ਮਨੀ ਲਾਂਡਰਿੰਗ ਮਾਮਲੇ ’ਚ ਈਡੀ ਅੱਗੇ ਪੇਸ਼ ਹੋਇਆ ਮਮਤਾ ਬੈਨਰਜੀ ਦਾ ਭਤੀਜਾ ਅਭਿਸ਼ੇਕ ਬੈਨਰਜੀ
Published : Sep 7, 2021, 12:36 am IST
Updated : Sep 7, 2021, 12:36 am IST
SHARE ARTICLE
image
image

ਮਨੀ ਲਾਂਡਰਿੰਗ ਮਾਮਲੇ ’ਚ ਈਡੀ ਅੱਗੇ ਪੇਸ਼ ਹੋਇਆ ਮਮਤਾ ਬੈਨਰਜੀ ਦਾ ਭਤੀਜਾ ਅਭਿਸ਼ੇਕ ਬੈਨਰਜੀ

ਨਵੀਂ ਦਿੱਲੀ, 6 ਸਤੰਬਰ : ਤ੍ਰਿਣਮੂਲ ਕਾਂਗਰਸ ਦੇ ਸਾਂਸਦ ਅਭਿਸ਼ੇਕ ਬੈਨਰਜੀ ਕਥਿਤ ਕੋਲਾ ਘਪਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿਚ ਪੁੱਛਗਿਛ ਲਈ ਸੋਮਵਾਰ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਅੱਗੇ ਪੇਸ਼ ਹੋਇਆ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿਤੀ। ਅਭਿਸ਼ੇਕ ਬੈਨਰਜੀ ਨੇ ਕਿਹਾ,‘‘ਮੈਂ ਜਾਂਚ ਦਾ ਸਾਹਮਣਾ ਕਰਨ ਲਈ ਤਿਆਰ ਹਾਂ ਅਤੇ ਮੈਂ ਏਜੰਸੀ ਨਾਲ ਸਹਿਯੋਗ ਕਰਾਂਗਾ।’’ ਅਭਿਸ਼ੇਕ ਬੈਨਰਜੀ, ਪਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦੇ ਭਤੀਜੇ ਹਨ। ਪੁੱਛ-ਗਿਛ ਲਈ ਰਾਜਧਾਨੀ ਵਿਚ ਈ.ਡੀ. ਦਫ਼ਤਰ ਪਹੁੰਚਣ ’ਤੇ ਬੈਨਰਜੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ 6 ਸਤੰਬਰ ਨੂੰ ਪੁੱਛਗਿਛ ਲਈ ਪੇਸ਼ ਹੋਣ ਸਬੰਧੀ ਉਨ੍ਹਾਂ ਨੂੰ ਇਕ ਨੋਟਿਸ ਮਿਲਿਆ ਸੀ। ਇਸ ਲਈ ਉਹ ਇਥੇ ਆਏ ਹਨ। ਜੋ ਅਧਿਕਾਰੀ ਇਸ ਮਾਮਲੇ ਦੀ ਜਾਂਚ ਕਰ ਰਹੇ ਹਨ, ਉਹ ਆਪਣਾ ਕੰਮ ਕਰ ਰਹੇ ਹਨ ਅਤੇ ਉਹ ਉਨ੍ਹਾਂ ਦੀ ਜਾਂਚ ਲਈ ਤਿਆਰ ਹੈ। ਉਨ੍ਹਾਂ ਨੇ ਕਿਹਾ ਕਿ ਪਹਿਲੇ ਦਿਨ ਤੋਂ ਹੀ ਉਹ ਕਹਿ ਰਹੇ ਹਨ ਕਿ ਇਸ ਮਾਮਲੇ ਦੀ ਜਾਂਚ ਹੋਣੀ ਚਾਹੀਦੀ ਹੈ ਅਤੇ ਸਚਾਈ ਬਾਹਰ ਆਉਣੀ ਚਾਹੀਦੀ ਹੈ। ਇਸ ਜਾਂਚ ਵਿਚ ਉਨ੍ਹਾਂ ਨੇ ਈ.ਡੀ. ਦੇ ਅਧਿਕਾਰੀਆਂ ਦਾ ਸਹਿਯੋਗ ਕਰਨ ਦਾ ਵੀ ਦਾਅਵਾ ਕੀਤਾ। ਈਡੀ ਅੱਗੇ ਪੇਸ਼ ਹੋਣ ਲਈ ਨਵੀਂ ਦਿੱਲੀ ਲਈ ਰਵਾਨਾ ਹੋਣ ਤੋਂ ਪਹਿਲਾਂ ਕੋਲਕਾਤਾ ਹਵਾਈ ਅੱਡੇ ’ਤੇ ਪੱਤਰਕਾਰਾਂ ਨੂੰ ਬੈਨਰਜੀ ਨੇ ਕਿਹਾ ਸੀ ਕਿ ਏਜੰਸੀ ਜੇਕਰ ਕਿਸੇ ਵੀ ਗ਼ੈਰ ਕਾਨੂੰਨੀ ਲੈਣ ਦੇਣ ਵਿਚ ਉਨ੍ਹਾਂ ਦੀ ਸ਼ਮੂਲੀਅਤ ਸਾਬਤ ਕਰ ਦੇਵੇ ਤਾਂ ਉਹ ਖ਼ੁਦ ਨੂੰ ਫਾਂਸੀ ’ਤੇ ਲਟਕਾ ਲੈਣਗੇ। (ਪੀਟੀਆਈ)

SHARE ARTICLE

ਏਜੰਸੀ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement