
ਰਾਜ ਲਾਲੀ ਗਿੱਲ ਨੇ ਗਾਇਕ ਨੂੰ ਕਮਿਸ਼ਨ ਦੇ ਦਫ਼ਤਰ ’ਚ ਪੇਸ਼ ਹੋਣ ਦਾ ਦਿੱਤਾ ਹੁਕਮ
Chairperson of Punjab State Women's Commission objects to singer Karan Aujla's song : ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਪੰਜਾਬੀ ਗਾਇਕ ਕਰਨ ਔਜਲਾ ਦੇ ਗੀਤ ‘ਐਮ ਐਫ ਗੱਭਰੂ’ ਵਿਚ ਔਰਤਾਂ ਖਿਲਾਫ਼ ਵਰਤੀ ਗਈ ਇਤਰਾਜ਼ਯੋਗ ਸ਼ਬਦਾਵਲੀ ’ਤੇ ਸਖਤ ਇਤਰਾਜ਼ ਪ੍ਰਗਟਾਇਆ ਹੈ। ਉਨ੍ਹਾਂ ਗਾਇਕ ਖਿਲਾਫ ਸੂ-ਮੋਟੋ ਨੋਟਿਸ ਲੈਂਦਿਆਂ, ਉਸ ਖਿਲਾਫ ਕਾਰਵਾਈ ਦੀ ਮੰਗ ਕੀਤੀ ਹੈ। ਰਾਜ ਲਾਲੀ ਗਿੱਲ ਨੇ ਕਿਹਾ ਗੀਤਾਂ ਵਿਚ ਔਰਤਾਂ ਨੂੰ ਨੀਵਾਂ ਦਿਖਾ ਕੇ ਕਮਾਈ ਕੀਤੀ ਜਾ ਰਹੀ ਹੈ, ਜਿਸ ਨੂੰ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਸਾਡੇ ਗੁਰੂਆਂ ਨੇ ਔਰਤ ਨੂੰ ਰੱਬ ਦਾ ਰੂਪ ਮੰਨਿਆ ਅਤੇ ਸਾਡਾ ਸੱਭਿਆਚਾਰ ਬਹੁਤ ਅਮੀਰ ਹੈ, ਪਰ ਗਾਇਕ ਅਕਸਰ ਆਪਣੇ ਗੀਤਾਂ ’ਚ ਔਰਤਾਂ ਖਿਲਾਫ਼ ਘਟੀਆ ਸ਼ਬਦਾਵਲੀ ਦੀ ਵਰਤੋਂ ਕਰਦੇ ਹਨ।
ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਕਰਨ ਔਜਲਾ ਅਤੇ ਹਨੀ ਸਿੰਘ ਵਿਰੁੱਧ ਪੰਜਾਬ ਦੇ ਡੀਜੀਪੀ ਤੋਂ ਕਾਰਵਾਈ ਦੀ ਵੀ ਮੰਗ ਕੀਤੀ ਹੈ। ਉਨ੍ਹਾਂ ਕਰਨ ਔਜਲਾ ਅਤੇ ਹਨੀ ਸਿੰਘ ਨੂੰ ਆਉਂਦੀ 11ਅਗਸਤ 2025 ਨੂੰ ਮਹਿਲਾ ਕਮਿਸ਼ਨ ਦੇ ਦਫ਼ਤਰ ਵਿਖੇ ਪੇਸ਼ ਹੋਣ ਲਈ ਕਿਹਾ ਗਿਆ ਹੈ।