27 ਸਤੰਬਰ ਦੇ ਭਾਰਤ ਬੰਦ ਦੀਆਂ ਤਿਆਰੀਆਂ 'ਚ ਜੁਟੇ ਕਿਸਾਨ ਆਗੂ
Published : Sep 7, 2021, 6:59 am IST
Updated : Sep 7, 2021, 6:59 am IST
SHARE ARTICLE
image
image

27 ਸਤੰਬਰ ਦੇ ਭਾਰਤ ਬੰਦ ਦੀਆਂ ਤਿਆਰੀਆਂ 'ਚ ਜੁਟੇ ਕਿਸਾਨ ਆਗੂ


ਸੰਯੁਕਤ ਕਿਸਾਨ ਮੋਰਚੇ ਨੇ ਮੁਜ਼ੱਫ਼ਰਨਗਰ ਮਹਾਂ-ਪੰਚਾਇਤ ਦੀ ਅਪਾਰ ਸਫ਼ਲਤਾ ਲਈ ਅੰਦੋਲਨਕਾਰੀਆਂ ਨੂੰ  ਦਿਤੀ ਵਧਾਈ 

ਚੰਡੀਗੜ੍ਹ, 6 ਸਤੰਬਰ (ਭੁੱਲਰ) : ਪੰਜਾਬ ਦੀਆਂ 32 ਕਿਸਾਨ-ਜਥੇਬੰਦੀਆਂ ਵੱਲੋਂ ਤਿੰਨ ਖੇਤੀ ਕਾਨੂੰਨਾਂ, ਪਰਾਲੀ ਆਰਡੀਨੈਂਸ ਅਤੇ ਬਿਜ਼ਲੀ ਸੋਧ ਬਿਲ-2020 ਨੂੰ  ਰੱਦ ਕਰਵਾਉਣ ਅਤੇ ਐਮਐਸਪੀ ਦੀ ਗਾਰੰਟੀ ਦੇਣ ਵਾਲਾ ਨਵਾਂ ਕਾਨੂੰਨ ਬਣਵਾਉਣ ਲਈ ਜਾਰੀ ਪੱਕੇ ਕਿਸਾਨੀ-ਧਰਨੇ 341 ਵੇਂ ਦਿਨ ਵੀ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਜਾਰੀ ਰਹੇ | ਅੱਜ ਧਰਨਿਆਂ 'ਚ ਸੰਯੁਕਤ ਕਿਸਾਨ ਮੋਰਚੇ ਵੱਲੋਂ 27 ਸਤੰਬਰ ਦੇ ਭਾਰਤ-ਬੰਦ ਦੇ ਸੱਦੇ ਬਾਰੇ ਚਰਚਾ ਕੀਤੀ ਗਈ | ਬੁਲਾਰਿਆਂ ਨੇ ਦਸਿਆ ਕਿ ਕੁੱਝ ਖ਼ਾਸ ਕਾਰਨਾਂ ਕਰ ਕੇ ਭਾਰਤ ਬੰਦ  ਦੀ ਤਰੀਕ 25 ਦੀ ਬਜਾਏ ਹੁਣ 27 ਸਤੰਬਰ ਕਰ ਦਿਤੀ ਗਈ ਹੈ | ਮੁੱਜ਼ਫਰਨਗਰ ਦੀ ਇਤਿਹਾਸਕ ਮਹਾ-ਪੰਚਾਇਤ ਤੋਂ ਸਿਰਫ਼ ਤਿੰਨ ਹਫਤਿਆਂ ਬਾਅਦ ਹੋਣ ਵਾਲਾ ਇਹ ਇਕ ਹੋਰ ਵੱਡਾ ਪ੍ਰੋਗਰਾਮ ਹੈ, ਜਿਸ ਲਈ ਵੱਡੀਆਂ ਤਿਆਰੀਆਂ ਦੀ ਲੋੜ ਹੈ | ਸਾਡਾ ਅੰਦੋਲਨ ਹੁਣ ਦੇਸ਼- ਵਿਆਪੀ ਬਣ ਚੁਕਾ ਹੈ, ਇਸ ਲਈ ਭਾਰਤ-ਬੰਦ ਦਾ ਅਸਰ ਵੀ ਦੇਸ਼-ਵਿਆਪੀ ਦਿਖਣਾ ਚਾਹੀਦਾ ਹੈ | ਭਾਰਤ ਬੰਦ ਨੂੰ  ਸਫ਼ਲ ਬਣਾਉਣ ਦੀ ਬਹੁਤ ਵੱਡੀ ਚੁਣੌਤੀ ਸਾਨੂੰ ਦਰਪੇਸ਼ ਹੈ |ਇਸ ਲਈ ਅੱਜ ਤੋਂ ਹੀ ਪੂਰੇ ਜ਼ੋਰ ਨਾਲ ਤਿਆਰੀਆਂ ਵਿੱਢ ਦਿਉ | 
   ਅੱਜ ਬੁਲਾਰਿਆਂ ਨੇ ਧਰਨਾਕਾਰੀਆਂ ਨੂੰ  ਮੁਜ਼ੱਫ਼ਰਨਗਰ ਮਹਾ-ਪੰਚਾਇਤ ਦੀ ਅਪਾਰ ਸਫ਼ਲਤਾ ਲਈ ਵਧਾਈ ਦਿਤੀ ਅਤੇ ਇਸ ਸਫ਼ਲਤਾ ਨੂੰ  ਹੋਰ ਪੱਕੇ ਪੈਰੀਂ ਕਰਨ ਦੀ ਲੋੜ 'ਤੇ ਜ਼ੋਰ ਦਿਤਾ | ਇਸ ਰੈਲੀ ਨੇ ਕਿਸਾਨ ਅੰਦੋਲਨ ਨੂੰ  ਇਕ ਹੋਰ ਉਚੇਚੇ ਪਾਇਦਾਨ 'ਤੇ ਲਿਆ ਖੜ੍ਹਾ ਕਰ ਦਿਤਾ ਹੈ ਅਤੇ ਅਸੀਂ ਦਿਨ-ਬਦਿਨ ਅਪਣੀ ਜਿੱਤ ਦੇ ਨਜ਼ਦੀਕ ਹੁੰਦੇ ਜਾ ਰਹੇ ਹਾਂ | ਬੁਲਾਰਿਆਂ ਨੇ ਅਜਕਲ ਵਾਇਰਲ ਹੋਈ ਇਕ ਆਡੀਉ ਦੀ ਚਰਚਾ ਕੀਤੀ | ਇਸ ਆਡੀਉ 'ਚ ਭਾਜਪਾ ਨੇਤਾ ਹਰਜੀਤ ਗਰੇਵਾਲ, ਇਕ ਸਵਾਲ ਦੇ ਜਵਾਬ 'ਚ, ਇਕ ਪੱਤਰਕਾਰ ਲੜਕੀ ਨੂੰ  ਪੁਛਦਾ ਹੈ ਕਿ 'ਤੁਸੀਂ ਅਪਣੇ ਪਿਤਾ ਦਾ ਨਾਂ ਦੱਸੋ, ਤੁਹਾਡੇ ਕੋਲ ਕੀ ਪਰੂਫ਼ ਹੈ ਕਿ ਤੁਸੀਂ ਉਸ ਦੀ ਬੇਟੀ ਹੋ? 'ਬੇਟੀ ਬਚਾਉ, ਬੇਟੀ ਪੜ੍ਹਾਉ ਦਾ ਨਾਹਰਾ ਲਾਉਣ ਦਾ ਖੇਖਣ ਕਰਨ ਵਾਲੀ  ਸੱਤਾਧਾਰੀ ਪਾਰਟੀ ਦੇ ਨੇਤਾ ਵਲੋਂ ਇਕ ਲੜਕੀ ਲਈ ਵਰਤੀ ਇਹ ਭੱਦੀ ਸ਼ਬਦਾਵਲੀ ਬਹੁਤ ਨਿੰਦਣਯੋਗ ਅਤੇ ਗ਼ੈਰ-ਮਿਆਰੀ ਹੈ | ਦਰਅਸਲ ਬੀਜੇਪੀ ਕਿਸਾਨ ਅੰਦੋਲਨ ਦੀ ਸਚਾਈ ਮੂਹਰੇ ਇਖਲਾਕੀ ਤੌਰ 'ਤੇ ਹਾਰ ਚੁਕੀ ਹੈ ਅਤੇ ਇਸ ਦੇ ਨੇਤਾ ਬੌਖਲਾ ਗਏ ਹਨ | ਸੰਯੁਕਤ ਕਿਸਾਨ ਮੋਰਚਾ ਇਸ ਨੇਤਾ ਵਲੋਂ ਵਰਤੀ ਭੱਦੀ ਸ਼ਬਦਾਵਲੀ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਾ ਹੈ ਅਤੇ ਉਸ ਨੂੰ  ਲੱਖ ਲਾਹਨਤਾਂ ਪਾਉਂਦਾ ਹੈ ਅਤੇ ਪੁਰਜ਼ੋਰ ਮੰਗ ਕਰਦਾ ਹੈ ਕਿ ਇਹ ਨੇਤਾ ਉਸ ਪੱਤਰਕਾਰ ਬੇਟੀ ਤੋਂ ਜਨਤਕ ਤੌਰ 'ਤੇ ਮਾਫ਼ੀ ਮੰਗੇ | 3 ਖੇਤੀ ਕਾਨੂੰਨ, ਬਿਜਲੀ ਸੋਧ ਬਿਲ-2020 ਅਤੇ ਪਰਾਲੀ ਆਰਡੀਨੈਂਸ ਰੱਦ ਕਰਵਾਉਣ ਲਈ ਕਿਸਾਨਾਂ ਵੱਲੋਂ ਲਗਾਤਾਰ ਸ਼ਮੂਲੀਅਤ ਜਾਰੀ ਹੈ | 
  ਪੰਜਾਬ ਭਰ 'ਚ 108 ਥਾਵਾਂ- ਟੋਲ-ਪਲਾਜ਼ਿਆਂ, ਰਿਲਾਇੰਸ ਪੰਪਾਂ, ਕਾਰਪੋਰੇਟ ਮਾਲਜ਼, ਰੇਲਵੇ ਪਾਰਕਾਂ, ਅਡਾਨੀਆਂ ਦੀ ਖੁਸ਼ਕ ਬੰਦਰਗਾਹ ਅਤੇ ਭਾਜਪਾ ਆਗੂਆਂ ਦੇ ਘਰਾਂ ਸਾਹਮਣੇ ਜਾਰੀ ਧਰਨਿਆਂ 'ਚ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਕਿਸਾਨ-ਆਗੂਆਂ ਨੇ ਦੁਹਰਾਇਆ ਕਿ ਸੰਘਰਸ਼ ਦੇ 8 ਮਹੀਨੇ ਬੀਤ ਜਾਣ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੇਰੁਖੀ ਧਾਰੀ ਹੋਈ ਹੈ, ਪਰ ਉਹ ਇਹ ਭੁੱਲ ਜਾਣ ਕੇ ਕਿਸਾਨ ਨਿਰਾਸ਼ ਹੋ ਕੇ ਘਰਾਂ ਨੂੰ  ਵਾਪਸ ਚਲੇ ਜਾਣਗੇ, ਸੰਘਰਸ਼ ਲਗਾਤਾਰ ਜਾਰੀ ਰਹੇਗਾ | ਆਗੂਆਂ ਨੇ ਕਿਹਾ ਕਿ ਕੇਂਦਰ-ਸਰਕਾਰ ਖੇਤੀ-ਕਾਨੂੰਨ, ਪਰਾਲੀ ਆਰਡੀਨੈਂਸ ਅਤੇ ਬਿਜਲੀ-ਸੋਧ ਬਿਲ-2020 ਤੁਰਤ ਰੱਦ ਕਰੇ | ਇਸੇ ਦੌਰਾਨ ਕਿਸਾਨਾਂ ਦੇ ਕਾਫ਼ਲਿਆਂ ਦਾ ਪੰਜਾਬ 'ਚੋਂ ਲਗਾਤਾਰ ਸਿੰਘੂ ਅਤੇ ਟਿਕਰੀ ਦੇ ਮੋਰਚਿਆਂ 'ਤੇ ਜਾਣਾ ਜਾਰੀ ਹੈ | ਸੰਗਰੂਰ, ਪਟਿਆਲਾ, ਮਾਨਸਾ, ਬਠਿੰਡਾ, ਮੋਗਾ, ਗੁਰਦਾਸਪੁਰ, ਫ਼ਰੀਦਕੋਟ, ਫ਼ਾਜ਼ਿਲਕਾ, ਮੋਗਾ, ਬਰਨਾਲਾ, ਨਵਾਂਸ਼ਹਿਰ, ਰੋਪੜ, ਮੁਹਾਲੀ ਜ਼ਿਲਿ੍ਹਆਂ ਸਮੇਤ ਵੱਖ-ਵੱਖ ਥਾਵਾਂ ਤੋਂ ਕਿਸਾਨਾਂ ਦੇ ਕਿਸਾਨਾਂ ਦੇ ਦਰਜਨਾਂ ਜਥੇ ਰਵਾਨਾ ਹੋਏ | ਕਿਸਾਨਾਂ ਨੇ ਸੰਘਰਸ਼ੀ-ਮੋਰਚਿਆਂ ਤੋਂ ਪਿਛੇ ਨਾ ਹਟਣ ਦਾ ਅਹਿਦ ਲਿਆ ਹੈ | ਟੋਲ-ਪਲਾਜ਼ਿਆਂ, ਰਿਡਲਾਇੰਸ ਪੰਪਾਂ, ਕਾਰਪੋਰੇਟ ਮਾਲਜ਼, ਰੇਲਵੇ ਪਾਰਕਾਂ ਅਤੇ ਭਾਜਪਾ ਆਗੂਆਂ ਦੇ ਘਰਾਂ ਸਾਹਮਣੇ ਜਾਰੀ ਧਰਨਿਆਂ 'ਚ ਗਿਣਤੀ ਬਰਕਰਾਰ ਰੱਖਦਿਆਂ ਕਿਸਾਨਾਂ ਨੇ ਕੇਂਦਰ-ਸਰਕਾਰ ਨੂੰ  ਸੰਦੇਸ਼ ਦਿਤਾ ਹੈ ਕਿ ਕਿਸੇ ਵੀ ਤਰ੍ਹਾਂ ਉਹ ਕਾਨੂੰਨ ਰੱਦ ਕਰਵਾਏ ਬਿਨਾਂ ਪਿਛਾਂਹ ਨਹੀਂ ਹਟਣਗੇ | ਭਾਰਤੀ ਕਿਸਾਨ ਯੂਨੀਅਨ-ਏਕਤਾ(ਡਕੌਂਦਾ) ਦੇ ਪ੍ਰਧਾਨ ਬੂਟਾ ਸਿੰਘ ਬੁਰਜ਼ਗਿੱਲ ਅਤੇ ਜਨਰਲ-ਸਕੱਤਰ ਜਗਮੋਹਨ ਸਿੰਘ ਪਟਿਆਲਾ ਮੁਜ਼ੱਫ਼ਰਨਗਰ ਕਿਸਾਨ ਰੈਲੀ ਵਿੱਚ ਸਾਮਲ ਹੋਏ ਦੇਸ਼-ਭਰ ਦੇ ਸਾਰੇ ਇਲਾਕੇ ਦੇ ਲੋਕਾਂ ਦਾ ਤਹਿ ਦਿਲੋਂ ਧਨਵਾਦ ਕੀਤਾ | ਉਹਨਾਂ ਕਿਹਾ ਕਿ ਰੈਲੀ ਵਿੱਚ ਲੱਖਾਂ ਲੋਕਾਂ ਵੱਲੋਂ ਸਾਮਲ ਹੋ ਕੇ ਕੇ ਮੋਦੀ ਸਰਕਾਰ ਨੂੰ  ਸੁਨੇਹਾ ਦਿਤਾ ਕਿ ਇਹ ਅੰਦੋਲਨ ਕਿਸੇ ਇਕ ਖਿੱਤੇ ਦਾ ਨਹੀਂ ਸਗੋਂ ਸਾਰੇ ਦੇਸ਼ ਦਾ ਹੈ | ਇਹ ਅੰਦੋਲਨ ਸਾਰੇ ਦੇਸ ਵਿੱਚੋਂ ਕਾਰਪੋਰੇਟ ਘਰਾਣਿਆਂ ਦੀ ਲੁੱਟ ਖ਼ਤਮ ਹੋਣ ਤਕ ਜਾਰੀ ਰਹੇਗਾ |


ਤਸਵੀਰ : ਪਿੰਡ ਪੋਨਾ (ਲੁਧਿਆਣਾ) 'ਚ ਨੁੱਕੜ ਮੀਟਿੰਗ ਦੌਰਾਨ ਸ਼ਾਮਲ ਕਿਸਾਨ |  

SHARE ARTICLE

ਏਜੰਸੀ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement