
ਯੂਥ ਅਕਾਲੀ ਦਲ ਦੇ ਅਹੁਦੇਦਾਰ ਪਲਾਜ਼ਮਾ ਦਾਨ ਕਰਨ ਲਈ ਸਥਾਨਕ ਹਸਪਤਾਲਾਂ ਨਾਲ ਸੰਪਰਕ ਕਰਨ : ਰੋਮਾਣਾ
ਚੰਡੀਗੜ੍ਹ, 6 ਸਤੰਬਰ (ਨੀਲ ਭਾਲਿੰਦਰ ਸਿੰਘ) : ਯੂਥ ਅਕਾਲੀ ਦਲ ਦੇ ਪ੍ਰਧਾਨ ਪਰਮਬੰਸ ਸਿੰਘ ਰੋਮਾਣਾ ਨੇ ਪੰਜਾਬ ਵਿਚ ਯੂਥ ਅਕਾਲੀ ਦਲ ਦੇ ਯੂਥ ਅਕਾਲੀ ਦਲ ਦੇ ਆਗੂਆਂ ਨੂੰ ਪਲਾਜ਼ਮਾ ਦਾਨ ਕਰਨ ਦੀ ਮੁਹਿੰਮ ਨੂੰ ਸਫ਼ਲ ਬਣਾਉਣ ਵਾਸਤੇ ਆਪੋ ਅਪਣੇ ਜ਼ਿਲ੍ਹੇ ਦੇ ਸਥਾਨਕ ਹਸਪਤਾਲਾਂ ਨਾਲ ਰਾਬਤਾ ਕਾਇਮ ਕਰਨ ਅਤੇ ਪਲਾਜ਼ਮਾ ਦਾਨ ਵਾਲਿਆਂ ਦੀਆਂ ਟੀਮਾਂ ਗਠਤ ਕਰਨ ਵਾਸਤੇ ਕਿਹਾ ਹੈ।
ਇਥੇ ਯੂਥ ਅਕਾਲੀ ਦਲ ਦੇ ਆਗੂਆਂ ਨਾਲ ਵੀਡੀਉ ਕਾਨਫ਼ਰੰਸਿੰਗ ਰਾਹੀਂ ਮੀਟਿੰਗ ਕਰਨ ਉਪਰੰਤ ਰੋਮਾਣਾ ਨੇ ਦਸਿਆ ਕਿ ਆਉਂਦੇ ਸੋਮਵਾਰ ਤੋਂ ਪਲਾਜ਼ਮਾ ਦਾਨ ਕਰਨ ਦੀ ਮੁਹਿੰਮ ਦੀ ਸ਼ੁਰੂਆਤ ਯੂਥ ਅਕਾਲੀ ਦਲ ਕਰ ਦੇਵੇਗਾ ਅਤੇ ਇਸ ਨੂੰ ਹੇਠਲੇ ਪੱਧਰ ਤਕ ਸਫ਼ਲ ਬਣਾਉਣ ਲਈ ਉਨ੍ਹਾਂ ਨੇ ਸਮੁੱਚੇ ਆਗੂਆਂ ਨੂੰ ਆਪੋ ਅਪਣੇ ਜ਼ਿਲ੍ਹੇ ਦੇ ਹਸਪਤਾਲਾਂ ਨਾਲ ਸੰਪਰਕ ਕਰਨ ਲਈ ਆਖਿਆ ਹੈ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਨੂੰ ਲੈ ਕੇ ਯੂਥ ਅਕਾਲੀ ਦਲ ਦੇ ਆਗੂਆਂ ਵਿਚ ਬਹੁਤ ਉਤਸ਼ਾਹ ਹੈ ਤੇ ਯੂਥ ਅਕਾਲੀ ਦਲ ਦੀ ਸਾਰੀ ਟੀਮ ਇਸ ਮਕਸਦ ਵਾਸਤੇ ਸimageਰਗਰਮ ਹੋ ਕੇ ਕੰਮ ਕਰਨ ਲਈ ਜੁਟ ਗਈ ਹੈ ਤੇ ਆਉਂਦੇ ਹਫ਼ਤੇ ਵਿਚ ਅਸੀਂ ਮੁਹਿੰਮ ਦੀ ਸ਼ੁਰੂਆਤ ਕਰ ਦਿਆਂਗੇ।