ਰਸੂਖ਼ਦਾਰ ਸਿਆਸੀ ਪ੍ਰਵਾਰਾਂ ਨੇ ਨਿਜੀ ਮੁਫ਼ਾਦ ਲਈ ਸਾਡੇ ਨੌਜਵਾਨਾਂ ਦਾ ਰੁਜ਼ਗਾਰ ਖੋਹਿਆ : ਮੁੱਖ ਮੰਤਰੀ
Published : Sep 7, 2022, 1:10 am IST
Updated : Sep 7, 2022, 1:10 am IST
SHARE ARTICLE
image
image

ਰਸੂਖ਼ਦਾਰ ਸਿਆਸੀ ਪ੍ਰਵਾਰਾਂ ਨੇ ਨਿਜੀ ਮੁਫ਼ਾਦ ਲਈ ਸਾਡੇ ਨੌਜਵਾਨਾਂ ਦਾ ਰੁਜ਼ਗਾਰ ਖੋਹਿਆ : ਮੁੱਖ ਮੰਤਰੀ


ਜਲ ਸਪਲਾਈ ਤੇ ਸੈਨੀਟੇਸ਼ਨ, ਸਿਹਤ ਤੇ ਪ੍ਰਵਾਰ ਭਲਾਈ ਅਤੇ ਮੈਡੀਕਲ ਸਿਖਿਆ ਤੇ ਖੋਜ ਵਿਚ ਨਵੇਂ ਭਰਤੀ ਹੋਏ ਨੌਜਵਾਨਾਂ ਨੂੰ  ਨਿਯੁਕਤੀ ਪੱਤਰ ਸੌਂਪੇ

 

ਚੰਡੀਗੜ੍ਹ, 6 ਸਤੰਬਰ (ਭੁੱਲਰ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਰਸੂਖ਼ਦਾਰ ਸਿਆਸੀ ਪ੍ਰਵਾਰਾਂ ਦੇ ਨਿਜੀ ਮੁਫ਼ਾਦ ਹੋਣ ਕਰ ਕੇ ਸੂਬਾ ਵਿਕਾਸ ਪੱਖੋਂ ਪਛੜ ਗਿਆ ਅਤੇ ਸਾਡੇ ਨੌਜਵਾਨਾਂ ਕੋਲੋਂ ਰੁਜ਼ਗਾਰ ਦੇ ਮੌਕੇ ਖੁਸ ਗਏ | ਅੱਜ ਇਥੇ ਮਿਉਂਸਪਲ ਭਵਨ ਵਿਖੇ ਜਲ ਸਪਲਾਈ ਤੇ ਸੈਨੀਟੇਸ਼ਨ, ਸਿਹਤ ਤੇ ਪ੍ਰਵਾਰ ਭਲਾਈ ਅਤੇ ਮੈਡੀਕਲ ਸਿਖਿਆ ਤੇ ਖੋਜ ਵਿਭਾਗਾਂ ਵਿਚ ਨਵੇਂ ਭਰਤੀ ਹੋਏ ਨੌਜਵਾਨਾਂ ਨੂੰ  ਨਿਯੁਕਤੀ ਪੱਤਰ ਸੌਂਪਣ ਮੌਕੇ ਅਪਣੇ ਸੰਬਧੋਨ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਸਿਆਸੀ ਪ੍ਰਵਾਰਾਂ ਨੇ ਨਿਜੀ ਹਿਤ ਪਾਲਣ ਲਈ ਸਾਡੇ ਨੌਜਵਾਨਾਂ ਦਾ ਭਵਿੱਖ ਤਬਾਹ ਕਰ ਦਿਤਾ |
ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰਵਾਰਾਂ ਨੇ ਅਪਣੇ ਨਿਜੀ ਫ਼ਾਇਦਿਆਂ ਲਈ ਸੂਬੇ ਦੇ ਹਿਤ ਦਾਅ ਉਤੇ ਲਾਉਣ ਤੋਂ ਵੀ ਗੁਰੇਜ਼ ਨਾ ਕੀਤਾ | ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਪ੍ਰਵਾਰਾਂ ਨੇ ਪੰਜਾਬ ਅਤੇ ਸਾਡੇ ਨੌਜਵਾਨਾਂ ਨਾਲ ਧ੍ਰੋਹ ਕਮਾਇਆ ਹੈ ਜਿਸ ਕਰ ਕੇ ਹੀ ਇਨ੍ਹਾਂ ਨੂੰ  ਬਾਹਰ ਦਾ ਰਾਹ ਦੇਖਣਾ ਪਿਆ | ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਵਚਨਬੱਧ ਹੈ | ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਉਨ੍ਹਾਂ ਲਈ ਇਹ ਬਹੁਤ ਮਾਣ ਤੇ ਤਸੱਲੀ ਵਾਲੀ ਗੱਲ ਹੈ ਕਿ ਟਾਟਾ ਗਰੁੱਪ ਸੂਬੇ ਵਿਚ ਲੁਧਿਆਣਾ ਨੇੜੇ 2600 ਕਰੋੜ ਰੁਪਏ ਦੇ ਨਿਵੇਸ਼ ਨਾਲ ਵੱਡਾ ਪ੍ਰਾਜੈਕਟ ਸਥਾਪਤ ਕਰ ਰਿਹਾ ਹੈ | ਉਨ੍ਹਾਂ ਅੱਗੇ ਕਿਹਾ ਕਿ ਟਾਟਾ ਸਟੀਲ ਵਲੋਂ ਜਮਸ਼ੇਦਪੁਰ ਤੋਂ ਬਾਅਦ ਵੱਡਾ ਨਿਵੇਸ਼ ਕੀਤਾ ਜਾ ਰਿਹਾ ਹੈ | ਉਨ੍ਹਾਂ ਅੱਗੇ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਸੂਬੇ ਵਿਚ ਹੋਰ ਉਦਯੋਗਿਕ ਪ੍ਰਾਜੈਕਟ ਵੀ ਸਥਾਪਤ ਕੀਤੇ ਜਾ ਰਹੇ ਹਨ |
ਮੁੱਖ ਮੰਤਰੀ ਨੇ ਕਿਹਾ,Tਪੰਜਾਬ ਦੇ ਸੁਖਾਵੇਂ ਮਾਹੌਲ ਸਦਕਾ ਵੱਡੀਆਂ ਕੰਪਨੀਆਂ ਨਿਵੇਸ਼ ਕਰ ਰਹੀਆਂ ਹਨ ਅਤੇ ਹੁਣ ਪ੍ਰਾਜੈਕਟ ਸਥਾਪਤ ਕਰਨ ਲਈ ਸਿੱਧਾ ਪੰਜਾਬ ਨਾਲ ਐਮ.ਓ.ਯੂ. ਕੀਤਾ ਜਾਂਦਾ ਹੈ ਜਦਕਿ ਇਸ ਤੋਂ ਪਹਿਲਾਂ ਨਿਵੇਸ਼ਕਾਰਾਂ ਨੂੰ  ਸੱਤਾਧਾਰੀ ਸਿਆਸੀ ਪ੍ਰਵਾਰਾਂ ਨਾਲ 'ਐਮ.ਓ.ਯੂ.' ਕਰਨ ਲਈ ਮਜਬੂਰ ਕੀਤਾ ਜਾਂਦਾ ਸੀ ਜਿਸ ਕਰ ਕੇ ਨਿਵੇਸ਼ਕਾਰ ਪੰਜਾਬ ਤੋਂ ਮੂੰਹ ਫੇਰ ਲੈਂਦੇ ਸਨ |U  ਅੱਜ ਨਵੇਂ ਭਰਤੀ ਹੋਏ ਨੌਜਵਾਨਾਂ ਨੂੰ  ਵਧਾਈ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਅਪਣੀ ਸਖ਼ਤ ਮਿਹਨਤ ਤੇ ਲਗਨ
ਨਾਲ ਇਹ ਪ੍ਰਾਪਤੀ ਕੀਤੀ ਹੈ | ਇਸ ਮੌਕੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਤੇ ਸਿਹਤ ਤੇ ਪਰਵਾਰ ਭਲਾਈ ਮੰਤਰੀ ਚੇਤਨ ਸਿੰਘ ਜੌੜੇਮਾਜਰਾ, ਵਿਧਾਇਕ ਜਗਦੀਪ ਗੋਲਡੀ ਤੇ ਅਜੀਤਪਾਲ ਸਿੰਘ ਕੋਹਲੀ, ਪ੍ਰਮੁੱਖ ਸਕੱਤਰ ਜਲ ਸਪਲਾਈ ਤੇ ਸੈਨੀਟੇਸ਼ਨ ਡੀ.ਕੇ. ਤਿਵਾੜੀ, ਸਕੱਤਰ ਸਿਹਤ ਅਜੋਏ ਸ਼ਰਮਾ, ਡਾਇਰੈਕਟਰ ਜਲ ਸਪਲਾਈ ਤੇ ਸੈਨੀਟੇਸ਼ਨ ਵਿਪੁਲ ਉਜਵਲ ਤੇ ਹੋਰ ਹਾਜ਼ਰ ਸਨ |

 

SHARE ARTICLE

ਏਜੰਸੀ

Advertisement

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM
Advertisement