NHPC ਦੇ ਵਫ਼ਦ ਨਾਲ ਪੰਜਾਬ ਦੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਦੀ ਉਸਾਰੂ ਬੈਠਕ
Published : Sep 7, 2022, 5:17 pm IST
Updated : Sep 7, 2022, 5:17 pm IST
SHARE ARTICLE
Aman Arora
Aman Arora

ਵਫ਼ਦ ਨੇ ਸੂਰਜੀ ਤੇ ਪਣ ਊਰਜਾ ਖੇਤਰ ਵਿਚ ਪੰਜਾਬ 'ਚ ਨਿਵੇਸ਼ ਕਰਨ 'ਚ ਦਿਖਾਈ ਦਿਲਚਸਪੀ

 

ਚੰਡੀਗੜ੍ਹ: ਨੈਸ਼ਨਲ ਹਾਈਡਰੋ-ਇਲੈਕਟ੍ਰਿਕ ਪਾਵਰ ਕਾਰਪੋਰੇਸ਼ਨ ਲਿਮਟਿਡ (ਐਨ.ਐਚ.ਪੀ.ਸੀ.) ਨੂੰ ਸੂਬੇ ਵਿਚ ਕੰਪਰੈੱਸਡ ਬਾਇਓਗੈਸ (ਸੀ.ਬੀ.ਜੀ.) ਪ੍ਰਾਜੈਕਟ ਸਥਾਪਤ ਕਰਨ ਸਬੰਧੀ ਸੰਭਾਵਨਾਵਾਂ ਤਲਾਸ਼ਣ ਦੀ ਅਪੀਲ ਕਰਦਿਆਂ ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਖੇਤੀ ਪ੍ਰਧਾਨ ਸੂਬਾ ਹੋਣ ਕਾਰਨ ਪੰਜਾਬ ਕੋਲ ਖੇਤੀ ਰਹਿੰਦ-ਖੂੰਹਦ ਦੇ ਰੂਪ ਵਿਚ ਸਾਫ਼-ਸੁਥਰੀ ਊਰਜਾ ਦੇ ਉਤਪਾਦਨ ਲਈ ਵੱਡੀ ਮਾਤਰਾ ਵਿਚ ਸਰੋਤ ਮੌਜੂਦ ਹਨ। ਪੰਜਾਬ ਦੇ ਜ਼ਿਲ੍ਹਾ ਸੰਗਰੂਰ ਵਿਚ ਖੇਤੀ ਰਹਿੰਦ-ਖੂੰਹਦ ਉੱਤੇ ਆਧਾਰਤ ਏਸ਼ੀਆ ਦਾ ਸਭ ਤੋਂ ਵੱਡਾ ਸੀ.ਬੀ.ਜੀ. ਪਲਾਂਟ ਪਹਿਲਾਂ ਹੀ ਕਾਰਜਸ਼ੀਲ ਹੋ ਚੁੱਕਾ ਹੈ।

ਇੱਥੇ ਪੇਡਾ ਭਵਨ ਵਿਚ ਐਨ.ਐਚ.ਪੀ.ਸੀ. ਦੇ ਵਫ਼ਦ ਨੇ ਇੰਡੀਪੈਂਡੈਂਟ ਡਾਇਰੈਕਟਰ ਪ੍ਰੋ. (ਡਾ.) ਅਮਿਤ ਕਾਂਸਲ ਦੀ ਅਗਵਾਈ ਵਿਚ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੇ ਸੂਰਜੀ ਤੇ ਪਣ ਊਰਜਾ ਖੇਤਰ ਵਿਚ ਨਿਵੇਸ਼ ਕਰਨ ਵਿਚ ਦਿਲਚਸਪੀ ਜ਼ਾਹਿਰ ਕੀਤੀ।  

ਐਨ.ਐਚ.ਪੀ.ਸੀ. ਖੇਤਰੀ ਦਫ਼ਤਰ, ਚੰਡੀਗੜ੍ਹ ਦੇ ਕਾਰਜਕਾਰੀ ਡਾਇਰੈਕਟਰ ਸੁਰਜੀਤ ਕੁਮਾਰ ਸੰਧੂ ਅਤੇ ਸੀ.ਈ.ਓ.  ਏ.ਕੇ. ਪਾਠਕ ਨੇ ਐਨ.ਐਚ.ਪੀ.ਸੀ. ਦੇ ਦੇਸ਼ ਭਰ ਵਿਚ ਚੱਲ ਰਹੇ ਪ੍ਰਾਜੈਕਟਾਂ ਬਾਰੇ ਪੇਸ਼ਕਾਰੀ ਦਿੱਤੀ। ਉਨ੍ਹਾਂ ਨੇ ਕੈਬਨਿਟ ਮੰਤਰੀ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਐਨ.ਐਚ.ਪੀ.ਸੀ. ਦੇ ਹਾਈਡਰੋ, ਸੋਲਰ ਅਤੇ ਪੌਣ ਊਰਜਾ ਪ੍ਰਾਜੈਕਟ ਜੰਮੂ-ਕਸ਼ਮੀਰ, ਲੱਦਾਖ, ਉੱਤਰਾਖੰਡ, ਮਨੀਪੁਰ, ਸਿੱਕਮ, ਮੱਧ ਪ੍ਰਦੇਸ਼, ਪੱਛਮੀ ਬੰਗਾਲ, ਅਰੁਣਾਚਲ ਪ੍ਰਦੇਸ਼, ਰਾਜਸਥਾਨ, ਤਾਮਿਲ ਨਾਡੂ, ਆਂਧਰਾ ਪ੍ਰਦੇਸ਼, ਉੜੀਸਾ, ਅੰਡੇਮਾਨ ਤੇ ਨਿਕੋਬਾਰ ਅਤੇ ਸਰਹੱਦ ਪਾਰ ਨੇਪਾਲ ਤੇ ਭੂਟਾਨ ਵਿਚ ਵੀ ਕਾਰਜਸ਼ੀਲ ਹਨ।

ਵਫ਼ਦ ਨੂੰ ਸੂਬਾ ਸਰਕਾਰ ਵੱਲੋਂ ਹਰ ਸੰਭਵ ਸਹਿਯੋਗ ਦਾ ਭਰੋਸਾ ਦਿੰਦਿਆਂ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਵਿਚ ਗ਼ੈਰ-ਰਵਾਇਤੀ ਊਰਜਾ ਸਰੋਤਾਂ ਦੀ ਬਹੁਤ ਵੱਡੀ ਸੰਭਾਵਨਾ ਹੈ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਾਤਾਵਰਣ ਨੂੰ ਬਚਾਉਣ ਲਈ ਸਾਫ਼-ਸੁਥਰੀ ਅਤੇ ਵਾਤਾਵਰਣ-ਪੱਖੀ ਊਰਜਾ ਨੂੰ ਉਤਸ਼ਾਹਿਤ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਪੇਡਾ ਵੱਲੋਂ ਪਰਾਲੀ ਦਾ ਸਥਾਈ ਅਤੇ ਟਿਕਾਊ ਹੱਲ ਵਿਕਸਿਤ ਕਰਨ ਵਾਸਤੇ ਪਰਾਲੀ ਅਤੇ ਹੋਰ ਖੇਤੀ ਰਹਿੰਦ-ਖੂੰਹਦ ਉੱਤੇ ਆਧਾਰਤ 492.58 ਟਨ ਪ੍ਰਤੀ ਦਿਨ (ਟੀ.ਡੀ.ਪੀ.) ਦੀ ਸਮਰੱਥਾ ਦੇ 42 ਸੀ.ਬੀ.ਜੀ. ਪ੍ਰਾਜੈਕਟ ਵੀ ਅਲਾਟ ਕੀਤੇ ਗਏ ਹਨ।
ਮੀਟਿੰਗ ਵਿਚ ਪੇਡਾ ਦੇ ਮੁੱਖ ਕਾਰਜਕਾਰੀ ਡਾ. ਸੁਮੀਤ ਜਾਰੰਗਲ, ਡਾਇਰੈਕਟਰ ਐਮ.ਪੀ ਸਿੰਘ, ਐਨ.ਐਚ.ਪੀ.ਸੀ. ਦੇ ਜਨਰਲ ਮੈਨੇਜਰ (ਇਲੈਕਟ੍ਰੀਕਲ) ਐਸ.ਪੀ.ਰਾਠੌਰ ਅਤੇ ਪੇਡਾ ਦੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।
 

SHARE ARTICLE

ਏਜੰਸੀ

Advertisement

Today Top News Live - ਵੇਖੋ ਅੱਜ ਦੀਆਂ ਮੁੱਖ ਖ਼ਬਰਾ, ਜਾਣੋ ਕੀ ਕੁੱਝ ਹੈ ਖ਼ਾਸ Bulletin LIVE

17 May 2024 1:48 PM

ਕਰੋੜ ਰੁਪਏ ਦੀ ਆਫ਼ਰ ਨੂੰ ਠੋਕਰ ਮਾਰਨ ਵਾਲੀ ਲੁਧਿਆਣਾ ਦੀ MLA ਨੇ ਖੜਕਾਏ ਵਿਰੋਧੀ, '400 ਤਾਂ ਦੂਰ ਦੀ ਗੱਲ, ਭਾਜਪਾ ਦੀ

17 May 2024 11:53 AM

Amit Shah ਜਾਂ Rajnath Singh ਕਿਉਂ ਨਹੀਂ ਬਣ ਸਕਦੇ PM? Yogi ਤੇ Modi ਦੇ ਦਿਲਾਂ ਚ ਬਹੁਤ ਦੂਰੀਆਂ ਨੇ Debate Live

17 May 2024 10:54 AM

Speed News

17 May 2024 10:33 AM

Bibi Rajinder Kaur Bhattal Exclusive Interview | Captain Amarinder Singh | Lok Sabha Election LIVE

17 May 2024 10:03 AM
Advertisement