ਸੁਮੇਧ ਸੈਣੀ ਦੀ ਜ਼ਮਾਨਤ ਅਰਜ਼ੀ ’ਤੇ ਨਵਾਂ ਬੈਂਚ ਅੱਜ ਕਰੇਗਾ ਸੁਣਵਾਈ
Published : Sep 7, 2020, 12:33 pm IST
Updated : Sep 7, 2020, 12:33 pm IST
SHARE ARTICLE
Sumedh Singh Saini
Sumedh Singh Saini

ਹਾਈ ਕੋਰਟ ਦੇ ਚੀਫ਼ ਜਸਟਿਸ ਨੇ ਸੈਣੀ ਦੀ ਜ਼ਮਾਨਤ ਅਰਜ਼ੀ ਨੂੰ ਸੁਣਵਾਈ ਲਈ ਹੁਣ ਜਸਟਿਸ ਫ਼ਤਿਹਦੀਪ ਸਿੰਘ ਦੇ ਇਕਹਰੇ ਬੈਂਚ ਕੋਲ ਸੂਚੀਬੱਧ ਕੀਤਾ ਹੈ।

ਚੰਡੀਗੜ੍ਹ: ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ’ਤੇ ਅੱਜ ਸੋਮਵਾਰ ਨੂੰ ਹਾਈ ਕੋਰਟ ਦਾ ਨਵਾਂ ਬੈਂਚ ਸੁਣਵਾਈ ਕਰੇਗਾ। ਸੈਣੀ ਸਾਬਕਾ ਆਈਏਐਸ ਅਧਿਕਾਰੀ ਦੇ ਪੁੱਤਰ ਅਤੇ ਸਿਟਕੋ ਦੇ ਜੂਨੀਅਰ ਇੰਜੀਨੀਅਰ ਬਲਵੰਤ ਸਿੰਘ ਮੁਲਤਾਨੀ ਨੂੰ 29 ਸਾਲ ਪਹਿਲਾਂ ਅਗ਼ਵਾ ਕਰਨ ਮਗਰੋਂ ਭੇਤਭਰੀ ਹਾਲਤ ਵਿਚ ਲਾਪਤਾ ਕਰਨ ਤੇ ਹੁਣ ਹਤਿਆ ਦੀ ਧਾਰਾ 302 ਤਹਿਤ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਿਹਾ ਹੈ।

Sumedh Singh SainiSumedh Singh Saini

ਹਾਈ ਕੋਰਟ ਦੇ ਚੀਫ਼ ਜਸਟਿਸ ਨੇ ਸੈਣੀ ਦੀ ਜ਼ਮਾਨਤ ਅਰਜ਼ੀ ਨੂੰ ਸੁਣਵਾਈ ਲਈ ਹੁਣ ਜਸਟਿਸ ਫ਼ਤਿਹਦੀਪ ਸਿੰਘ ਦੇ ਇਕਹਰੇ ਬੈਂਚ ਕੋਲ ਸੂਚੀਬੱਧ ਕੀਤਾ ਹੈ। ਇਸ ਤੋਂ ਪਹਿਲਾਂ ਇਹ ਮਾਮਲਾ ਦੋ ਵਾਰ ਜਸਟਿਸ ਸੁਵੀਰ ਸਹਿਗਲ ਅਤੇ ਜਸਟਿਸ ਅਨਮੋਲ ਰਤਨ ਸਿੰਘ ਦੇ ਬੈਂਚ ਕੋਲ ਸੂਚੀਬੱਧ ਕੀਤਾ ਗਿਆ ਸੀ ਪਰ ਉਨ੍ਹਾਂ ਨੇ ਵੱਖ-ਵੱਖ ਕਾਰਨਾਂ ਕਰ ਕੇ  ਕੇਸ ਤੋਂ ਖ਼ੁਦ ਨੂੰ ਵੱਖ ਕਰ ਲਿਆ ਸੀ। ਸੈਣੀ ਨੇ ਪਿਛਲੇ ਦਿਨੀਂ ਧਾਰਾ 302 ਵਿਚ ਅਗਾਊਂ ਜ਼ਮਾਨਤ ਲੈਣ ਲਈ ਪੰਜਾਬ ਤੇ ਹਰਿਆਣਾ ਹਾਈ ਕੋਰਟ ਦਾ ਬੂਹਾ ਖੜਕਾਇਆ ਸੀ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਢੀਂਡਸਾ ਦੀ ਟਿਕਟ ਕਟਵਾਉਣ ਵਾਲੇ ਝੂੰਦਾਂ ਨੇ ‘ਮਾਨ’ ਨੂੰ ਦੱਸਿਆ ਗਰਮਖਿਆਲੀ..

29 Apr 2024 2:33 PM

Simranjit Singh Maan ਨੇ Lakha Sidhana ਤੇ Amritpal ਨੂੰ ਲੈਕੇ ਕਰਤਾ ਐਲਾਨ, Valtoha ਸਣੇ ਅਕਾਲੀਆਂ ਨੂੰ ਠੋਕਿਆ!

29 Apr 2024 2:24 PM

ਬਹੁਤ ਮਾੜਾ ਹੋਇਆ, ਅੱਧੀ ਰਾਤ ਨਹਿਰ 'ਚ ਡਿੱਗ ਗਈ ਤੇਜ਼ ਰਫ਼ਤਾਰ Car, ਛੋਟੇ ਬੱਚੇ ਵੀ ਸੀ ਮੌਜੂਦ!

29 Apr 2024 2:08 PM

ਜਿੰਨੇ ਮਰਜ਼ੀ ਗੜ੍ਹੇ ਪੈਣ ਜਾਂ ਮੀਂਹ ਆਵੇ, ਬਿਲਕੁਲ ਖਰਾਬ ਨਹੀਂ ਹੁੰਦੀ ਕਣਕ ਦੀ ਆਹ ਕਿਸਮ ਕਿਸਾਨਾਂ ਨੂੰ ਖੇਤੀ 'ਚ ਹੁੰਦੇ

29 Apr 2024 2:04 PM

Big Breaking: Raja Waring Ludhiana ਤੋਂ ਹੋ ਸਕਦੇ ਨੇ ਉਮੀਦਵਾਰ ! ਗੁਰਦਾਸਪੁਰ ਤੋਂ ਰੰਧਾਵਾ! , ਬਿੱਟੂ ਤੇ ਵੜਿੰਗ

29 Apr 2024 1:45 PM
Advertisement