ਸਿਹਤ ਮੰਤਰੀ ਵਲੋਂ ਸਮਰਾਲਾ ਵਿਖੇ ਜ਼ਚਾ-ਬੱਚਾ ਸਿਹਤ ਕੇਂਦਰ ਸਥਾਪਤ ਕਰਨ ਦਾ ਐਲਾਨ
Published : Sep 7, 2021, 6:54 am IST
Updated : Sep 7, 2021, 6:54 am IST
SHARE ARTICLE
image
image

ਸਿਹਤ ਮੰਤਰੀ ਵਲੋਂ ਸਮਰਾਲਾ ਵਿਖੇ ਜ਼ਚਾ-ਬੱਚਾ ਸਿਹਤ ਕੇਂਦਰ ਸਥਾਪਤ ਕਰਨ ਦਾ ਐਲਾਨ

ਖੰਨਾ, 6 ਸਤੰਬਰ (ਅਰਵਿੰਦਰ ਸਿੰਘ ਟੀਟੂ) : ਸਮਰਾਲਾ ਸਬ-ਡਵੀਜ਼ਨ ਵਿੱਚ ਔਰਤਾਂ ਅਤੇ ਬੱਚਿਆਂ ਨੂੰ  ਮਿਆਰੀ ਸਿਹਤ ਸੇਵਾਵਾਂ ਮੁਹਈਆ ਕਰਵਾਉਣ ਲਈ ਸਿਹਤ ਅਤੇ ਪਰਵਾਰ ਭਲਾਈ ਮੰਤਰੀ ਸ.ਬਲਬੀਰ ਸਿੰਘ ਸਿੱਧੂ ਵਲੋਂ ਅੱਜ 30 ਬੈਡਾਂ ਵਾਲੇ ਜੱਚਾ-ਬੱਚਾ ਸਿਹਤ ਕੇਂਦਰ ਸਥਾਪਤ ਕਰਨ ਦਾ ਐਲਾਨ ਕੀਤਾ |
ਸ੍ਰੀ ਸ਼ਕਤੀ ਆਨੰਦ ਦੇ ਨਵੇਂ ਸਥਾਪਤ ਕੀਤੇ ਮਾਛੀਵਾੜਾ ਇੰਪਰੂਵਮੈਂਟ ਟਰੱਸਟ ਦੇ ਪਹਿਲੇ ਚੇਅਰਮੈਨ ਬਣਨ ਮੌਕੇ ਰੱਖੇ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਸਿਹਤ ਢਾਂਚੇ ਨੂੰ  ਵਧਾਉਣ ਲਈ ਵਚਨਬੱਧ ਹੈ ਅਤੇ ਇਹ ਨਵਾਂ ਕੇਂਦਰ ਇਲਾਕੇ ਦੀਆਂ ਮਾਵਾਂ ਅਤੇ ਨਵਜੰਮੇ ਬੱਚਿਆਂ ਲਈ ਵਧੀਆ ਇਲਾਜ ਸਹੂਲਤਾਂ ਨੂੰ  ਯਕੀਨੀ ਬਣਾਏਗਾ | ਉਨ੍ਹਾਂ ਕਿਹਾ ਕਿ ਇਹ ਸਮਰਾਲਾ ਦੇ ਸਿਵਲ ਹਸਪਤਾਲ ਤੋਂ ਵਖਰੀ ਇਮਾਰਤ ਹੋਵੇਗੀ ਅਤੇ ਕੇਂਦਰ 'ਤੇ ਜਲਦ ਹੀ ਕੰਮ ਸ਼ੁਰੂ ਹੋ ਜਾਵੇਗਾ | ਉਨ੍ਹਾਂ ਕਿਹਾ ਕਿ ਰਾਜ ਸਰਕਾਰ ਗਰਭਵਤੀ ਮਹਿਲਾਵਾਂ ਦੀ ਦੇਖਭਾਲ ਅਤੇ ਨਵਜੰਮੇ ਬੱਚਿਆਂ ਦੀ ਦੇਖਭਾਲ ਵਿਚ ਇਕ ਹੀ ਛੱਤ ਹੇਠ ਮੁਲਕ ਦੇ ਜ਼ਿਆਦਾਤਰ ਸੂਬਿਆਂ ਨਾਲੋਂ ਲਗਾਤਾਰ ਬਿਹਤਰ ਪ੍ਰਦਰਸ਼ਨ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਇਮਾਰਤ ਦੇ ਹੋਂਦ ਵਿਚ ਆਉਣ ਤੋਂ ਬਾਅਦ, ਲੋੜੀਂਦੇ ਬੁਨਿਆਦੀ ਢਾਂਚੇ ਅਤੇ ਉਪਕਰਨਾਂ ਦਾ ਪ੍ਰਬੰਧ ਵੀ ਕੀਤਾ ਜਾਵੇਗਾ ਅਤੇ ਗਾਇਨੀਕੋਲੋਜਿਸਟਸ, ਬਾਲ ਰੋਗ ਮਾਹਰ, ਸਟਾਫ਼ ਨਰਸਾਂ ਅਤੇ ਹੋਰ ਪੈਰਾ -ਮੈਡੀਕਲ ਸਟਾਫ਼ ਵੀ ਨਿਯੁਕਤ ਕੀਤੇ ਜਾਣਗੇ |
ਸ. ਸਿੱਧੂ ਨੇ ਕਿਹਾ ਕਿ ਇਹ ਕੇਂਦਰ ਦਵਾਈਆਂ, ਭੋਜਨ, ਨਵਜੰਮੇ ਬੱਚਿਆਂ ਦੀ ਖੁਰਾਕ, ਮਾਂ ਅਤੇ ਬੱਚੇ ਨੂੰ  ਆਵਾਜਾਈ ਸਮੇਤ ਪੂਰੀ ਤਰ੍ਹਾਂ ਮੁਫ਼ਤ ਇਲਾਜ ਮੁਹਈਆ ਕਰਵਾਏਗਾ |
ਕੈਬਨਿਟ ਮੰਤਰੀ ਵਲੋਂ ਝਾੜ ਸਾਹਿਬ, ਪੰਜਗਰਾਈਾ ਅਤੇ ਹੰਬੋਵਾਲ ਸਿਹਤ ਉਪ ਕੇਂਦਰਾਂ ਨੂੰ  ਪ੍ਰਾਇਮਰੀ ਸਿਹਤ ਕੇਂਦਰਾਂ ਵਜੋਂ ਅਪਗ੍ਰੇਡ ਕਰਨ ਦਾ ਵੀ ਐਲਾਨ ਕੀਤਾ |
ਇਸ ਦੌਰਾਨ ਸਮਰਾਲਾ ਦੇ ਵਿਧਾਇਕ ਸ.ਅਮਰੀਕ ਸਿੰਘ ਢਿੱਲੋਂ ਨੇ ਕਿਹਾ ਕਿ ਮਾਛੀਵਾੜਾ ਵਿਚ ਇੰਪਰੂਵਮੈਂਟ ਟਰੱਸਟ ਦਾ ਗਠਨ ਇਸ ਇਤਿਹਾਸਕ ਸ਼ਹਿਰ ਦੇ ਸਰਵਪੱਖੀ ਵਿਕਾਸ ਨੂੰ  ਹੁਲਾਰਾ ਦੇਵੇਗਾ |
ਉਨ੍ਹਾਂ ਕਿਹਾ ਕਿ ਇਸ ਨਾਲ ਖਾਸ ਕਰ ਕੇ ਮਾਛੀਵਾੜਾ ਦੇ ਵਿਕਾਸ ਅਤੇ ਖੁਸ਼ਹਾਲੀ ਦੇ ਨਵੇਂ ਰਾਹ ਖੁਲ੍ਹਣਗੇ | ਉਨ੍ਹਾਂ ਕਿਹਾ ਕਿ ਮਾਛੀਵਾੜਾ ਵਿਖੇ ਫ਼ੂਡ ਪ੍ਰੋਸੈਸਿੰਗ ਇੰਡਸਟਰੀ ਅਤੇ ਆਈ.ਟੀ.ਆਈ. ਦੇ ਪ੍ਰਾਜੈਕਟ ਛੇਤੀ ਹੀ ਮੁਕੰਮਲ ਹੋ ਜਾਣਗੇ ਜਿਸ ਨਾਲ ਸਮਾਜ ਦੇ ਸਾਰੇ ਵਰਗਾਂ ਨੂੰ  ਲਾਭ ਮਿਲੇਗਾ ਅਤੇ ਉਨ੍ਹਾਂ ਕਿਹਾ ਕਿ ਇਸ ਹਲਕੇ ਦੀ ਹਰੇਕ ਪਿੰਡ ਦੀ ਪੰਚਾਇਤ ਨੂੰ  25 ਤੋਂ 50 ਲੱਖ ਰੁਪਏ ਦੀਆਂ ਵਿਕਾਸ ਗ੍ਰਾਂਟਾਂ ਪ੍ਰਾਪਤ ਹੋਈਆਂ ਹਨ |
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕਰਦਿਆਂ ਚੇਅਰਮੈਨ ਸ੍ਰੀ ਸ਼ਕਤੀ ਆਨੰਦ ਨੇ ਕਿਹਾ ਕਿ ਉਹ ਉਨ੍ਹਾਂ ਨੂੰ  ਸੌਂਪੀ ਜ਼ਿੰਮੇਵਾਰੀ ਨੂੰ  ਪੂਰੀ ਤਨਦੇਹੀ ਨਾਲ ਨਿਭਾਉਣਗੇ | ਇਸ ਮੌਕੇ ਉਪ ਮੰਡਲ ਮੈਜਿਸਟ੍ਰੇਟ ਵਿਕਰਮਜੀਤ ਸਿੰਘ ਪੈਂਥੇ, ਸਿਵਲ ਸਰਜਨ ਡਾ. ਕਿਰਨ ਗਿੱਲ ਆਹਲੂਵਾਲੀਆ, ਸਮਰਾਲਾ ਨਗਰ ਕੌਂਸਲ ਦੇ ਮੁਖੀ ਕਰਨਵੀਰ ਸਿੰਘ ਢਿੱਲੋਂਾ, ਪ੍ਰਧਾਨ ਸੁਰਿੰਦਰ ਕੁੰਦਰਾ, ਕਾਂਗਰਸੀ ਆਗੂ ਕਾਮਿਲ ਬੋਪਾਰਾਏ ਅਤੇ ਹੋਰ ਹਾਜ਼ਰ ਸਨ |   
ਫ਼ੋਟੋ ਨੰ. 2- ਅਰਵਿੰਦਰ ਟੀਟੂ

SHARE ARTICLE

ਏਜੰਸੀ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement