ਸਿਮਰਜੀਤ ਬੈਂਸ 'ਤੇ ਪਰਚਾ ਦਰਜ, ਕੋਰੋਨਾ ਮਹਾਂਮਾਰੀ ਦੌਰਾਨ ਲੋਕਾਂ ਨੂੰ ਗੁੰਮਰਾਹ ਕਰਨ ਦਾ ਇਲਜ਼ਾਮ
Published : Sep 7, 2020, 5:19 pm IST
Updated : Sep 7, 2020, 6:21 pm IST
SHARE ARTICLE
simarjit singh bains
simarjit singh bains

ਸਿਵਲ ਸਰਜਨ ਦੀ ਸ਼ਿਕਾਇਤ ਦੇ ਅਧਾਰ 'ਤੇ ਵੱਖ-ਵੱਖ ਧਰਾਵਾਂ ਹੇਠ ਮਾਮਲਾ ਦਰਜ ਕੀਤਾ ਗਿਆ ਹੈ। 

ਚੰਡੀਗੜ, 7 ਸਤੰਬਰ : ਪੰਜਾਬ ਪੁਲਿਸ ਨੇ ਸੋਮਵਾਰ ਨੂੰ ਲੋਕ ਇਨਸਾਫ਼ ਪਾਰਟੀ (ਐਲ.ਆਈ.ਪੀ) ਆਗੂ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਖ਼ਿਲਾਫ਼ ਕੋਵਿਡ ਮਹਾਮਾਰੀ ਸਬੰਧੀ ਲੋਕਾਂ ਨੂੰ ਗੁੰਮਰਾਹਕੁਨ ਪ੍ਰਚਾਰ ਕਰਨ ਦੇ ਦੋਸ ਹੇਠ ਐਫ.ਆਈ.ਆਰ ਦਰਜ ਕੀਤੀ ਹੈ। ਪੰਜਾਬ ਪੁਲਿਸ ਦੇ ਬੁਲਾਰੇ ਨੇ ਦੱਸਿਆ ਕਿ ਸਿਵਲ ਸਰਜਨ ਦੀ ਸ਼ਿਕਾਇਤ ਦੇ ਅਧਾਰ ‘ਤੇ ਆਫ਼ਤ ਪ੍ਰਬੰਧਨ ਕਾਨੂੰਨ, ਦੀ ਧਾਰਾ 54, ਐਪੀਡੈਮਿਕਸ ਐਕਟ, 2005, ਮਹਾਂਮਾਰੀ ਰੋਗ ਐਕਟ, 1897 ਦੀ ਧਾਰਾ 3 ਅਤੇ ਆਈਪੀਸੀ ਦੀ ਧਾਰਾ 188, 505 ਤਹਿਤ ਥਾਣਾ ਡਵੀਜਨ ਨੰਬਰ 8,

Lok Insaaf Party protest Lok Insaaf Party protest

ਲੁਧਿਆਣਾ ਵਿਚ  ਮਾਮਲਾ ਦਰਜ ਕੀਤਾ ਗਿਆ ਹੈ ਅਤੇ ਲੁਧਿਆਣਾ ਪੁਲਿਸ ਵਲੋਂ ਅਗਲੇਰੀ ਕਾਨੂੰਨੀ ਕਾਰਵਾਈ ਜਾਰੀ ਹੈ। ਸਿਵਲ ਸਰਜਨ ਲੁਧਿਆਣਾ ਨੇ ਆਪਣੀ ਸ਼ਿਕਾਇਤ ਵਿੱਚ ਲੁਧਿਆਣਾ ਪੁਲਿਸ ਨੂੰ ਆਤਮ ਨਗਰ ਹਲਕਾ ਲੁਧਿਆਣਾ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਖਿਲਾਫ ਕੋਵਿਡ -19 ਸਬੰਧੀ ਇੱਕ ਵੀਡੀਓ ਕਲਿੱਪ ਰਾਹੀਂ ਗੁੰਮਰਾਹਕੁਨ ਪ੍ਰਚਾਰ ਕਰਨ ਲਈ ਕਾਨੂੰਨੀ ਕਾਰਵਾਈ ਦੀ ਬੇਨਤੀ ਕੀਤੀ ਸੀ।

Punjab Police Punjab Police

ਸਿਵਲ ਸਰਜਨ ਨੇ ਕਿਹਾ ਕਿ ਇਹ ਵੀਡੀਓ ਕਲਿੱਪ ਵੱਖ ਵੱਖ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਚਲਾਈ ਜਾ ਰਹੀ ਹੈ, ਇਸ ਤਰਾਂ ਕੋਵਿਡ -19 ਦੇ ਸੰਬੰਧ ਵਿਚ ਲੋਕਾਂ ਵਿਚ ਭੰਬਲਭੂਸੇ ਵਾਲਾ ਮਾਹੌਲ ਪੈਦਾ ਹੁੰਦਾ ਹੈ। ਸ਼ਿਕਾਇਤ ਵਿੱਚ ਕਿਹਾ ਗਿਆ ਹੈ ਕਿ ਬੈਂਸ ਲੋਕਾਂ ਨੂੰ ਮਾਸਕ ਨਾ ਪਹਿਨਣ ਲਈ ਉਕਸਾ ਰਿਹਾ ਸੀ। ਲੁਧਿਆਣਾ ਪੁਲਿਸ ਵਲੋਂ ਲਈ ਗਈ ਕਾਨੂੰਨੀ ਰਾਇ ਵਿੱਚ ਜ਼ਿਲਾ ਅਟਾਰਨੀ ਲੁਧਿਆਣਾ ਨੇ ਕਿਹਾ ਕਿ ਸਿਮਰਜੀਤ ਸਿੰਘ ਬੈਂਸ ਨੇ ਨੋਵਲ ਕੋਰੋਨਾ ਵਾਇਰਸ ਕਾਰਨ ਪੈਦਾ ਹੋਈ

Lok Insaaf Party protest Lok Insaaf Party protest

ਕੋਵਿਡ -19 ਮਹਾਂਮਾਰੀ ਦੀ ਗੰਭੀਰਤਾ ਅਤੇ ਤੀਖਣਤਾ ਨੂੰ ਅਣ-ਗੌਲ਼ਦਿਆਂ ਬੜਾ ਗ਼ੈਰ-ਜ਼ਿੰਮੇਵਾਰਾਨਾ  ਬਿਆਨ ਦਿੱਤਾ ਹੈ। ਬੈਂਸ ਇਹ ਦਾਅਵਾ ਕਰ ਰਿਹਾ ਹੈ ਕਿ ਕੋਰੋਨਾ ਵਾਇਰਸ ਸਰਕਾਰ ਦੁਆਰਾ ਲੋਕਾਂ ਨੂੰ ਗੁੰਮਰਾਹ ਕਰਨ ਲਈ ਛੱਡਿਆ ਇੱਕ ਹਊਆ ਹੈ ਤਾਂ ਜੋ ਉਹ  ਆਪਣੀ ਤਾਕਤ ਕਾਇਮ ਰੱਖ ਸਕਣ। ਜ਼ਿਲਾ ਅਟਾਰਨੀ ਨੇ ਅੱਗੇ ਕਿਹਾ ਕਿ ਉਨਾਂ ਨੇ ਲੋਕਾਂ ਨੂੰ ਮਾਸਕ ਨਾ ਪਾਉਣ ਲਈ ਉਕਸਾਇਆ।

Lok Insaaf Party Lok Insaaf Party

ਜ਼ਿਲਾ ਅਟਾਰਨੀ (ਡੀ.ਏ) ਵਲੋਂ ਦਿੱਤੀ ਰਾਇ ਅਨੁਸਾਰ ਭਾਵੇਂ ਸਿਮਰਜੀਤ ਸਿੰਘ ਬੈਂਸ ਇੱਕ ਚੁਣੇ ਹੋਏ ਵਿਧਾਇਕ ਹਨ, ਜੋ ਕਿ ਲੁਧਿਆਣਾ ਦੇ ਨਾਗਰਿਕਾਂ ਦੇ ਇੱਕ ਹਿੱਸੇ ਦੀ ਨੁਮਾਇੰਦਗੀ ਕਰ ਰਹੇ ਹਨ ਪਰ ਉਹ ਫੇਸ ਮਾਸਕ ਪਹਿਨਣ ਤੋਂ ਮਨਾ ਕਰ ਕੇ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ, ਜਿਨਾਂ ਨੂੰ ਕੇਂਦਰ ਸਰਕਾਰ ਨੇ ਦੇਸ਼ ਦੇ ਨਾਗਰਿਕਾਂ ਦੀ ਸਿਹਤ ਅਤੇ ਸੁਰੱਖਿਆ ਦੀ ਰੱਖਿਆ ਕਰਨ ਲਈ ਲਾਜ਼ਮੀ ਬਣਾਇਆ ਹੈ। 

Corona VaccineCorona 

ਡੀ.ਏ. ਨੇ ਆਪਣੀ ਰਿਪੋਰਟ ਵਿਚ ਸਪੱਸ਼ਟ ਕੀਤਾ ਕਿ ਪਹਿਲਾਂ ਹੀ ਦੇਸ਼ ਦੇ ਨਾਲ-ਨਾਲ ਪੰਜਾਬ ਵਿਚ ਵੀ ਕੋਰੋਨਾ ਮਹਾਂਮਾਰੀ ਕਾਰਨ ਬਹੁਤ ਸਾਰੀਆਂ ਜਾਨਾਂ ਜਾ ਚੁੱਕੀਆਂ ਹਨ। ਉਨਾਂ ਨੇ ਕਿਹਾ ਕਿ ਇਸ ਤਰਾਂ ਬੈਂਸ ਜਾਣ-ਬੁੱਝ ਕੇ ਰਾਜ ਵਿਚ ਰਹਿੰਦੇ ਲੋਕਾਂ ਦੀ ਸਿਹਤ ਅਤੇ ਸੁਰੱਖਿਆ ਨੂੰ ਨੁਕਸਾਨ ਪਹੁੰਚਾ ਰਿਹਾ ਹੈ ਅਤੇ ਕੇਂਦਰ ਅਤੇ ਰਾਜ ਸਰਕਾਰਾਂ ਦੁਆਰਾ ਆਫਤ ਪ੍ਰਬੰਧਨ ਐਕਟ, ਮਹਾਂਮਾਰੀ ਐਕਟ ਆਦਿ ਦੇ ਨਿਯਮਾਂ, ਅਤੇ ਦਿਸ਼ਾ-ਨਿਰਦੇਸਾਂ ਦੀ ਉਲੰਘਣਾ ਕਰਨ ਲਈ ਉਕਸਾਇਆ ਗਿਆ। ਇਥੋਂ ਤੱਕ ਕਿ ਵਿਸ਼ਵ ਸਿਹਤ ਸੰਗਠਨ ਨੇ ਵੀ ਮਾਸਕ ਪਹਿਨਣ ਦੀ ਸਲਾਹ ਦਿੱਤੀ ਹੈ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement