
ਗੀਤਾਂ ਵਿਚ ਔਰਤਾਂ ਪ੍ਰਤੀ ਮਾੜੀ ਸ਼ਬਦਾਵਲੀ ਵਰਤਣ ਦਾ ਲਿਆ ਨੋਟਿਸ
Singers Honey Singh and Karan Aujla summoned News: ਪੰਜਾਬੀ ਗਾਇਕ ਕਰਨ ਔਜਲਾ ਅਤੇ ਹਨੀ ਸਿੰਘ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਪੰਜਾਬ ਮਹਿਲਾ ਕਮਿਸ਼ਨ ਨੇ ਦੋਵਾਂ ਦੇ ਗੀਤਾਂ ਦਾ ਨੋਟਿਸ ਲਿਆ ਹੈ। ਇਸ ਦੇ ਨਾਲ ਹੀ ਇਸ ਸਬੰਧੀ ਕਾਰਵਾਈ ਲਈ ਪੰਜਾਬ ਦੇ ਡੀਜੀਪੀ ਨੂੰ ਪੱਤਰ ਲਿਖਿਆ ਗਿਆ ਹੈ। ਪੱਤਰ ਵਿੱਚ ਦੋਵਾਂ ਦੇ ਦੋ ਗੀਤਾਂ ਦਾ ਜ਼ਿਕਰ ਕੀਤਾ ਗਿਆ ਹੈ। ਇਹ ਵੀ ਕਿਹਾ ਗਿਆ ਹੈ ਕਿ ਇਸ ਨਾਲ ਔਰਤਾਂ ਦੇ ਮਾਣ ਨੂੰ ਠੇਸ ਪਹੁੰਚੀ ਹੈ। ਪੁਲਿਸ ਤੋਂ 11 ਅਗਸਤ ਤੱਕ ਅਗਲੀ ਕਾਰਵਾਈ ਸਬੰਧੀ ਰਿਪੋਰਟ ਮੰਗੀ ਗਈ ਹੈ।
ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਡੀਜੀਪੀ ਨੂੰ ਦੋ ਪੱਤਰ ਲਿਖੇ ਹਨ। ਪਹਿਲੇ ਪੱਤਰ ਵਿੱਚ ਕਿਹਾ ਗਿਆ ਹੈ ਕਿ ਯੋ ਯੋ ਹਨੀ ਸਿੰਘ ਦਾ ਗੀਤ 'ਮਿਲੀਅਨੇਅਰ' ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ। ਗੀਤ ਵਿੱਚ ਉਨ੍ਹਾਂ ਨੇ ਔਰਤਾਂ ਵਿਰੁੱਧ ਬਹੁਤ ਹੀ ਇਤਰਾਜ਼ਯੋਗ ਭਾਸ਼ਾ ਦੀ ਵਰਤੋਂ ਕੀਤੀ ਹੈ।
ਦੂਜੇ ਪੱਤਰ ਵਿੱਚ, ਕਮਿਸ਼ਨ ਨੇ ਕਰਨ ਔਜਲਾ ਦੇ ਗੀਤ 'ਐਮਐਮ ਗਬਰੂ' ਦਾ ਜ਼ਿਕਰ ਕੀਤਾ ਹੈ। ਕਮਿਸ਼ਨ ਨੇ ਕਿਹਾ ਕਿ ਇਹ ਗੀਤ ਸੋਸ਼ਲ ਮੀਡੀਆ 'ਤੇ ਵੀ ਵਾਇਰਲ ਹੋ ਰਿਹਾ ਹੈ। ਇਸ ਵਿੱਚ ਵੀ ਔਰਤਾਂ ਲਈ ਗਲਤ ਸ਼ਬਦਾਂ ਦੀ ਵਰਤੋਂ ਕੀਤੀ ਗਈ ਹੈ, ਜੋ ਕਿ ਪੂਰੀ ਰ੍ਹਾਂ ਇਤਰਾਜ਼ਯੋਗ ਹੈ।
ਕਮਿਸ਼ਨ ਨੇ ਆਪਣੇ ਪੱਤਰ ਵਿੱਚ ਡੀਜੀਪੀ ਨੂੰ ਨਿਰਦੇਸ਼ ਦਿੱਤਾ ਹੈ ਕਿ ਉਹ ਚੰਡੀਗੜ੍ਹ ਸਥਿਤ ਪੰਜਾਬ ਪੁਲਿਸ ਦੇ ਇੱਕ ਅਧਿਕਾਰੀ ਨੂੰ ਇਸ ਮਾਮਲੇ ਦੀ ਜਾਂਚ ਕਰਨ ਅਤੇ ਕਾਨੂੰਨ ਅਨੁਸਾਰ ਕਾਰਵਾਈ ਕਰਨ ਦੇ ਹੁਕਮ ਜਾਰੀ ਕਰਨ। ਇਸ ਦੇ ਨਾਲ ਹੀ, ਇਸ ਸਬੰਧ ਵਿੱਚ ਦੋਵਾਂ ਗਾਇਕਾਂ ਵਿਰੁੱਧ ਕੀਤੀ ਗਈ ਕਾਰਵਾਈ ਦੀ ਰਿਪੋਰਟ 11 ਅਗਸਤ ਨੂੰ ਸਵੇਰੇ 11 ਵਜੇ ਉਨ੍ਹਾਂ ਦੇ ਦਫ਼ਤਰ ਵਿੱਚ ਪੇਸ਼ ਕੀਤੀ ਜਾਵੇ।
(For more news apart from “Singers Honey Singh and Karan Aujla summoned News, ” stay tuned to Rozana Spokesman.)