ਕਿਹਾ, ਫਿਰੌਤੀ ਤੇ ਅਗਵਾ ਦੀਆਂ ਧਾਰਾਵਾਂ ਵਿਚਲਾ ਫ਼ਰਕ ਵੀ ਨਹੀਂ ਪਤਾ
Published : Sep 7, 2021, 6:43 am IST
Updated : Sep 7, 2021, 6:43 am IST
SHARE ARTICLE
image
image

ਕਿਹਾ, ਫਿਰੌਤੀ ਤੇ ਅਗਵਾ ਦੀਆਂ ਧਾਰਾਵਾਂ ਵਿਚਲਾ ਫ਼ਰਕ ਵੀ ਨਹੀਂ ਪਤਾ


ਚੰਡੀਗੜ੍ਹ, 6 ਸਤੰਬਰ (ਭੁੱਲਰ): ਵਿਰੋਧੀ ਧਿਰ ਦੇ ਨੇਤਾ ਵਲੋਂ ਸੂਬੇ ਦੀ ਅਮਨ-ਕਾਨੂੰਨ ਦੀ ਵਿਵਸਥਾ ਬਾਰੇ ਗੁੰਮਰਾਹਕੁਨ ਅਤੇ ਸਿਆਸੀ ਤੌਰ ਉਤੇ ਪ੍ਰੇਰਿਤ ਬਿਆਨਬਾਜ਼ੀ ਕਰਨ ਲਈ ਉਸ ਨੂੰ  ਆੜੇ ਹੱਥੀਂ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਤੱਥਾਂ ਨੂੰ  ਤੋੜ-ਮਰੋੜ ਕੇ ਪੇਸ਼ ਕਰਨ ਲਈ ਆਮ ਆਦਮੀ ਪਾਰਟੀ ਦੀ ਸਖ਼ਤ ਨਿਖੇਧੀ ਕੀਤੀ ਹੈ | ਉਨ੍ਹਾਂ ਕਿਹਾ ਕਿ ਆਪ ਦੀ ਸਾਲ 2022 ਦੇ ਚੋਣ ਮੈਦਾਨ ਨੂੰ  ਜਿੱਤਣ ਲਈ ਇਹ ਬੁਖਲਾਹਟ ਭਰੀ ਕੋਸ਼ਿਸ਼ ਕੀਤੀ ਹੈ ਜਦਕਿ ਉਹ ਇਸ ਤੋਂ ਪਹਿਲਾਂ ਹੀ ਹੱਥਾਂ ਵਿਚੋਂ ਰੇਤ ਵਾਂਗ ਖਿਸਕਦੀ ਦਾ ਰਹੀ ਅਪਣੀ ਸਿਆਸੀ ਜ਼ਮੀਨ ਨੂੰ  ਵੇਖ ਸਕਦੇ ਹਨ |
ਹਰਪਾਲ ਸਿੰਘ ਚੀਮਾ ਦੁਆਰਾ ਸੂਬੇ ਵਿਚ ਅਪਰਾਧ ਦੇ ਵਧ ਰਹੇ ਮਾਮਲਿਆਂ ਬਾਰੇ ਲਾਏ ਗਏ ਬੇਬੁਨਿਆਦ ਦੋਸ਼ਾਂ ਦੇ ਜਵਾਬ ਵਿਚ ਮੁੱਖ ਮੰਤਰੀ ਨੇ ਵਿਰੋਧੀ ਧਿਰ ਦੇ ਨੇਤਾ ਦੇ ਗ਼ੈਰ-ਜ਼ਿੰਮੇਵਾਰਾਨਾ ਵਤੀਰੇ ਉਤੇ ਹੈਰਾਨੀ ਜ਼ਾਹਰ ਕੀਤੀ ਕਿ ਜਿਸ ਵਲੋਂ ਕੁਝ ਨਿਰਆਧਾਰ ਮੀਡੀਆ ਰਿਪੋਰਟਾਂ ਰਾਹੀਂ ਗ਼ਲਤ ਸੂਚਨਾ ਫੈਲਾਈ ਜਾ ਰਹੀ ਹੈ | ਕੈਪਟਨ ਅਮਰਿੰਦਰ ਸਿੰਘ ਨੇ ਕਿਹਾ, Tਇਧਰੋਂ-ਉਧਰੋਂ ਗ਼ੈਰ-ਪ੍ਰਵਾਨਿਤ ਅੰਕੜੇ ਇਕੱਠੇ ਕਰਨ ਦੀ ਬਜਾਏ ਚੀਮਾ ਨੂੰ  ਤੱਥ ਹਾਸਲ ਕਰਨ ਲਈ ਡੀ.ਜੀ.ਪੀ. ਤਕ ਪਹੁੰਚ ਕਰ ਸਕਦੇ ਸਨ ਜੋ ਉਨ੍ਹਾਂ ਦੇ ਪ੍ਰੈੱਸ ਨੋਟ ਵਿਚ ਜਾਰੀ ਕੀਤੇ ਅੰਕੜਿਆਂ ਤੋਂ ਬਿਲਕੁਲ ਵੱਖ ਹਨ |U
ਮੁੱਖ ਮੰਤਰੀ ਨੇ ਚੁਟਕੀ ਲੈਂਦਿਆਂ ਕਿ ਚੀਮਾ ਨੇ ਇਕ ਵਾਰ ਫਿਰ ਸਾਬਤ ਕਰ ਦਿਤਾ ਹੈ ਕਿ 'ਆਪ' ਦੀ 


ਵਿਚਾਰਧਾਰਾ ਝੂਠ ਅਤੇ ਮਨਘੜਤ ਗੱਲਾਂ ਉਤੇ ਅਧਾਰਤ ਹੈ ਅਤੇ ਅਰਵਿੰਦ ਕੇਜਰੀਵਾਲ ਦੀ ਪਾਰਟੀ ਦੇ ਸਾਰੇ ਨੇਤਾ ਧੋਖੇਬਾਜ਼ੀ ਦੇ ਉਸਤਾਦ ਬਣ ਗਏ ਹਨ | ਉਨ੍ਹਾਂ ਕਿਹਾ ਕਿ ਚੀਮਾ ਦੇ ਦਾਅਵਿਆਂ ਤੋਂ ਉਲਟ ਮਾਰਚ, 2017 ਤੋਂ ਉਨ੍ਹਾਂ ਦੀ ਸਰਕਾਰ ਆਉਣ ਤੋਂ ਲੈ ਕੇ ਸੂਬੇ ਵਿਚ ਫ਼ਿਰੌਤੀ ਲਈ ਅਗਵਾ ਨਾਲ ਜੁੜੇ ਸਿਰਫ਼ 38 ਮਾਮਲੇ ਰਿਪੋਰਟ ਹੋਏ | ਇਥੋਂ ਤਕ ਕਿ ਸਾਲ 2017 ਤੋਂ ਫ਼ਿਰੌਤੀ ਲਈ ਅਗਵਾ ਦੇ ਦਰਜ ਮਹਿਜ਼ 38 ਮਾਮਲਿਆਂ (0.5%) ਨੂੰ  ਸੁਲਝਾ ਲਿਆ ਅਤੇ ਹਰੇਕ ਘਟਨਾ ਦੇ ਪੀੜਤ ਦੀ ਰਿਹਾਈ ਸਫ਼ਲਤਾਪੂਰਵਕ ਹੋ ਗਈ ਅਤੇ ਹਰੇਕ ਕੇਸ ਵਿਚ ਦੋਸ਼ੀਆਂ ਨੂੰ  ਗਿ੍ਫਤਾਰ ਕੀਤਾ | ਉਨ੍ਹਾਂ ਕਿਹਾ ਕਿ ਗੰਭੀਰ ਮਾਮਲਿਆਂ ਵਿਚ ਅਪਰਾਧਿਕ ਮੁਕੱਦਮਿਆਂ ਦੀ ਤੇਜ਼ੀ ਨਾਲ ਨਿਗਰਾਨੀ ਕਰਕੇ ਕਈ ਮਾਮਲਿਆਂ ਵਿਚ ਤਾਂ ਸਜ਼ਾਵਾਂ ਵੀ ਹੋ ਗਈਆਂ |
ਮੁੱਖ ਮੰਤਰੀ ਨੇ ਕਿਹਾ ਕਿ ਇਹ ਮਾਮਲੇ ਚੀਮਾ ਵਲੋਂ ਦਸੀਆਂ 7138 ਘਟਨਾਵਾਂ ਤੋਂ ਕੋਹਾਂ ਦੂਰ ਹਨ ਅਤੇ ਚੀਮਾ  ਜ਼ਾਹਰਾ ਤੌਰ ਤੇ ਫ਼ਿਰੌਤੀ ਲਈ ਅਗਵਾ ਕਰਨ ਦੇ ਮਾਮਲਿਆਂ ਅਤੇ ਅਗਵਾ ਦੇ ਹੋਰ ਮਾਮਲਿਆਂ ਵਿਚਲਾ ਫ਼ਰਕ ਨਹੀਂ ਕਰ ਸਕਦੇ | ਚੀਮਾ ਦੀ ਸਪੱਸ਼ਟ ਅਗਿਆਨਤਾ ਉੱਤੇ ਚੁਟਕੀ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ,Tਫਿਰ ਤਾਂ ਤਹਾਨੂੰ ਸ਼ਾਸਨ ਜਾਂ ਪ੍ਰਸ਼ਾਸਨ ਜਾਂ ਪੁਲੀਸ ਦੇ ਤਜਰਬੇ ਦਾ ਕੁਝ ਨਹੀਂ ਪਤਾ, ਜਿਸ ਕਰ ਕੇ ਇਹ ਹੈਰਾਨੀਜਨਕ ਗੱਲ ਨਹੀਂ ਹੈ |U
ਸੂਬੇ ਦੇ ਗ੍ਰਹਿ ਮੰਤਰੀ ਹੋਣ ਦੇ ਨਾਤੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਵਿਰੋਧੀ ਧਿਰ ਦੇ ਨੇਤਾ ਦੇ ਪੂਰੀ ਤਰ੍ਹਾਂ ਨਾਦਾਨ ਹੋਣ ਕਰਕੇ ਉਨ੍ਹਾਂ ਨੂੰ  ਭਵਿੱਖ ਵਿੱਚ ਵੀ ਮੁੜ ਅਜਿਹੀ ਸ਼ਰਮਿੰਦਗੀ ਤੋਂ ਬਚਾਉਣ ਲਈ ਉਹ ਸ੍ਰੀ ਚੀਮਾ ਨੂੰ  ਕੁਝ ਸੁਝਾਅ ਦੇਣਾ ਗਲਤ ਨਹੀਂ ਸਮਝਦੇ | ਮੁੱਖ ਮੰਤਰੀ ਨੇ ਵਿਸਥਾਰ ਵਿਚ ਜਾਣਕਾਰੀ ਦਿੰਦਿਆਂ ਕਿਹਾ ਕਿ ਅਸਲ ਤੱਥ ਇਹ ਹੈ ਕਿ ਆਈ.ਪੀ.ਸੀ. ਦੀਆਂ ਧਾਰਾਵਾਂ 363, 364-ਏ, 365 ਅਤੇ 366 ਤਹਿਤ ਦਰਜ ਅਪਰਾਧਿਕ ਕੇਸਾਂ ਦਾ ਇਕ ਸਮੂਹ ਹੈ ਜੋ ਅਗਵਾ ਨਾਲ ਨਜਿੱਠਦੇ ਹਨ | ਇਹ ਧਾਰਾਵਾਂ ਅਗਵਾ (ਕਿਡਨੈਪਿੰਗ) ਲਈ ਧਾਰਾ 363, ਅਗਵਾ (ਅਬਡਸ਼ਨ) ਲਈ ਧਾਰਾ 364, ਫਿਰੌਤੀ ਲਈ ਅਗਵਾ ਆਦਿ (364-ਏ), ਔਰਤ ਨੂੰ  ਵਿਆਹ ਲਈ ਮਜੂਬਰ ਕਰਨ ਵਾਸਤੇ ਅਗਵਾ ਕਰਨਾ ਜਾਂ ਲੁਭਾਉਣਾ (366), ਨਾਬਾਲਗ ਲੜਕੀ ਨੂੰ  ਵਰਗਲਾਉਣਾ (366-ਏ) ਸ਼ਾਮਲ ਹਨ |    
    ਮੁੱਖ ਮੰਤਰੀ ਨੇ ਕਿਹਾ ਕਿ ਬਾਕੀ 7138 ਵਿੱਚੋਂ 87 ਫੀਸਦੀ ਮਾਮਲੇ ਉਧਾਲੇ ਨਾਲ ਸਬੰਧਤ ਅਤੇ 10 ਫੀਸਦੀ ਤੋਂ ਵੱਧ ਦੋ ਧਿਰਾਂ ਵਿਚਕਾਰ ਝੜਪਾਂ ਨਾਲ ਸਬੰਧਤ ਹਨ, ਜਿਸ ਵਿੱਚ ਆਮ ਤੌਰ 'ਤੇ ਅਗਵਾ ਦੇ ਅਪਰਾਧਾਂ ਦੀ ਰਜਿਸਟ੍ਰੇਸ਼ਨ ਸ਼ਾਮਲ ਹੁੰਦੀ ਹੈ ਕਿਉਂਕਿ ਲੋਕ ਜਾਂ ਤਾਂ ਆਪਣੀ ਮਰਜੀ ਨਾਲ ਲਾਪਤਾ ਹੋ ਜਾਂਦੇ ਹਨ ਜਾਂ ਆਪਣੀ ਮਰਜੀ ਨਾਲ ਭੱਜ ਜਾਂਦੇ ਹਨ ਕਿਉਂਕਿ ਉਹ ਆਪਸੀ ਸਹਿਮਤੀ ਨਾਲ ਰਿਸਤੇ ਵਿੱਚ ਹੁੰਦੇ ਹਨ |ਉਨ੍ਹਾਂ ਚੁਟਕੀ ਲੈਂਦਿਆਂ ਕਿਹਾ ਅਜਿਹੇ ਬਹੁਤ ਸਾਰੇ ਮਾਮਲਿਆਂ ਵਿੱਚ, ਐਫਆਈਆਰ ਦਰਜ ਕਰਨ ਸਮੇਂ ਪਰਿਵਾਰ ਨੂੰ  ਉਨ੍ਹਾਂ ਦੇ ਲਾਪਤਾ ਹੋਣ ਦੇ ਕਾਰਨਾਂ ਬਾਰੇ ਪਤਾ ਨਹੀਂ ਹੁੰਦਾ ਅਤੇ ਇਸ ਲਈ ਅਗਵਾ ਦੀ ਰਿਪੋਰਟ ਦਰਜ ਕਰਵਾਉਂਦੇ ਹਨ ਜਿਸ ਬਾਰੇ ਚੀਮਾ ਨਾ ਤਾਂ ਜਾਣਦੇ ਹਨ ਅਤੇ ਨਾ ਹੀ ਜਾਣਨਾ ਚਾਹੁੰਦੇ ਹਨ |
    ਕੈਪਟਨ ਅਮਰਿੰਦਰ ਨੇ ਚੀਮਾ ਦੇ ਵੱਖ-ਵੱਖ ਜ਼ਿਲਿ੍ਹਆਂ ਵਿੱਚ ਫਿਰੌਤੀ ਦੇ ਕੇਸਾਂ ਲਈ ਅਗਵਾ ਕਰਨ ਦੇ ਦਾਅਵਿਆਂ ਨੂੰ  ਨਕਾਰਦਿਆਂ ਕਿਹਾ ਕਿ ਵਿਰੋਧੀ ਧਿਰ ਦੇ ਆਗੂ ਦੇ ਅਜਿਹੇ 1032 ਮਾਮਲਿਆਂ ਦੇ ਦਾਅਵੇ ਦੇ ਉਲਟ, ਅਸਲ ਵਿੱਚ ਲੁਧਿਆਣਾ 'ਚ ਸਿਰਫ ਤਿੰਨ ਮਾਮਲੇ ਰਿਪੋਰਟ ਕੀਤੇ ਗਏ ਸਨ ਜੋ ਹੱਲ ਹੋ ਗਏ ਹਨ | ਇਸੇ ਤਰ੍ਹਾਂ ਅੰਮਿ੍ਤਸਰ ਕਮਿਸਨਰੇਟ ਅਤੇ ਜ਼ਿਲ੍ਹੇ ਵਿੱਚ 'ਫਿਰੌਤੀ ਲਈ ਅਗਵਾ ਕਰਨ' ਦੇ ਸਿਰਫ ਦੋ ਮਾਮਲੇ, ਜਦੋਂ ਕਿ ਜਲੰਧਰ ਜ਼ਿਲ੍ਹੇ ਵਿੱਚ ਵਿਰੋਧੀ ਧਿਰ ਦੇ ਆਗੂ ਵੱਲੋਂ ਦਾਅਵਾ ਕੀਤੇ ਗਏ 619 ਮਾਮਲਿਆਂ ਦੇ ਉਲਟ 'ਫਿਰੌਤੀ ਲਈ ਅਗਵਾ ਕਰਨ' ਦਾ ਇੱਕ ਵੀ ਕੇਸ ਦਰਜ ਨਹੀਂ ਕੀਤਾ ਗਿਆ |

SHARE ARTICLE

ਏਜੰਸੀ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement