‘ਪੰਜਾਬ ਜਾਂ ਕੇਂਦਰ 'ਚ ਜਾਣ ਦਾ ਫ਼ੈਸਲਾ ਕਰੇਗੀ ਸੂਬਾ ਸਰਕਾਰ’ : ਸੁਰੇਸ਼ ਕੁਮਾਰ
Published : Sep 7, 2019, 9:50 am IST
Updated : Sep 7, 2019, 9:50 am IST
SHARE ARTICLE
'The state government will decide to go to Punjab or the center': Suresh Kumar
'The state government will decide to go to Punjab or the center': Suresh Kumar

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਬੇਹੱਦ ਕਰੀਬੀ ਅਤੇ ਖਾਸ ਮੰਨੇ ਜਾਂਦੇ ਉਨ੍ਹਾਂ ਦੇ ਚੀਫ ਪ੍ਰਿੰਸੀਪਲ ਸੈਕਟਰੀ ਸੁਰੇਸ਼ ਕੁਮਾਰ ਦੀ ਨਿਯੁਕਤੀ ਲੰਮੇ ਸਮੇਂ ਤੋਂ...

ਲੁਧਿਆਣਾ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਬੇਹੱਦ ਕਰੀਬੀ ਅਤੇ ਖਾਸ ਮੰਨੇ ਜਾਂਦੇ ਉਨ੍ਹਾਂ ਦੇ ਚੀਫ ਪ੍ਰਿੰਸੀਪਲ ਸੈਕਟਰੀ ਸੁਰੇਸ਼ ਕੁਮਾਰ ਦੀ ਨਿਯੁਕਤੀ ਲੰਮੇ ਸਮੇਂ ਤੋਂ ਵਿਵਾਦਾਂ 'ਚ ਰਹੀ ਹੈ ਅਤੇ ਹੁਣ ਉਨ੍ਹਾਂ ਦੇ ਅਸਤੀਫ਼ੇ ਦੀਆਂ ਕਿਆਸਰਾਈਆਂ ਵੀ ਚੱਲ ਰਹੀਆਂ ਹਨ। ਸ਼ੁੱਕਰਵਾਰ ਲੁਧਿਆਣਾ ਪਹੁੰਚੇ ਸੁਰੇਸ਼ ਕੁਮਾਰ ਨੇ ਕਿਹਾ ਕਿ ਉਹਨਾਂ ਬਾਰੇ ਪੰਜਾਬ ‘ਚ ਰਹਿਣ ਅਤੇ ਕੇਂਦਰ ਚ ਜਾਣ ਦਾ ਫ਼ੈਸਲਾ ਸੂਬਾ ਸਰਕਾਰ ਵੱਲੋਂ ਕੀਤਾ ਜਾਵੇਗਾ।

'The state government will decide to go to Punjab or the center': Suresh Kumar'The state government will decide to go to Punjab or the center': Suresh Kumar

ਕਾਬਲੇਗੋਰ ਹੈ ਕਿ ਲੁਧਿਆਣਾ ਦੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿੱਚ ਸ਼ੁੱਕਰਵਾਰ ਨੂੰ ਇੰਡੋ ਜਾਪਾਨੀ ਡਾਇਲਾਗ ਦਾ ਪ੍ਰਬੰਧ ਕੀਤਾ ਗਿਆ ਸੀ। ਜਿਸ ਵਿੱਚ ਦੋਵਾਂ ਦੇਸ਼ਾਂ ਦੀ ਆਰਥਿਕਤਾ ਤੇ ਵਿਚਾਰ ਚਰਚਾ ਕੀਤੀ ਗਈ। ਇਸ ਮੌਕੇ ਜਾਪਾਨੀ ਵਫਦ ਦੇ ਨਾਲ ਮੁੱਖ ਮੰਤਰੀ ਪੰਜਾਬ ਦੇ ਚੀਫ ਪ੍ਰਿੰਸੀਪਲ ਸੈਕਟਰੀ ਸੁਰੇਸ਼ ਕੁਮਾਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਆਪਣੇ ਵਿਚਾਰ ਸਾਂਝੇ ਕੀਤੇ।

'The state government will decide to go to Punjab or the center': Suresh Kumar'The state government will decide to go to Punjab or the center': Suresh Kumar

ਦੱਸ ਦੇਈਏ ਕਿ ਸੁਰੇਸ਼ ਕੁਮਾਰ ਦੀ ਨਿਯੁਕਤੀ ਤੋਂ ਬਾਅਦ ਹੀ ਉਹ ਲਗਾਤਾਰ ਵਿਵਾਦਾਂ 'ਚ ਰਹੇ ਹਨ। ਸੂਤਰਾਂ ਮੁਤਾਬਿਕ ਇਹ ਵੀ ਮੰਨਿਆ ਜਾਂਦਾ ਹੈ ਕਿ ਉਹ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਬੇਹੱਦ ਖਾਸ ਹਨ। ਕੈਪਟਨ ਅਮਰਿੰਦਰ ਸਿੰਘ ਫਿਲਹਾਲ ਦਿੱਲੀ 'ਚ ਨੇ ਅਤੇ ਇਹ ਵੀ ਕਿਆਸਰਾਈਆਂ ਲਾਈਆਂ ਜਾ ਰਹੀਆਂ ਨੇ ਕਿ ਉਨ੍ਹਾਂ ਦੇ ਦਿੱਲੀ ਤੋਂ ਪਰਤਣ ਮਗਰੋਂ ਸੁਰੇਸ਼ ਕੁਮਾਰ ਉਨ੍ਹਾਂ ਨੂੰ ਆਪਣਾ ਅਸਤੀਫਾ ਵੀ ਦੇ ਸਕਦੇ ਹਨ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement