
ਪੰਜਾਬ ਦੀਆਂ ਪ੍ਰਮੁੱਖ ਸੜਕਾਂ ਦੇ ਨਵੀਨੀਕਰਨ ਦਾ ਕੰਮ ਛੇਤੀ ਹੋਵੇਗਾ ਸ਼ੁਰੂ : ਸਿੰਗਲਾ
ਚੰਡੀਗੜ੍ਹ, 6 ਸਤੰਬਰ (ਸਪੋਕਸਮੈਨ ਸਮਾਚਾਰ ਸੇਵਾ): ਪੰਜਾਬ ਦੇ ਲੋਕ ਨਿਰਮਾਣ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਦਸਿਆ ਕਿ ਸੂਬੇ ਵਿਚ ਸੜਕੀ ਸੰਪਰਕ ਨੂੰ ਹੋਰ ਬਿਹਤਰ ਬਣਾਉਣ ਲਈ ਪੰਜਾਬ ਸਰਕਾਰ ਛੇਤੀ ਹੀ 12 ਪ੍ਰਮੁੱਖ ਸੜਕੀ ਪ੍ਰਾਜੈਕਟਾਂ ਦੀ ਅਪਗ੍ਰੇਡੇਸ਼ਨ ਦਾ ਕਾਰਜ ਅਰੰਭੇਗੀ। ਕੈਬਨਿਟ ਮੰਤਰੀ ਨੇ ਦਸਿਆ ਕਿ ਕੇਂਦਰੀ ਸੜਕ ਅਤੇ ਬੁਨਿਆਦੀ ਢਾਂਚਾ ਫ਼ੰਡ (ਸੀ.ਆਰ.ਆਈ.ਐਫ਼.) ਅਧੀਨ ਕਰੀਬ 211.22 ਕਰੋੜ ਰੁਪਏ ਦੀ ਲਾਗਤ ਵਾਲੇ ਇਨ੍ਹਾਂ ਪ੍ਰਾਜੈਕਟਾਂ ਵਿਚ ਮੁੱਖ ਜ਼ਿਲ੍ਹਾ ਸੜਕਾਂ ਤੇ ਹੋਰ ਜ਼ਿਲ੍ਹਾ ਸੜਕਾਂ ਦਾ ਮਜ਼ਬੂਤੀਕਰਨ ਅਤੇ ਨਵੇਂ ਪੁਲਾਂ ਦੀ ਉਸਾਰੀ ਸ਼ਾਮਲ ਹੈ। ਸਿੰਗਲਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਵਿਭਾਗ ਦੇ ਅਧਿਕਾਰੀਆਂ ਨੂੰ ਪ੍ਰਾਜੈਕਟਾਂ ਨੂੰ ਮਿੱਥੇ ਸਮੇਂ ਦੇ ਅੰਦਰ-ਅੰਦਰ ਪੂਰਾ ਕਰਨ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੇ ਪੈਸੇ ਦੀ ਢੁਕਵੀਂ ਵਰਤੋਂ ਲਈ ਕੰਮ ਦੀ ਗੁਣimageਵੱਤਾ ਨੂੰ ਹਰ ਹਾਲ ਵਿਚ ਯਕੀਨੀ ਬਣਾਇਆ ਜਾਵੇਗਾ।