ਬਟਾਲਾ ਨੂੰ  ਜ਼ਿਲ੍ਹਾ ਐਲਾਨਣ ਦੀ ਮੰਗ ਵਿਚਾਰ ਅਧੀਨ : ਮੁੱਖ ਮੰਤਰੀ
Published : Sep 7, 2021, 6:58 am IST
Updated : Sep 7, 2021, 6:58 am IST
SHARE ARTICLE
image
image

ਬਟਾਲਾ ਨੂੰ  ਜ਼ਿਲ੍ਹਾ ਐਲਾਨਣ ਦੀ ਮੰਗ ਵਿਚਾਰ ਅਧੀਨ : ਮੁੱਖ ਮੰਤਰੀ


ਚੰਡੀਗੜ੍ਹ, 6 ਸਤੰਬਰ (ਸਸਸ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਹਾ ਕਿ ਬਟਾਲਾ ਨੂੰ  ਜ਼ਿਲ੍ਹਾ ਐਲਾਨਣ ਦੀ ਮੰਗ ਪਹਿਲਾਂ ਹੀ ਵਿਚਾਰ ਅਧੀਨ ਹੈ ਅਤੇ ਇਸ ਬਾਰੇ ਅੰਤਮ ਫ਼ੈਸਲਾ ਸਬੰਧਤ ਵੱਖ-ਵੱਖ ਮਾਮਲਿਆਂ ਨੂੰ  ਵਿਚਾਰਨ ਤੋਂ ਬਾਅਦ ਲਿਆ ਜਾਵੇਗਾ |
ਮੁੱਖ ਮੰਤਰੀ ਨੇ ਅਪਣੇ ਕੈਬਨਿਟ ਸਾਥੀਆਂ ਤਿ੍ਪਤ ਰਾਜਿੰਦਰ ਸਿੰਘ ਬਾਜਵਾ ਅਤੇ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਇਸ ਸਬੰਧੀ ਕੀਤੀ ਮੰਗ ਦੇ ਜਵਾਬ ਵਿਚ ਕਿਹਾ ਕਿ ਉਨ੍ਹਾਂ ਨੇ ਅਜਿਹਾ ਹੀ ਮੰਗ ਪੱਤਰ ਬੀਤੇ ਮਹੀਨੇ ਇਕ ਹੋਰ ਕਾਂਗਰਸੀ ਨੇਤਾ ਪਾਸੋਂ ਪ੍ਰਾਪਤ ਕੀਤਾ ਸੀ ਅਤੇ ਉਹ ਮਾਮਲੇ ਨੂੰ  ਵਿਚਾਰ ਰਹੇ ਹਨ | ਉਨ੍ਹਾਂ ਕਿਹਾ ਕਿ ਬੀਤੇ ਕੱੁਝ ਦਿਨਾਂ ਤੋਂ ਮੀਡੀਆ ਵਿਚ ਕੱੁਝ ਰਿਪੋਰਟਾਂ ਵੀ ਇਹ ਦਰਸਾਉਂਦੀਆਂ ਹਨ ਕਿ ਬਟਾਲਾ ਦੇ ਵਾਸੀਆਂ ਨੇ ਵੀ ਜਨਤਕ ਤੌਰ ਉਤੇ ਅਪਣੇ ਖੇਤਰ ਨੂੰ  ਨਵਾਂ ਜ਼ਿਲ੍ਹਾ ਬਣਾਉਣ ਦੀ ਮੰਗ ਕੀਤੀ ਹੈ |
ਮੁੱਖ ਮੰਤਰੀ ਨੇ ਹੈਰਾਨੀ ਜ਼ਾਹਰ ਕਰਦਿਆਂ ਕਿਹਾ ਕਿ ਨਾ ਤਾਂ ਤਿ੍ਪਤ ਬਾਜਵਾ ਤੇ ਨਾ ਹੀ ਸੁਖਜਿੰਦਰ ਰੰਧਾਵਾ ਨੇ ਜਨਤਕ ਤੌਰ ਉਤੇ ਉਠੀ ਇਸ ਮੰਗ ਬਾਰੇ ਰਿਪੋਰਟਾਂ ਨੂੰ  ਦੇਖਿਆ ਅਤੇ ਅਜਿਹੇ ਢੰਗ ਨਾਲ ਸਾਂਝਾ ਪੱਤਰ ਲਿਖਣ ਤੋਂ ਪਹਿਲਾਂ ਉਨ੍ਹਾਂ ਨਾਲ ਇਸ ਮੁੱਦੇ ਨੂੰ  ਵਿਚਾਰਨਾ ਮੁਨਾਸਬ ਸਮਝਿਆ | ਦੋਹਾਂ ਮੰਤਰੀਆਂ ਉਤੇ ਚੁਟਕੀ ਲੈਂਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ, Tਜੇਕਰ ਉਹ ਮੇਰੇ ਕੋਲ ਆਏ ਹੁੰਦੇ ਅਤੇ ਇਸ ਬਾਰੇ ਗੱਲ ਕੀਤੀ ਹੁੰਦੀ ਤਾਂ ਮੈਂ ਉਨ੍ਹਾਂ ਨੂੰ  ਦੱਸ ਦੇਣਾ ਸੀ ਕਿ ਮੈਂ ਇਸ ਮਾਮਲੇ ਨੂੰ  ਪਹਿਲਾਂ ਹੀ ਵਿਚਾਰ ਰਿਹਾ ਹਾਂ ਅਤੇ ਇਸ ਸਬੰਧ ਵਿਚ ਉਨ੍ਹਾਂ ਨਾਲ ਸਲਾਹ-ਮਸ਼ਵਰਾ ਵੀ ਕਰ ਲੈਂਦਾ |U
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੰਸਦ ਮੈਂਬਰ ਸ. ਪ੍ਰਤਾਪ ਸਿੰਘ ਬਾਜਵਾ ਨੇ 11 ਅਗਸਤ, 2021 ਦੇ ਆਪਣੇ ਪੱਤਰ ਵਿੱਚ ਬਟਾਲਾ ਦੀ ਇਤਿਹਾਸਕ ਮਹੱਤਤਾ ਦੱਸਦਿਆਂ ਅਤੇ ਸੰਨ 1487 ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਇੱਥੇ ਮਾਤਾ ਸੁਲੱਖਣੀ ਜੀ ਨਾਲ ਹੋਏ ਵਿਆਹ ਦਾ ਹਵਾਲਾ ਦਿੰਦਿਆਂ ਪਹਿਲਾਂ ਹੀ ਬਟਾਲੇ ਨੂੰ  ਜ਼ਿਲ੍ਹੇ ਦਾ ਦਰਜਾ ਦੇਣ ਦੀ ਮੰਗ ਕੀਤੀ ਹੋਈ ਹੈ | ਮੁੱਖ ਮੰਤਰੀ ਨੇ ਕਿਹਾ ਕਿ ਉਹ ਬਟਾਲਾ ਦੀ ਪੰਜਾਬ ਦੇ ਇਤਿਹਾਸ ਅਤੇ ਸੱਭਿਆਚਾਰ ਵਿਚ ਮਹੱਤਤਾ ਦੇ ਨਾਲ-ਨਾਲ ਲੋਕਾਂ ਦੀਆਂ ਭਾਵਨਾਵਾਂ ਬਾਰੇ ਜਾਣਦੇ ਹਨ | ਉਨ੍ਹਾਂ ਕਿਹਾ ਕਿ ਉਹ ਫੈਸਲਾ ਲੈਣ ਤੋਂ ਪਹਿਲਾਂ ਵੱਖ-ਵੱਖ ਭਾਈਵਾਲਾਂ ਨਾਲ ਇਸ ਮੁੱਦੇ 'ਤੇ ਚਰਚਾ ਕਰਨਗੇ |
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ 79 ਪਿੰਡਾਂ ਅਤੇ 24 ਕਸਬਿਆਂ ਵਿੱਚ 103 ਥਾਵਾਂ ਦੀ ਸ਼ਨਾਖ਼ਤ ਕੀਤੀ ਸੀ, ਜਿਨ੍ਹਾਂ ਨੂੰ  ਗੁਰੂ ਸਾਹਿਬ ਦੀ ਚਰਨ ਛੋਹ ਪ੍ਰਾਪਤ ਹੈ | ਇਨ੍ਹਾਂ ਲਈ ਫ਼ੰਡ ਅਲਾਟ ਕੀਤੇ ਗਏ ਸਨ ਅਤੇ ਇਨ੍ਹਾਂ ਸਭਨਾਂ ਥਾਵਾਂ ਨੂੰ  ਨਿਵੇਕਲੇ ਢੰਗ ਨਾਲ ਵਿਕਸਤ ਕਰਨ ਨੂੰ  ਯਕੀਨੀ ਬਣਾਉਣ ਦੇ ਯਤਨ ਕੀਤੇ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਇਸ ਪ੍ਰਕਿਰਿਆ ਲਈ ਬਹੁਤ ਸੋਚ-ਵਿਚਾਰ ਅਤੇ ਸਲਾਹ-ਮਸ਼ਵਰੇ ਹੋ ਚੁੱਕੇ ਹਨ |
 

SHARE ARTICLE

ਏਜੰਸੀ

Advertisement

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM
Advertisement