ਸ੍ਰੀ ਮੁਕਤਸਰ ਸਾਹਿਬ ਦੇ ਕੋਰਟ ਕੰਪਲੈਕਸ 'ਚ ਚਲੀ ਗੋਲੀ, ਏਐਸਆਈ. ਦੀ ਮੌਤ
Published : Sep 7, 2022, 12:28 am IST
Updated : Sep 7, 2022, 12:28 am IST
SHARE ARTICLE
image
image

ਸ੍ਰੀ ਮੁਕਤਸਰ ਸਾਹਿਬ ਦੇ ਕੋਰਟ ਕੰਪਲੈਕਸ 'ਚ ਚਲੀ ਗੋਲੀ, ਏਐਸਆਈ. ਦੀ ਮੌਤ

ਸ੍ਰੀ ਮੁਕਤਸਰ ਸਾਹਿਬ, 6 ਸਤੰਬਰ (ਰਣਜੀਤ ਸਿੰਘ/ਗੁਰਦੇਵ ਸਿੰਘ) : ਸ੍ਰੀ ਮੁਕਤਸਰ ਸਾਹਿਬ ਕੋਰਟ ਕੰਪਲੈਕਸ ਦੇ ਬਖਸ਼ੀਖਾਨੇ 'ਚ ਗੋਲੀ ਚੱਲਣ ਨਾਲ ਏ.ਐਸ.ਆਈ. ਦੀ ਮੌਤ ਹੋਣ ਦੀ ਜਾਣਕਾਰੀ ਪ੍ਰਾਪਤ ਹੋਈ ਹੈ | ਦਸਿਆ ਜਾ ਰਿਹਾ ਹੈ ਕਿ ਮੁਕਤਸਰ ਪੁਲਿਸ ਲਾਈਨ ਵਿਚ ਹਾਜ਼ਰ ਏ.ਐਸ.ਆਈ. ਕੁਲਵਿੰਦਰ ਸਿੰਘ ਕੈਦੀਆਂ ਦੀ ਪੇਸ਼ੀ ਲਈ ਉਨ੍ਹਾਂ ਨੂੰ  ਮਾਣਯੋਗ ਅਦਾਲਤ ਵਿਚ ਲੈ ਕੇ ਆਇਆ ਸੀ | ਜਿਥੇ ਗੋਲੀ ਲੱਗਣ ਕਾਰਨ ਉਸਦੀ ਮੌਤ ਹੋ ਗਈ | ਘਟਨਾ ਸਬੰਧੀ ਪਤਾ ਲੱਗਣ 'ਤੇ ਐਸ.ਪੀ ਕੁਲਵੰਤ ਰਾਏ, ਡੀ.ਐਸ.ਪੀ. ਜਗਦੀਸ਼ ਕੁਮਾਰ ਅਤੇ ਐਸ.ਐਚ.ਓ. ਥਾਣਾ ਸਦਰ ਜਗਸੀਰ ਸਿੰਘ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਕੀਤੀ | 
ਗੱਲਬਾਤ ਕਰਦਿਆਂ ਡੀ. ਐਸ. ਪੀ. ਜਗਦੀਸ਼ ਕੁਮਾਰ ਨੇ ਦਸਿਆ ਕਿ ਮਿ੍ਤਕ ਏ.ਐਸ.ਆਈ. ਕੁਲਵਿੰਦਰ ਸਿੰਘ ਪੁਲਿਸ ਲਾਈਨ 'ਚ ਡਿਊਟੀ 'ਤੇ ਸੀ | ਅੱਜ ਸਵੇਰੇ ਉਹ ਕੈਦੀਆਂ ਨੂੰ  ਪੇਸ਼ੀ ਭੁਗਤਾਣ ਲਈ ਮਾਣਯੋਗ ਅਦਾਲਤ 'ਚ ਲੈ ਕੇ ਆਇਆ ਸੀ | ਇਸ ਦੌਰਾਨ ਉਸ ਦੇ ਸਾਥੀ ਮੁਲਾਜ਼ਮ ਕਾਗਜ਼ੀ ਕਾਰਵਾਈ ਕਰ ਰਹੇ ਸੀ | ਜਿਸ ਤੋਂ ਬਾਅਦ ਅਚਾਨਕ ਏ.ਐੱਸ.ਆਈ. ਦੀ ਸਰਵਿਸ ਕਰਾਬਾਈਨ 'ਚੋਂ ਗੋਲੀ ਚੱਲ ਗਈ ਅਤੇ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ | ਉਨ੍ਹਾਂ ਕਿਹਾ ਕਿ ਪੁਲਿਸ ਵਲੋਂ ਮਾਮਲੇ ਦੀ ਅਗਲੇਰੀ ਜਾਂਚ ਸ਼ੁਰੂ ਕਰ ਦਿਤੀ ਗਈ ਹੈ |       
ਕੈਪਸ਼ਨ : ਮਿ੍ਤਕ ਏਐਸਆਈ ਕੁਲਵਿੰਦਰ ਸਿੰਘ ਦੀ ਫਾਇਲ ਫੋਟੋ | 
ਫੋਟੋ ਫਾਇਲ : ਐਮਕੇਐਸ 06-01
 

SHARE ARTICLE

ਏਜੰਸੀ

Advertisement

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM

Rana balachaur Murder News : Kabaddi Coach ਦੇ ਕਤਲ ਦੀ Bambiha gang ਨੇ ਲਈ ਜ਼ਿੰਮੇਵਾਰੀ !

16 Dec 2025 2:54 PM

2 Punjabi youths shot dead in Canada : ਇੱਕ ਦੀ ਗੋ.ਲੀ.ਆਂ ਲੱਗਣ ਨਾਲ ਤੇ ਦੂਜੇ ਦੀ ਸਦਮੇ ਕਾਰਨ ਹੋਈ ਮੌਤ

15 Dec 2025 3:03 PM

Punjabi Gurdeep Singh shot dead in Canada: "ਆਜਾ ਸੀਨੇ ਨਾਲ ਲੱਗਜਾ ਪੁੱਤ, ਭੁੱਬਾਂ ਮਾਰ ਰੋ ਰਹੇ ਟੱਬਰ

15 Dec 2025 3:02 PM

Adv Ravinder Jolly : ਪੰਜਾਬ ਦੇ ਮੁੱਦੇ ਛੱਡ ਘੋੜਿਆਂ ਦੀ ਹਾਰ ਜਿੱਤ ਦੇ ਕੰਮ ਲੱਗੇ ਲੋਕਾਂ ਨੂੰ ਸਿੱਖ ਵਕੀਲ ਦੀ ਲਾਹਨਤ

15 Dec 2025 3:02 PM
Advertisement