ਗੰਨਾ ਕਾਸ਼ਤਕਾਰਾਂ ਦੀ ਬਕਾਇਆ ਰਾਸ਼ੀ ਦੀ ਅਦਾਇਗੀ ਲਈ 45 ਕਰੋੜ ਰੁਪਏ ਜਾਰੀ: ਸੁਖਜਿੰਦਰ ਰੰਧਾਵਾ
Published : Sep 7, 2021, 6:08 pm IST
Updated : Sep 7, 2021, 6:08 pm IST
SHARE ARTICLE
Sugarcane Farmers
Sugarcane Farmers

ਸਾਲ 2020-21 ਦੀ ਬਣਦੀ ਕੁੱਲ 472.10 ਕਰੋੜ ਰੁਪਏ ਅਦਾਇਗੀ ਵਿੱਚੋਂ 463.95 ਕਰੋੜ ਰੁਪਏ ਜਾਰੀ

 

ਚੰਡੀਗੜ੍ਹ - ਸਹਿਕਾਰੀ ਖੰਡ ਮਿੱਲਾਂ ਵੱਲੋੋਂ ਗੰਨਾਂ ਕਾਸ਼ਤਕਾਰਾਂ ਦੀ ਬਕਾਇਆ ਰਹਿੰਦੀ ਰਾਸ਼ੀ ਦੀ ਅਦਾਇਗੀ ਲਈ 45 ਕਰੋੋੜ ਰੁਪਏ ਦੀ ਰਾਸ਼ੀ ਗੰਨਾ ਕਾਸ਼ਤਕਾਰਾਂ ਨੂੰ ਅੱਜ ਜਾਰੀ ਕਰ ਦਿੱਤੀ ਗਈ ਹੈ ਜਿਸ ਨਾਲ ਸਾਲ 2020-21 ਦੀ ਬਣਦੀ ਕੁੱਲ ਅਦਾਇਗੀ 472.10 ਕਰੋੜ ਰੁਪਏ ਵਿੱਚੋੋਂ 463.95 ਕਰੋੋੜ ਰੁਪਏ ਦੀ ਅਦਾਇਗੀ ਕਰ ਦਿੱਤੀ ਗਈ ਹੈ ਅਤੇ ਇਹ ਰਾਸ਼ੀ ਅੱਜ ਹੀ ਗੰਨਾ ਕਾਸ਼ਤਕਾਰਾਂ ਦੇ ਖਾਤਿਆਂ ਵਿੱਚ ਤਬਦੀਲ ਕਰ ਦਿੱਤੀ ਜਾਵੇਗੀ। ਬਾਕੀ ਰਹਿੰਦੀ 8.15 ਕਰੋੋੜ ਰੁਪਏ ਦੀ ਅਦਾਇਗੀ ਕੇਂਦਰ ਸਰਕਾਰ ਵੱਲ ਬਕਾਇਆ ਹੈ। ਇਹ ਖੁਲਾਸਾ ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਕੀਤਾ।

Sukhjinder Randhawa Sukhjinder Randhawa

ਸਹਿਕਾਰਤਾ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਹਦਾਇਤਾਂ ਉਤੇ ਗੰਨਾ ਕਾਸ਼ਤਕਾਰਾਂ ਨੂੰ ਸਤੰਬਰ ਦੇ ਪਹਿਲੇ ਹਫਤੇ ਬਕਾਇਆ ਭੁਗਤਾਨ ਦਾ ਕੀਤਾ ਵਾਅਦਾ ਪੰਜਾਬ ਸਰਕਾਰ ਨੇ ਅੱਜ ਪੂਰਾ ਕਰ ਦਿੱਤਾ। ਉਨ੍ਹਾਂ ਦੱਸਿਆ ਕਿ ਬਕਾਇਆ ਰਾਸ਼ੀ ਦੀ ਮੁਕੰਮਲ ਅਦਾਇਗੀ ਲਈ ਸਰਕਾਰ ਵੱਲੋੋਂ ਸਾਲ 2021-22 ਦੇ ਬਜਟ ਵਿੱਚ 300 ਕਰੋੋੜ ਰੁਪਏ ਦਾ ਪ੍ਰਾਵਧਾਨ ਕੀਤਾ ਗਿਆ ਸੀ। ਸ. ਰੰਧਾਵਾ ਨੇ ਆਖਿਆ ਕਿ ਪੰਜਾਬ ਸਰਕਾਰ ਨੇ ਗੰਨਾ ਕਾਸ਼ਤਕਾਰਾਂ ਨੂੰ ਵੱਡਾ ਤੋਹਫ਼ਾ ਦਿੰਦਿਆਂ ਗੰਨੇ ਦੇ ਭਾਅ ਵਿੱਚ ਰਿਕਾਰਡ ਵਾਧਾ ਕਰਦਿਆਂ 360 ਰੁਪਏ ਪ੍ਰਤੀ ਕੁਇੰਟਲ ਐਲਾਨਿਆ ਗਿਆ ਹੈ

Captain Amarinder Singh Captain Amarinder Singh

ਜਦੋਂ ਕਿ ਕੇਂਦਰ ਸਰਕਾਰ ਵੱਲੋੋਂ ਗੰਨੇ ਦੇ ਪ੍ਰਤੀ ਕੁਇੰਟਲ ਰੇਟ ਵਿੱਚ ਸਿਰਫ 5 ਰੁਪਏ ਦਾ ਵਾਧਾ ਕੀਤਾ ਗਿਆ ਹੈ। ਇਸ ਦੇ ਨਾਲ ਹੀ ਗੰਨਾ ਕਾਸ਼ਤਕਾਰਾਂ ਦੀ ਸਹਿਕਾਰੀ ਖੰਡ ਮਿੱਲਾਂ ਵੱਲ ਬਣਦੀ ਕੁੱਲ ਅਦਾਇਗੀ ਵੀ ਪਹਿਲ ਦੇ ਅਧਾਰ 'ਤੇ ਕੀਤੀ ਗਈ ਹੈ ਸ. ਰੰਧਾਵਾ ਨੇ ਦੱਸਿਆ ਗਿਆ ਕਿ ਸੂਬੇ ਵਿਚਲੀਆਂ 9 ਸਹਿਕਾਰੀ ਖੰਡ ਮਿੱਲਾਂ ਵੱਲੋੋਂ ਸਾਲ 2019-20 ਦੀ ਬਣਦੀ ਕੁੱਲ ਅਦਾਇਗੀ 486.24 ਕਰੋੜ ਰੁਪਏ ਪਹਿਲਾਂ ਹੀ ਗੰਨਾ ਕਾਸ਼ਤਕਾਰਾਂ ਨੂੰ ਕੀਤੀ ਜਾ ਚੁੱਕੀ ਹੈ ਅਤੇ ਸਾਲ 2020-21 ਦੀ ਬਣਦੀ ਕੁੱਲ ਅਦਾਇਗੀ 472.10 ਕਰੋੜ ਰੁਪਏ ਵਿੱਚੋੋਂ 463.95 ਕਰੋੋੜ ਰੁਪਏ ਦੀ ਅਦਾਇਗੀ ਕਰ ਦਿੱਤੀ ਗਈ ਹੈੈ।

sugarcanesugarcane

ਬਕਾਇਆ ਰਹਿੰਦੀ 8.15 ਕਰੋੋੜ ਰੁਪਏ ਦੀ ਅਦਾਇਗੀ ਕੇਂਦਰ ਸਰਕਾਰ ਵੱਲੋੋਂ ਸਹਿਕਾਰੀ ਖੰਡ ਮਿੱਲਾਂ ਦੀ ਸਾਲ 2019-20 ਦੀ ਐਕਸਪੋੋਰਟ ਸਬਸਿਡੀ ਅਤੇ ਬਫਰ ਸਟਾਕ ਸਬਸਿਡੀ ਵਜੋੋਂ ਜਾਰੀ ਕੀਤੀ ਜਾਣੀ ਹੈ। ਇਸ ਦੀ ਜਲਦੀ ਅਦਾਇਗੀ ਲਈ ਭਾਰਤ ਸਰਕਾਰ ਨਾਲ ਸੰਪਰਕ ਕੀਤਾ ਜਾ ਰਿਹਾ ਹੈ ਤਾਂ ਜੋ ਗੰਨੇ ਦੀ ਕੁੱਲ ਬਕਾਇਆ ਅਦਾਇਗੀ ਛੇਤੀ ਤੋਂ ਛੇਤੀ ਕੀਤੀ ਜਾ ਸਕੇ।

PM MODIPM MODI

ਸਹਿਕਾਰੀ ਖੰਡ ਮਿੱਲਾਂ ਵੱਲੋੋਂ ਭਾਰਤ ਸਰਕਾਰ ਵੱਲੋਂ ਜਾਰੀ ਕੀਤੀ ਜਾਂਦੀ ਸ਼ੂਗਰ ਐਕਸਪੋੋਰਟ ਸਬਸਿਡੀ ਅਤੇ ਬਫਰ ਸਟਾਕ ਸਬਸਿਡੀ ਦੀ ਰਾਸ਼ੀ ਭਾਰਤ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਗੰਨੇ ਦੀ ਅਦਾਇਗੀ ਲਈ ਸਿੱਧੇ ਤੌਰ 'ਤੇ ਗੰਨਾਂ ਕਾਸ਼ਤਕਾਰਾਂ ਦੇ ਖਾਤੇ ਵਿੱਚ ਤਬਦੀਲ ਕੀਤੀ ਜਾਂਦੀ ਹੈ ਅਤੇ ਬਕਾਇਆ ਰਹਿੰਦੀ 8.15 ਕਰੋੋੜ ਰੁਪਏ ਦੀ ਰਾਸ਼ੀ ਵੀ ਜਾਰੀ ਹੋੋਣ ਉਪਰੰਤ ਤੁਰੰਤ ਗੰਨਾ ਕਾਸ਼ਤਕਾਰਾਂ ਦੇ ਖਾਤੇ ਵਿੱਚ ਤਬਦੀਲ ਕਰ ਦਿੱਤੀ ਜਾਵੇਗੀ।

SHARE ARTICLE

ਏਜੰਸੀ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement