
ਪੰਜਾਬ ਰੈਵੀਨਿਊ ਪਟਵਾਰ-ਕਾਨੂੰਗੋ ਯੂਨੀਅਨ ਦੇ ਪ੍ਰਧਾਨ ਹਰਵੀਰ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਇਸ ਗੱਲ ਦੀ ਪੁਸ਼ਟੀ ਕੀਤੀ ਹੈ।
ਚੰਡੀਗੜ੍ਹ: ਪੰਜਾਬ ਸਰਕਾਰ ਅਤੇ ਪਟਵਾਰੀਆਂ ਵਿਚਾਲੇ ਚੱਲ ਰਿਹਾ ਵਿਵਾਦ ਰੁਕਦਾ ਨਜ਼ਰ ਨਹੀਂ ਆ ਰਿਹਾ ਹੈ। ਇਸ ਵਿਵਾਦ ਵਿਚ ਹੁਣ ਅਸਤੀਫ਼ਿਆਂ ਦਾ ਦੌਰ ਸ਼ੁਰੂ ਹੋ ਗਿਆ ਹੈ। ਦਰਅਸਲ ਜਲੰਧਰ ਅਤੇ ਅੰਮ੍ਰਿਤਸਰ ਦੇ 19 ਪਟਵਾਰੀਆਂ ਨੇ ਨੌਕਰੀ ਛੱਡਣ ਦਾ ਐਲਾਨ ਕੀਤਾ ਹੈ। ਇਹ ਉਹ ਪਟਵਾਰੀ ਹਨ ਜਿਨ੍ਹਾਂ ਨੂੰ ਸਰਕਾਰ ਨੇ ਸੇਵਾਮੁਕਤੀ ਤੋਂ ਬਾਅਦ ਖਾਲੀ ਪਏ ਪਟਵਾਰ ਸਰਕਲ ਨੂੰ ਚਲਾਉਣ ਲਈ ਠੇਕੇ 'ਤੇ ਭਰਤੀ ਕੀਤਾ ਸੀ।
ਇਹ ਵੀ ਪੜ੍ਹੋ: ਘੋੜੀ ਚੜ੍ਹਨ ਤੋਂ ਪਹਿਲਾਂ ਲਾੜਾ ਹੋਇਆ ਫਰਾਰ, ਲੜਕੀ ਵਾਲੇ ਕਰਦੇ ਰਹੇ ਬਰਾਤ ਦੀ ਉਡੀਕ
ਪੰਜਾਬ ਰੈਵੀਨਿਊ ਪਟਵਾਰ-ਕਾਨੂੰਗੋ ਯੂਨੀਅਨ ਦੇ ਪ੍ਰਧਾਨ ਹਰਵੀਰ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਇਸ ਗੱਲ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਦਸਿਆ ਕਿ ਜਲੰਧਰ ਦੇ 17 ਪਟਵਾਰ ਸਰਕਲਾਂ ਅਤੇ ਅੰਮ੍ਰਿਤਸਰ ਦੇ 2 ਪਟਵਾਰ ਸਰਕਲਾਂ ਦੇ ਸੇਵਾਮੁਕਤ ਪਟਵਾਰੀਆਂ ਨੇ ਠੇਕੇ 'ਤੇ ਕੰਮ ਕਰਨ ਤੋਂ ਇਨਕਾਰ ਕਰ ਦਿਤਾ ਹੈ ਅਤੇ ਅਪਣੇ ਅਸਤੀਫੇ ਸਬੰਧਤ ਅਧਿਕਾਰੀਆਂ ਨੂੰ ਭੇਜ ਦਿਤੇ ਹਨ।
ਇਹ ਵੀ ਪੜ੍ਹੋ: ਭਾਰਤ ਤੋਂ ਆਉਣ ਵਾਲੇ ਸਿੱਖ ਅਤੇ ਹਿੰਦੂ ਸ਼ਰਧਾਲੂਆਂ ਦੀ ਗਿਣਤੀ ਵਧਾਉਣ ਦੇ ਕੀਤੇ ਜਾ ਰਹੇ ਯਤਨ: ਪਾਕਿਸਤਾਨ ਮੰਤਰੀ
ਇਸ ਤੋਂ ਇਲਾਵਾ ਇਸ ਵਿਵਾਦ ’ਚ ਬੀਤੇ ਦਿਨੀਂ ਜਲੰਧਰ ਦੇ 28 ਤੇ ਅੱਜ 61 ਹੋਰ ਪਟਵਾਰੀਆਂ ਦਾ ਵੀ ਤਬਾਦਲਾ ਕੀਤਾ ਗਿਆ ਹੈ, ਜਿਸ ਨੂੰ ਲੈ ਕੇ ਪਟਵਾਰੀਆਂ ’ਚ ਰੋਸ ਹੋਰ ਵੱਧ ਗਿਆ ਹੈ। ਪ੍ਰਧਾਨ ਹਰਵੀਰ ਸਿੰਘ ਢੀਂਡਸਾ ਨੇ ਕਿਹਾ ਕਿ ਹੋਰ ਪਟਵਾਰੀ ਵੀ ਨੌਕਰੀ ਛੱਡਣ ਨੂੰ ਤਿਆਰ ਹਨ।