ਸੁਮੇਧ ਸੈਣੀ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ, ਫ਼ੈਸਲਾ ਰੱਖਿਆ ਰਾਖਵਾਂ 
Published : Sep 7, 2020, 5:50 pm IST
Updated : Sep 7, 2020, 5:50 pm IST
SHARE ARTICLE
Sumedh Singh Saini
Sumedh Singh Saini

ਜੱਜ ਫਤਹਿਦੀਪ ਸਿੰਘ ਇਸ 'ਤੇ ਫ਼ੈਸਲਾ ਕੱਲ੍ਹ ਯਾਨੀ ਮੰਗਲਵਾਰ ਨੂੰ ਸੁਣਾਉਣਗੇ।

ਚੰਡੀਗੜ੍ਹ: ਮੁਲਤਾਨੀ ਲਾਪਤਾ ਕੇਸ ਸਬੰਧੀ ਸਾਬਕਾ ਡੀਜੀਪੀ ਸੁਮੇਧ ਸੈਣੀ ਦੀਆਂ ਦੋ ਅਰਜ਼ੀਆਂ ਦੀ ਅੱਜ ਪੰਜਾਬ ਹਰਿਆਣਾ ਹਾਈਕੋਰਟ ਵਿਚ ਸੁਣਵਾਈ ਹੋਈ ਹੈ। ਅਦਾਲਤ ਨੇ ਵਕੀਲਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਫ਼ੈਸਲਾ ਰਾਖਵਾਂ ਰੱਖ ਲਿਆ ਹੈ। ਜੱਜ ਫਤਹਿਦੀਪ ਸਿੰਘ ਇਸ 'ਤੇ ਫ਼ੈਸਲਾ ਕੱਲ੍ਹ ਯਾਨੀ ਮੰਗਲਵਾਰ ਨੂੰ ਸੁਣਾਉਣਗੇ।

High CourtHigh Court

ਦੱਸ ਦਈਏ ਕਿ ਸੁਮੇਧ ਸੈਣੀ ਨੇ ਹਾਈਕੋਰਟ ਵਿਚ ਮੁਹਾਲੀ ਦੇ ਮਟੌਰ ਥਾਣੇ ਵਿਚ ਦਰਜ ਧਾਰਾ 302 ਤਹਿਤ ਕੇਸ ਵਿਚ ਅਗਾਊਂ ਜ਼ਮਾਨਤ ਲਈ ਅਰਜ਼ੀ ਦਿੱਤੀ ਸੀ। ਇਸ ਤੋਂ ਇਲਾਵਾ ਦੂਜੀ ਅਰਜ਼ੀ ਵਿਚ ਬਲਵੰਤ ਸਿੰਘ ਮੁਲਤਾਨੀ ਲਾਪਤਾ ਮਾਮਲੇ ਦੀ ਜਾਂਚ ਪੰਜਾਬ ਦੀ ਬਾਹਰਲੀ ਏਜੰਸੀ ਤੋਂ ਕਰਵਾਉਣ ਦੀ ਮੰਗ ਕੀਤੀ ਗਈ ਹੈ।
ਸੈਣੀ ਇਸ ਵੇਲੇ ਫਰਾਰ ਹੈ। ਪੁਲਿਸ ਉਸ ਦੀ ਭਾਲ ਵਿੱਚ ਕਈ ਰਾਜਾਂ ਵਿੱਚ ਛਾਪੇ ਮਾਰ ਰਹੀ ਹੈ।

Sumedh Singh SainiSumedh Singh Saini

ਸਾਬਕਾ ਡੀਜੀਪੀ ਸੁਮੇਧ ਖਿਲਾਫ ਸਾਬਕਾ ਆਈਏਐਸ ਅਧਿਕਾਰੀ ਦੇ ਬੇਟੇ ਤੇ ਸਿਟਕੋ ਦੇ ਜੂਨੀਅਰ ਇੰਜਨੀਅਰ (ਜੇਈ) ਬਲਵੰਤ ਸਿੰਘ ਮੁਲਤਾਨੀ ਨੂੰ 29 ਸਾਲ ਪਹਿਲਾਂ ਅਗਵਾ ਕਰਨ ਮਗਰੋਂ ਭੇਤਭਰੀ ਹਾਲਤ ਵਿੱਚ ਲਾਪਤਾ ਕਰਨ ਦੇ ਗੰਭੀਰ ਦੋਸ਼ ਲੱਗੇ ਹਨ। ਚੰਡੀਗੜ੍ਹ ਪੁਲਿਸ ਦੇ ਦੋ ਸਾਬਕਾ ਅਫਸਰਾਂ ਵੱਲੋਂ ਗਵਾਹ ਬਣਨ ਮਗਰੋਂ ਸੈਣੀ ਦੀਆਂ ਮੁਸ਼ਕਲਾਂ ਵਧ ਗਈਆਂ ਹਨ।

Sumedh Singh SainiSumedh Singh Saini

ਇਸ ਮਗਰੋਂ ਸੈਣੀ ਖਿਲਾਫ ਕੇਸ ਵਿਚ ਧਾਰਾ 302 ਜੋੜ ਦਿੱਤੀ ਹੈ। ਸੈਣੀ ਨੇ ਹਾਈਕੋਰਟ ਵਿੱਚ ਜ਼ਮਾਨਤ ਲਈ ਅਰਜ਼ੀ ਦਾਇਰ ਕੀਤੀ ਹੈ। ਹਾਈਕੋਰਟ ਦੇ ਮੁੱਖ ਜੱਜ ਨੇ ਸੈਣੀ ਦੀ ਜ਼ਮਾਨਤ ਅਰਜ਼ੀ ਨੂੰ ਸੁਣਵਾਈ ਲਈ ਜਸਟਿਸ ਫਤਿਹਦੀਪ ਸਿੰਘ ਦੇ ਸਿੰਗਲ ਬੈਂਚ ਕੋਲ ਭੇਜਿਆ ਸੀ। ਇਸ ਤੋਂ ਪਹਿਲਾਂ ਇਹ ਮਾਮਲਾ ਜਸਟਿਸ ਸੁਵੀਰ ਸਹਿਗਲ ਦੇ ਬੈਂਚ ਕੋਲ ਸੀ ਪਰ ਬੀਤੇ ਦਿਨੀਂ ਉਨ੍ਹਾਂ ਨੇ ਅਚਾਨਕ ਸਾਬਕਾ ਪੁਲਿਸ ਮੁਖੀ ਦੇ ਕੇਸ ਤੋਂ ਖ਼ੁਦ ਨੂੰ ਅਲੱਗ ਕਰ ਲਿਆ ਸੀ।

SHARE ARTICLE

ਏਜੰਸੀ

Advertisement

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM
Advertisement