
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਖਿਰ ਆਪਣੇ ਚੀਫ ਪ੍ਰਿੰਸੀਪਲ ਸੈਕ੍ਰੇਟਰੀ ਸੁਰੇਸ਼...
ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਖਿਰ ਆਪਣੇ ਚੀਫ ਪ੍ਰਿੰਸੀਪਲ ਸੈਕ੍ਰੇਟਰੀ ਸੁਰੇਸ਼ ਕੁਮਾਰ ਵਲੋਂ ਦਿੱਤਾ ਗਿਆ ਅਸਤੀਫਾ ਮਨਜ਼ੂਰ ਕਰ ਲਿਆ ਹੈ। ਦੱਸਣਯੋਗ ਹੈ ਕਿ ਸੁਰੇਸ਼ ਕੁਮਾਰ ਮੁੱਖ ਮੰਤਰੀ ਦੇ ਕਰੀਬੀਆਂ 'ਚੋਂ ਮੰਨੇ ਜਾਂਦੇ ਹਨ ਅਤੇ ਨਾਰਾਜ਼ਗੀ ਦੇ ਚਲਦੇ ਕੁਝ ਦਿਨ ਪਹਿਲਾਂ ਉਨ੍ਹਾਂ ਅਸਤੀਫਾ ਦਿੱਤਾ ਸੀ, ਜਿਸ ਤੋਂ ਬਾਅਦ ਮੁੱਖ ਮੰਤਰੀ ਵਲੋਂ ਉਨ੍ਹਾਂ ਨੂੰ ਮਨਾਉਣ ਦੇ ਯਤਨ ਕੀਤੇ ਗਏ ਪਰ ਉਹ ਨਹੀਂ ਮੰਨੇ।
Captain Amarinder Singh
ਇਸ ਦਰਮਿਆਨ ਸ਼ਨੀਵਾਰ ਨੂੰ ਮੁੱਖ ਮੰਤਰੀ ਨੇ ਸੁਰੇਸ਼ ਕੁਮਾਰ ਦਾ ਅਸਤੀਫਾ ਪ੍ਰਵਾਨ ਕਰ ਲਿਆ। ਸੂਤਰਾਂ ਮੁਤਾਬਕ ਸਿਆਸੀ ਆਗੂਆਂ ਦੇ ਬੇਲੋੜੇ ਦਖਲ ਤੋਂ ਸੁਰੇਸ਼ ਕੁਮਾਰ ਪ੍ਰੇਸ਼ਾਨ ਸਨ। ਕਈ ਮੰਤਰੀ ਅਤੇ ਵਿਧਾਇਕ ਉਨ੍ਹਾਂ ਦੀ ਮੁੱਖ ਮੰਤਰੀ ਨੂੰ ਸੁਣਵਾਈ ਨਾ ਕਰਨ ਦੀ ਸ਼ਿਕਾਇਤ ਵੀ ਕਰ ਚੁੱਕੇ ਸਨ।
Resignations
ਸੁਰੇਸ਼ ਕੁਮਾਰ ਨੇ ਅੱਜ ਆਪਣਾ ਅਸਤੀਫਾ ਮਨਜ਼ੂਰ ਹੋਣ ਬਾਅਦ ਸੋਸ਼ਲ ਮੀਡੀਆ 'ਤੇ ਬਣੇ ਗਰੁੱਪਾਂ ਤੋਂ ਲੈਫਟ ਕਰ ਦਿਤਾ ਅਤੇ ਆਪਣੇ ਸੁਨੇਹੇ 'ਚ ਗੁੱਡ ਬਾਏ ਅਤੇ ਸਭ ਦਾ ਸ਼ੁੱਕਰੀਆ ਕੀਤਾ। ਇਹ ਵੀ ਚਰਚਾ ਹੈ ਕਿ ਸੁਰੇਸ਼ ਕੁਮਾਰ ਨੂੰ ਮੋਦੀ ਸਰਕਾਰ ਕੇਂਦਰ 'ਚ ਕੋਈ ਅਹੁਦਾ ਦੇ ਸਕਦੀ ਹੈ।