
ਹਾਈ ਕੋਰਟ ਨੇ ਪੰਜਾਬ ਪੁਲਿਸ ਦੇ ਉਨ੍ਹਾਂ ਅਫ਼ਸਰਾਂ ਦੀ ਸੂਚੀ ਮੰਗੀ ਜਿਨ੍ਹਾਂ ਵਿਰੁਧ ਦਰਜ ਹੈ ਐਫ਼.ਆਈ.ਆਰ.
ਚੰਡੀਗੜ੍ਹ, 6 ਸਤੰਬਰ (ਨੀਲ ਭਾਲਿੰਦਰ ਸਿੰਘ):ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਪੁਲਿਸ ਦੇ ਉਨ੍ਹਾਂ ਸਾਰੇ ਅਫ਼ਸਰਾਂ ਦੀ ਸੂਚੀ ਤਲਬ ਕਰ ਲਈ ਹੈ ਜਿਨ੍ਹਾਂ ਵਿਰੁਧ ਐਫ਼.ਆਈ.ਆਰ ਦਰਜ ਹੈ।
ਪੰਜਾਬ ਪੁਲਿਸ ਦੇ ਬਰਖ਼ਾਸਤ ਜਵਾਨ ਸੁਰਜੀਤ ਸਿੰਘ ਨੇ ਉਚ ਅਦਾਲਤ ਵਿਚ ਪਟੀਸ਼ਨ ਦਾਖ਼ਲ ਕਰਦੇ ਹੋਏ ਦਸਿਆ ਕਿ ਉਸ ਵਿਰੁਧ ਇਕ ਐਫ਼.ਆਈ.ਆਰ. ਦਰਜ ਹੋਈ ਸੀ।
ਐਫ਼.ਆਈ.ਆਰ ਦਰਜ ਹੋਣ ਤੋਂ ਬਾਅਦ ਇੰਸਪੈਕਟਰ ਜਨਰਲ ਆਫ਼ ਪੁਲਿਸ ਨੇ ਉਸ ਨੂੰ ਸੇਵਾ ਵਿਚ ਰੱਖਣ ਦੇ ਆਦੇਸ਼ ਜਾਰੀ ਕੀਤੇ ਸਨ ਪਰ ਐਸ.ਐਸ.ਪੀ ਨੇ ਉਸ ਆਦੇਸ਼ ਨੂੰ ਨਜ਼ਰ-ਅੰਦਾਜ਼ ਕਰਦੇ ਹੋਏ ਉਸ ਨੂੰ ਬਰਖ਼ਾਸਤ ਕਰਨ ਦੇ ਆਦੇਸ਼ ਜਾਰੀ ਕਰ ਦਿਤੇ। ਪਟੀਸ਼ਨਰ ਨੇ ਕਿਹਾ ਕਿ ਸਿਰਫ਼ ਅਪਰਾਧਕ ਮਾਮਲਾ ਪੈਂਡਿੰਗ ਹੋਣ ਕਾਰਨ ਬਰਖ਼ਾਸਤ ਕੀਤਾ ਜਾਣਾ ਉਸ ਨਾਲ ਬੇਇਨਸਾਫ਼ੀ ਹੈ। ਪਟੀਸ਼ਨਰ ਨੇ ਕਿਹਾ ਕਿ ਪੰਜਾਬ ਪੁਲਿਸ ਦੇ ਕਈ ਅਧਿਕਾਰੀ ਅਜਿਹੇ ਹਨ ਜਿਨ੍ਹਾਂ ਵਿਰੁਧ ਐਫ਼.ਆਈ.ਆਰ ਦਰਜ ਹਨ ਪਰ ਬਾਵਜੂਦ ਇਸ ਦੇ ਉਹ ਡਿਊਟੀ 'ਤੇ ਤੈਨਾਤ ਹਨ। ਅਜਿਹੇ ਵਿਚ ਪੰਜਾਬ ਪੁਲਿਸ ਦੇ ਅਫ਼ਸਰਾਂ ਅਤੇ ਜਵਾਨਾਂ ਵਿਚ ਭੇਦਭਾਵ ਕਰਨਾ ਗ਼ਲਤ ਹੈ । ਹਾਈ ਕੋਰਟ ਨੇ ਪਟੀਸ਼ਨ 'ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਦੇ ਹੋਏ ਜਵਾਬ ਮੰਗਿਆ ਹੈ। ਅਦਾਲਤ ਨੇ ਕਿਹਾ ਕਿ ਪਟੀਸ਼ਨਰ ਦੀ ਦਲੀਲ ਵਿਚ ਦਮ ਹੈ। ਅਜਿਹੇ ਵਿਚ ਪੰਜਾਬ ਸਰਕਾਰ ਅਗਲੀ ਸੁਣਵਾਈ 'ਤੇ ਇimageਹ ਦਸੇ ਕਿ ਪੰਜਾਬ ਪੁਲਿਸ ਦੇ ਕਿੰਨੇ ਅਫ਼ਸਰਾਂ ਵਿਰੁਧ ਐਫ਼ਆਈਆਰ ਦਰਜ ਹੈ।