ਖੇਤੀ ਕਾਨੂੰਨ ਰੱਦ ਕਰਵਾਉਣ ਲਈ ਸਾਰੀਆਂ ਸਿਆਸੀ ਪਾਰਟੀਆਂ ਇਕਜੁੱਟ ਹੋਣ : ਮਜੀਠੀਆ
Published : Sep 7, 2021, 6:48 am IST
Updated : Sep 7, 2021, 6:48 am IST
SHARE ARTICLE
image
image

ਖੇਤੀ ਕਾਨੂੰਨ ਰੱਦ ਕਰਵਾਉਣ ਲਈ ਸਾਰੀਆਂ ਸਿਆਸੀ ਪਾਰਟੀਆਂ ਇਕਜੁੱਟ ਹੋਣ : ਮਜੀਠੀਆ

ਅਕਾਲੀ ਦਲ ਦੀ ਸਰਕਾਰ ਬਣਨ 'ਤੇ ਬਟਾਲਾ ਨੰੂ ਜ਼ਿਲ੍ਹਾ ਬਣਾਇਆ ਜਾਵੇਗਾ

ਅੰਮਿ੍ਤਸਰ 6 ਦਸੰਬਰ (ਸੁਖਵਿੰਦਰਜੀਤ ਸਿੰਘ ਬਹੋੜੂ) : ਬਿਕਰਮ ਸਿੰਘ ਮਜੀਠੀਆ ਨੇ ਸਾਰੀਆਂ ਸਿਆਸੀ ਪਾਰਟੀਆਂ ਨੁੰ ਤਿੰਨ ਖੇਤੀ ਕਾਨੁੰਨ ਰੱਦ ਕਰਵਾਉਣ ਲਈ ਇਕਜੁੱਟ ਹੋਣ ਦਾ ਸੱਦਾ ਦਿਤਾ ਹੈ | ਮੁਜੱਫ਼ਰਨਗਰ ਵਿਚ ਵਿਸ਼ਾਲ ਕਿਸਾਨ ਰੈਲੀ ਕਰ ਕੇ ਕਿਸਾਨਾਂ ਨੇ ਦਿੱਲੀ ਦੀ ਕੇਂਦਰੀ ਲੀਡਰਸ਼ਿਪ ਨੂੰ ਸਪੱਸ਼ਟ ਸੰਕੇਤ ਦੇ ਦਿਤਾ ਹੈ ਕਿ ਜੇਕਰ ਉਸ ਨੇ ਕਿਸਾਨਾਂ ਦੀ ਆਵਾਜ਼ ਨਹੀਂ ਸੁਣਨੀ ਤਾਂ ਫਿਰ ਉਹ ਲੋਕ ਲਹਿਰ ਦਾ ਸਾਹਮਣਾ ਕਰਨ ਲਈ ਤਿਆਰ ਰਹੇ | 
ਮਜੀਠੀਆ ਨੇ ਪੰਜਾਬ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਨੂੰ  ਅਪੀਲ ਕੀਤੀ ਕਿ ਉਹ ਇਕਜੁੱਟ ਹੋਣ ਨਾਕਿ ਸੌੜੇ ਸਿਆਸੀ ਹਿਤਾਂ ਕਾਰਨ ਕਿਸਾਨ ਲਹਿਰ ਦਾ ਝੰਡਾ ਵਰਤਣ | ਇਸ ਨਾਲ ਸੂਬੇ ਦਾ ਮਾਹੌਲ ਖ਼ਰਾਬ ਹੋ ਰਿਹਾ ਹੈ ਤੇ ਇਸ ਨਾਲ ਭਾਜਪਾ ਦੀ ਕੇਂਦਰ ਸਰਕਾਰ ਨੂੰ  ਸੂਬੇ ਵਿਚ ਰਾਸ਼ਟਰਪਤੀ ਰਾਜ ਲਾਗੂ ਕਰਨ ਦਾ ਮੌਕਾ ਮਿਲ ਰਿਹਾ ਹੈ |  ਮਜੀਠੀਆ ਇਥੇ ਤਰਸਿੱਕਾ ਬਲਾਕ ਸੰਮਤੀ ਦੀ ਚੇਅਰਪਰਸਨ ਪਰਮਜੀਤ ਕੌਰ ਤੇ ਅਨੇਕਾਂ ਹੋਰ ਕਾਂਗਰਸੀ ਆਗੂਆਂ ਨੂੰ  ਅਕਾਲੀ ਦਲ ਵਿਚ ਸ਼ਾਮਲ ਕਰਨ ਮੌਕੇ ਪਹੁੰਚੇ ਸਨ | ਪਰਮਜੀਤ ਕੌਰ ਪ੍ਰਦੇਸ਼ ਕਾਂਗਰਸ ਦੇ ਵਰਕਿੰਗ ਪ੍ਰਧਾਨ ਸੁਖਵਿੰਦਰ ਡੈਨੀ ਦੇ ਹਲਕੇ ਨਾਲ ਸਬੰਧਤ ਹਨ | ਇਸ ਮੌਕੇ ਸੀਨੀਅਰ ਭਾਜਪਾ ਆਗੂ ਵੀ ਅਕਾਲੀ ਦਲ ਵਿਚ ਸ਼ਾਮਲ ਹੋਏ | 
ਇਸ ਮੌਕੇ ਮਜੀਠੀਆ ਨੇ ਕਿਹਾ ਕਿ ਕਾਂਗਰਸ ਦੇ ਸੱਤਾ ਦੀ ਲਾਲਸਾ ਕਾਰਨ ਚਾਰ ਮੰਤਰੀਆਂ ਸੁਖਜਿੰਦਰ ਰੰਧਾਵਾ, ਤਿ੍ਪਤ ਰਾਜਿੰਦਰ ਬਾਜਵਾ, ਸੁਖਬਿੰਦਰ ਸਰਕਾਰੀਆ ਅਤੇ ਚਰਨਜੀਤ ਚੰਨੀ ਲਈ ਕੋਈ ਹੱਦ ਨਹੀਂ ਹੈ | ਉਨ੍ਹਾਂ ਚਾਰ ਬਾਗ਼ੀ ਮੰਤਰੀਆਂ ਨੂੰ ਪੁਛਿਆ ਕਿ ਜਦੋਂ ਉਨ੍ਹਾਂ ਨੂੰ  ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਲੀਡਰਸ਼ਿਪ 'ਤੇ ਭਰੋਸਾ ਹੀ ਨਹੀਂ ਹੈ ਤਾਂ ਫਿਰ ਉਹ ਬਟਾਲਾ ਨੁੰ ਜ਼ਿਲ੍ਹਾ ਬਣਾਉਣ ਲਈ ਮੁੱਖ ਮੰਤਰੀ ਨੂੰ ਚਿੱਠੀਆਂ ਕਿਉਂ ਲਿਖ ਰਹੇ ਹਨ?
ਉਨ੍ਹਾਂ ਕਿਹਾ ਕਿ ਕਾਂਗਰਸ ਇਸ ਵੇਲੇ ਤਿੰਨ ਧੜਿਆਂ ਵਿਚ ਵੰਡੀ ਹੈ ਜਿਸ ਵਿਚ ਇਕ ਠੋਕੋ ਤਾਲੀ, ਕਾਂਗਰਸ ਅਮਰਿੰਦਰ ਤੇ ਕਾਂਗਰਸ ਇੰਦਰਾ ਸ਼ਾਮਲ ਹੈ | ਪ੍ਰਧਾਨ ਨਵਜੋਤ ਸਿੱਧੂ ਨੇ ਅਪਣੇ ਆਪ ਨੂੰ ਖ਼ੁਦ ਬੇਨਕਾਬ ਕਰ ਦਿਤਾ ਜਦੋਂ ਉਨ੍ਹਾਂ ਮੁੱਖ ਮੰਤਰੀ ਵਿਰੁਧ ਬੇਵਿਸਾਹੀ ਮਤਾ ਪੇਸ਼ ਨਹੀਂ ਕੀਤਾ | 
ਬਿਕਰਮ ਸਿੰਘ ਮਜੀਠੀਆ ਨੇ ਭਰੋਸਾ ਦਿਵਾਇਆ ਕਿ ਅਕਾਲੀ ਦਲ ਦੀ ਅਗਵਾਈ ਹੇਠ ਸਰਕਾਰ ਬਣਨ ਤੋਂ ਬਾਅਦ ਬਟਾਲਾ ਨੂੰ  ਜ਼ਿਲ੍ਹਾ ਬਣਾਇਆ ਜਾਵੇਗਾ |
ਇਸ ਮੌਕੇ ਮਨਦੀਪ ਸਿੰਘ, ਪਰਮਜੀਤ ਸਿੰਘ, ਰਣਜੀਤ ਸਿੰਘ, ਬਲਦੇਵ ਸਿੰਘ, ਬਲਵਿੰਦਰ ਸਿੰਘ, ਮਨਜੀਤ ਸਿੰਘ, ਰਣਜੀਤ ਸਿੰਘ, ਬਲਜੀਤ ਸਿੰਘ, ਰਾਜਿੰਦਰ ਸਿੰਘ ਤੇ ਗੁਰਮੁੱਖ ਸਿੰਘ ਸਾਰੇ ਨਾਂਗਲੀ ਜੰਡਿਆਲਾ ਤੋਂ ਅਤੇ ਤਰਸਿੱਕਾ ਤੋਂ ਆਪ ਆਗੂ ਸਰਨੈਲ ਸਿੰਘ ਤੇ ਭਾਜਪਾ ਆਗੂ ਬੇਬੀ ਭਾਗਰ ਮੀਤ ਪ੍ਰਧਾਨ ਐਸ ਸੀ ਮੋਰਚਾ ਗੁਰਦਾਸਪੁਰ ਅਤੇ ਭਗਵਾਨ ਦਾਸ ਐਗਜ਼ੀਕਿਊਟਿਵ ਮੈਂਬਰ ਦੀਨਾਨਗਰ ਅਕਾਲੀ ਦਲ ਵਿਚ ਸ਼ਾਮਲ ਹੋਏ |
ਕੈਪਸ਼ਨ—ਏ ਐਸ ਆਰ ਬਹੋੜੂ— 6— 4— ਬਿਕਰਮ ਸਿੰਘ ਮਜੀਠੀਆ ਪੱਤਰਕਾਰ ਸੰਮੇਲਨ ਨੰੂ ਸੰਬੋਧਨ ਕਰਦੇ ਹੋਏ  |
 

SHARE ARTICLE

ਏਜੰਸੀ

Advertisement

Bittu Balial Death News : ਵੱਡੇ ਹਾਦਸੇ ਤੋਂ ਬਾਅਦ ਵੀ ਇਸ Kabaddi player ਨੇ ਨਹੀਂ ਛੱਡੀ ਸੀ ਕੱਬਡੀ | Last Raid

08 Nov 2025 3:01 PM

Wrong E challan : ਘਰ ਖੜ੍ਹੇ ਮੋਟਰਸਾਈਕਲ ਦਾ ਕੱਟਿਆ ਗਿਆ ਚਲਾਨ, ਸਾਰੀ ਕਹਾਣੀ ਸੁਣ ਤੁਹਾਡੇ ਵੀ ਉੱਡ ਜਾਣਗੇ ਹੋਸ਼

08 Nov 2025 3:00 PM

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM
Advertisement