CM ਮਾਨ ਵੱਲੋਂ ਟੈਕਸਟਾਈਲ ਪਾਰਕ ਸਥਾਪਤ ਕਰਨ ਲਈ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ 1000 ਏਕੜ ਜ਼ਮੀਨ ਦੇਣ ਦੀ ਪੇਸ਼ਕਸ਼
Published : Sep 7, 2022, 12:46 pm IST
Updated : Sep 7, 2022, 12:46 pm IST
SHARE ARTICLE
CM Bhagwant Mann
CM Bhagwant Mann

ਪ੍ਰਾਜੈਕਟ ਨਾਲ ਦੇਸ਼ ਭਰ ’ਚ ਟੈਕਸਟਾਈਲ ਧੁਰੇ ਵਜੋਂ ਉਭਰੇਗਾ ਪੰਜਾਬ

 

ਚੰਡੀਗੜ੍ਹ: ਸੂਬੇ ਵਿਚ ਉਦਯੋਗਿਕ ਵਿਕਾਸ ਨੂੰ ਵੱਡਾ ਹੁਲਾਰਾ ਦੇਣ ਪ੍ਰਤੀ ਆਪਣੀ ਵਚਨਬੱਧਤਾ ਨੂੰ ਪੂਰਾ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ‘ਪ੍ਰਧਾਨ ਮੰਤਰੀ ਮੈਗਾ ਇੰਟੈਗ੍ਰੇਟਿਡ ਟੈਕਸਟਾਈਲ ਰੀਜਨ ਤੇ ਐਪੇਰਲ ਪਾਰਕਜ਼ (ਪੀ.ਐਮ. ਮਿੱਤਰਾ) ਸਕੀਮ’ ਅਧੀਨ ਟੈਕਸਟਾਈਲ ਪਾਰਕ ਸਥਾਪਤ ਕਰਨ ਲਈ ਫਤਹਿਗੜ੍ਹ ਸਾਹਿਬ ਜ਼ਿਲ੍ਹੇ ਵਿਚ 1000 ਏਕੜ ਜ਼ਮੀਨ ਭਾਰਤ ਸਰਕਾਰ ਨੂੰ ਦੇਣ ਦੀ ਪੇਸ਼ਕਸ਼ ਕੀਤੀ ਹੈ। 

ਕੇਂਦਰੀ ਕੱਪੜਾ ਮੰਤਰੀ ਪੀਯੂਸ਼ ਗੋਇਲ ਨੂੰ ਲਿਖੇ ਪੱਤਰ ਵਿਚ ਮੁੱਖ ਮੰਤਰੀ ਨੇ ਫਤਹਿਗੜ੍ਹ ਸਾਹਿਬ ਦੀ ਪਵਿੱਤਰ ਧਰਤੀ ’ਤੇ ਇਸ ਵੱਕਾਰੀ ਪ੍ਰਾਜੈਕਟ ਨੂੰ ਸਥਾਪਤ ਕਰਨ ਦੀ ਇੱਛਾ ਪ੍ਰਗਟਾਈ ਹੈ। ਉਨ੍ਹਾਂ ਨੇ ਉਮੀਦ ਜ਼ਾਹਰ ਕੀਤੀ ਕਿ ਇਸ ਪ੍ਰਾਜੈਕਟ ਦੇ ਸ਼ੁਰੂ ਹੋਣ ਨਾਲ ਪੰਜਾਬ, ਦੇਸ਼ ਦੀ 'ਟੈਕਸਟਾਇਲ ਹੱਬ' ਵਜੋਂ ਉਭਰੇਗਾ। ਭਗਵੰਤ ਮਾਨ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਇਹ ਪ੍ਰਾਜੈਕਟ ਸੂਬੇ ਨੂੰ ਉਦਯੋਗਿਕ ਵਿਕਾਸ ਦੇ ਨਕਸ਼ੇ ਉਤੇ ਉਭਾਰੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਸਕੀਮ ਜਿੱਥੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਵਿਚ ਸਹਾਈ ਹੋਵੇਗੀ, ਉਥੇ ਹੀ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਰਾਹ ਖੋਲ੍ਹੇਗੀ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਨੇ ਇਸ ਪ੍ਰਾਜੈਕਟ ਦੀਆਂ ਚਾਹਵਾਨ ਸੂਬਾ ਸਰਕਾਰਾਂ ਦੀ ਭਾਈਵਾਲੀ ਨਾਲ ਦੇਸ਼ ਭਰ ਵਿਚ ਸੱਤ ‘ਪ੍ਰਧਾਨ ਮੰਤਰੀ ਮੈਗਾ ਇੰਟੈਗਰੇਟਿਡ ਟੈਕਸਟਾਈਲ ਖੇਤਰ ਅਤੇ ਐਪੇਰਲ ਪਾਰਕ’ (ਪੀ.ਐਮ. ਮਿੱਤਰਾ) ਸਥਾਪਤ ਕਰਨ ਦੀ ਯੋਜਨਾ ਨੂੰ ਪ੍ਰਵਾਨਗੀ ਦਿੱਤੀ ਹੈ। ਭਗਵੰਤ ਮਾਨ ਨੇ ਕੇਂਦਰੀ ਮੰਤਰੀ ਨੂੰ ਦੱਸਿਆ ਕਿ ਇਸ ਸਕੀਮ ਤਹਿਤ ਸੂਬਾ ਸਰਕਾਰ ਫਤਹਿਗੜ੍ਹ ਸਾਹਿਬ ਵਿਖੇ ਟੈਕਸਟਾਈਲ ਪਾਰਕ ਸਥਾਪਤ ਕਰਨ ਲਈ ਤਿਆਰ ਹੈ।

ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਇਸ ਮੈਗਾ ਪਾਰਕ ਦੀ ਸਥਾਪਨਾ ਕਰਦੇ ਸਮੇਂ ਕੇਂਦਰ ਅਤੇ ਸੂਬੇ ਦੇ ਪ੍ਰਦੂਸ਼ਣ ਕੰਟਰੋਲ ਬੋਰਡਾਂ ਦੁਆਰਾ ਨਿਰਧਾਰਤ ਸਾਰੀਆਂ ਵਾਤਾਵਰਣ ਪ੍ਰਵਾਨਗੀਆਂ ਅਤੇ ਮਾਪਦੰਡਾਂ ਦਾ ਪਾਲਣ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਲਈ ਬੁਨਿਆਦੀ ਲੋੜਾਂ ਵਿਚੋਂ ਇਕ ਇਹ ਹੈ ਕਿ ਇਸ ਪ੍ਰਾਜੈਕਟ ਲਈ ਇਛੁੱਕ ਸੂਬਾ ਸਰਕਾਰ ਕੋਲ 1000 ਏਕੜ ਜ਼ਮੀਨ ਦਾ ਰਕਬਾ ਇਕ ਥਾਂ ਮੌਜੂਦਾ ਹੋਣਾ ਚਾਹੀਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਇਸ ਪ੍ਰਾਜੈਕਟ ਲਈ ਫਤਿਹਗੜ੍ਹ ਸਾਹਿਬ ਵਿਚ ਪਹਿਲਾਂ ਹੀ ਜ਼ਮੀਨ ਦੇ ਲੋੜੀਂਦੇ ਰਕਬੇ ਦੀ ਇਕ ਥਾਂ ਸ਼ਨਾਖਤ ਕਰ ਲਈ ਗਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਸ ਪ੍ਰਾਜੈਕਟ ਨੂੰ ਸਥਾਪਤ ਕਰਨ ਲਈ ਸਾਰੀਆਂ ਲੋੜੀਂਦੀਆਂ ਜ਼ਰੂਰਤਾਂ ਨੂੰ ਛੇਤੀ ਪੂਰਾ ਕੀਤਾ ਜਾਵੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement