਚੋਂ ਇਕ ਇੰਪਰੂਵਾਈਜ਼ਡ ਐਕਸਪਲੋਸਿਵ ਡਿਵਾਈਸ ਬਰਾਮਦ ਕੀਤੀ। ਇਸ ਤੋਂ ਪਹਿਲਾਂ ਕਿ ਇਹ ਹਰਵਿੰਦਰ ਉਰਫ ਰਿੰਦਾ ਦੇ ਸਾਥੀਆਂ ਤੱਕ ਪਹੁੰਚ ਸਕੇ। ਆਈਈਡ ਨੂੰ ਸਾਵਧਾਨੀ ਨਾਲ ਇਕ ਸੁਰੱਖਿਅਤ ਜਗ੍ਹਾ ’ਤੇ ਲਿਜਾਇਆ ਗਿਆ।
ਆਈਈਡ ਨੂੰ ਫੈਲਾਉਣ ਲਈ ਵਿਸਫੋਟਕ ਆਰਡੀਨੈਂਸ ਡਿਸਪੋਜ਼ਲ ਟੀਮ ਨੂੰ ਘਟਨਾ ਸਥਾਨ ’ਤੇ ਬੁਲਾਇਆ ਗਿਆ ਅਤੇ ਬਾਅਦ ਵਿਚ ਸਾਂਝੇ ਯਤਨਾਂ ਨਾਲ ਇਸਨੂੰ ਨਸ਼ਟ ਕਰ ਦਿੱਤਾ ਗਿਆ। ਤਰਨਤਾਰਨ ਦੇ ਥਾਣਾ ਸਿਰਹਾਲੀ ਵਿਖੇ ਵਿਸਫੋਟਕ ਐਕਟ ਤਹਿਤ ਐਫ.ਆਈ.ਆਰ. ਦਰਜ ਕੀਤੀ ਗਈ ਹੈ।