ਕਸ਼ਮੀਰੀ ਵਿਦਿਆਰਥੀਆਂ ਲਈ ਫਿਰ ਮਸੀਹਾ ਬਣ ਬਹੁੜੀ 'ਖ਼ਾਲਸਾ ਏਡ'
Published : Sep 7, 2019, 1:40 pm IST
Updated : Sep 9, 2019, 8:25 am IST
SHARE ARTICLE
Khalsa Aid Distributes Essential Items & Money Among 300 Kashmiri Students
Khalsa Aid Distributes Essential Items & Money Among 300 Kashmiri Students

ਪਾਬੰਦੀਆਂ ਕਾਰਨ ਮਾਪਿਆਂ ਨੂੰ ਮਿਲਣੋ ਤਰਸ ਰਹੇ ਕਸ਼ਮੀਰੀ ਵਿਦਿਆਰਥੀ

ਮੋਹਾਲੀ: ਕਸ਼ਮੀਰ ਵਿਚ ਧਾਰਾ 370 ਹਟਾਏ ਜਾਣ ਤੋਂ ਬਾਅਦ ਉੱਥੋਂ ਦੇ ਹਲਾਤ ਕਾਫ਼ੀ ਬਦਲ ਗਏ ਹਨ। ਇਸ ਦਾ ਪ੍ਰਭਾਵ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ ਸਿੱਖਿਆ ਹਾਸਲ ਕਰ ਰਹੇ ਕਸ਼ਮੀਰੀ ਵਿਦਿਆਰਥੀਆਂ ਅਤੇ ਬਾਕੀ ਲੋਕਾਂ ‘ਤੇ ਪਿਆ ਹੈ, ਜਿਸ ਦੇ ਚਲਦਿਆਂ ਇਕ ਵਾਰ ਫਿਰ ‘ਖ਼ਾਲਸਾ ਏਡ’ ਕਸ਼ਮੀਰੀ ਵਿਦਿਆਰਥੀਆਂ ਦੇ ਹੱਕ ਵਿਚ ਨਿੱਤਰੀ ਹੈ। ਬੀਤੀ ਰਾਤ ਖਾਲਸਾ ਏਡ ਨੇ ਬਨੂੜ ਦੇ ਗੁਰਦੁਆਰਾ ਅਕਾਲਗੜ੍ਹ ਸਾਹਿਬ ਵਿਖੇ ਕਰੀਬ 300 ਕਸ਼ਮੀਰੀ ਵਿਦਿਆਰਥੀਆਂ ਨੂੰ ਰਾਸ਼ਣ ਅਤੇ ਹੋਰ ਲੋੜੀਂਦਾ ਸਮਾਨ ਵੰਡਿਆ।

Khalsa Aid Distributes Essential Items & Money Among 300 Kashmiri StudentsKhalsa Aid Distributes Essential Items & Money Among 300 Kashmiri Students

ਇਸ ਦੌਰਾਨ ਕਸ਼ਮੀਰੀ ਵਿਦਿਆਰਥੀਆਂ ਨੇ ਅਪਣਾ ਦਰਦ ਬਿਆਨ ਕੀਤਾ ਅਤੇ ਦੱਸਿਆ ਕਿ ਕਈ-ਕਈ ਦਿਨ ਉਹਨਾਂ ਦੀ ਅਪਣੇ ਪਰਿਵਾਰ ਨਾਲ ਗੱਲ ਨਹੀਂ ਹੁੰਦੀ ਜੇਕਰ ਗੱਲ ਹੁੰਦੀ ਵੀ ਹੈ ਤਾਂ ਉਹ ਵੀ ਕੁਝ ਸੈਕਿੰਡਾਂ ਲਈ ਹੀ ਹੁੰਦੀ ਹੈ। ਇਸ ਦੇ ਨਾਲ ਹੀ ਕਸ਼ਮੀਰੀ ਵਿਦਿਆਰਥੀਆਂ ਨੇ ‘ਖ਼ਾਲਸਾ ਏਡ’ ਵੱਲੋਂ ਕੀਤੇ ਜਾ ਰਹੇ ਸਮਾਜ ਭਲਾਈ ਕੰਮਾਂ ਦੀ ਸ਼ਲਾਘਾ ਕੀਤੀ

Khalsa Aid Distributes Essential Items & Money Among 300 Kashmiri StudentsKhalsa Aid Distributes Essential Items & Money Among 300 Kashmiri Students

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਪੁਲਵਾਮਾ ਹਮਲੇ ਮਗਰੋਂ ਦੇਸ਼ ਦੇ ਵੱਖ ਵੱਖ ਹਿੱਸਿਆਂ ਵਿਚ ਕਸ਼ਮੀਰੀ ਵਿਦਿਆਰਥੀਆਂ ਨੂੰ ਕਾਫ਼ੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ ਸੀ। ‘ਖ਼ਾਲਸਾ ਏਡ’ ਵਲੋਂ ਕਸ਼ਮੀਰੀਆਂ ਵਿਦਿਆਰਥੀਆਂ ਦਾ ਦੁੱਖ ਸਮਝਦੇ ਹੋਏ ਇਨ੍ਹਾਂ ਨੂੰ ਕਸ਼ਮੀਰ ਵਿਚ ਸਹੀ ਸਲਾਮਤ ਭੇਜਣ ਦਾ ਉਪਰਾਲਾ ਕੀਤਾ ਗਿਆ। ‘ਖ਼ਾਲਸਾ ਏਡ’ ਵੱਲੋਂ ਕਸ਼ਮੀਰੀ ਵਿਦਿਆਰਥੀਆਂ ਨੂੰ ਸੁਰੱਖਿਅਤ ਉਹਨਾਂ ਦੇ ਘਰ ਪਹੁੰਚਾਇਆ ਗਿਆ ਸੀ।

Khalsa aid Khalsa aid

‘ਖ਼ਾਲਸਾ ਏਡ’ ਵੱਲੋਂ ਕੀਤੇ ਜਾ ਰਹੇ ਸਮਾਜ ਭਲਾਈ ਕੰਮਾਂ ਤੋਂ ਕੋਈ ਅਣਜਾਣ ਨਹੀਂ ਹੈ। ਦੁਨੀਆ ਦੇ ਕਿਸੇ ਵੀ ਹਿੱਸੇ ਵਿਚ ਕੋਈ ਵੀ ਸੰਕਟ ਆਉਣ ਤੋਂ ਬਾਅਦ ਜਦੋਂ ਵੀ ਅਸੀਂ ਰਾਹਤ ਕਾਰਜ ਜਾਂ ਬਚਾਅ ਕਾਰਜ ਬਾਰੇ ਸੋਚਦੇ ਹਾਂ ਤਾਂ ਸਾਡੇ ਦਿਮਾਗ ਵਿਚ ਸਭ ਤੋਂ ਪਹਿਲਾ ਨਾਂਅ ਖ਼ਾਲਸਾ ਏਡ ਦਾ ਆਉਂਦਾ ਹੈ। ਜੰਗ ਹੋਵੇ ਜਾਂ ਕੋਈ ਕੁਦਰਤੀ ਆਫ਼ਤ ਜਾਂ ਫਿਰ ਸਰਕਾਰ ਅਤੇ ਫੌਜ ਦੇ ਅੱਤਿਆਚਾਰ ਦੇ ਸ਼ਿਕਾਰ ਲੋਕ, ‘ਖ਼ਾਲਸਾ ਏਡ’ ਉਹਨਾਂ ਦੀ ਹਰ ਸੰਭਵ ਮਦਦ ਲਈ ਤਿਆਰ ਰਹਿੰਦੀ ਹੈ।

khalsa aid assists Kashmiri studentskhalsa aid assists Kashmiri students 

‘ਖ਼ਾਲਸਾ ਏਡ’ ਇਕ ਅਜਿਹੀ ਸਮਾਜ ਸੇਵੀ ਸੰਸਥਾ ਹੈ ਜੋ ਪਿਛਲੇ ਕਈ ਸਾਲਾਂ ਤੋਂ ਲੋੜਵੰਦਾਂ ਦੀ ਮਦਦ ਲਈ ਦੁਨੀਆ ਦੇ ਕਿਸੇ ਵੀ ਕੋਨੇ ਵਿਚ ਪਹੁੰਚ ਜਾਂਦੀ ਹੈ। ਚਾਹੇ ਨੇਪਾਲ ਵਿਚ ਭੂਚਾਲ ਸਮੇਂ ਲੋਕਾਂ ਦੀ ਮਦਦ ਕਰਨਾ ਹੋਵੇ ਜਾਂ ਫਿਰ ਸੀਰੀਆ ਦੇ ਮੁਸ਼ਕਿਲ ਹਲਾਤਾਂ ਵਿਚ ਬੇਘਰਾਂ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨਾ, ‘ਖ਼ਾਲਸਾ ਏਡ’ ਦੇ ਮੈਂਬਰ ਬਿਨਾਂ ਅਪਣੀ ਜਾਨ ਦੀ ਪਰਵਾਹ ਕੀਤੇ ਹਰ ਥਾਂ ਪਹੁੰਚ ਜਾਂਦੇ ਹਨ।

ਦੇਖੋ ਵੀਡੀਓ: 

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM

ਦਿਲਜੀਤ ਤੂੰ ਬਹੁਤ ਵੱਡੀ ਗਲਤੀ ਕੀਤੀ ਹੈ', ਦਿਲਜੀਤ ਦੋਸਾਂਝ 'ਤੇ ਭੜਕੇ ਰਵੀ ਸਿੰਘ ਖ਼ਾਲਸਾ

31 Oct 2025 3:23 PM

Mohali 3b2 Honey Trap : 3B2 ਵਿਚ ਵੇਖੋ ਕਿਵੇਂ ਹੋ ਰਿਹੈ ਨੇ ਗੰਦੇ ਕੰਮ! ਗੱਡੀਆਂ ਨੂੰ ਰੋਕ ਕੇ ਕਰ ਰਹੇ ਅਸ਼ਲੀਲ ਇਸ਼ਾਰੇ

30 Oct 2025 3:10 PM

lyricist King Grewal Interview: ਇਸ ਲਿਖਾਰੀ ਦੇ ਲਿਖੇ ਗੀਤ ਗਾਏ ਸੀ Rajvir jawanda ਨੇ | Rajvir jawanda Song

30 Oct 2025 3:09 PM

ਗੁਟਕਾ ਸਾਹਿਬ ਹੱਥ 'ਚ ਫ਼ੜ ਕੇ ਸਹੁੰ ਖਾਣ ਦੇ ਮਾਮਲੇ 'ਤੇ ਪਹਿਲੀ ਵਾਰ ਬੋਲੇ ਕੈਪਟਨ

30 Oct 2025 3:08 PM
Advertisement