ਅਬੋਹਰ 'ਚ ਬੱਚੇ 'ਤੇ ਤਸ਼ੱਦਦ ਢਾਹੁਣ ਵਾਲੇ ਟੀਚਰ ਨੂੰ ਕੀਤਾ ਸਸਪੈਂਡ

By : GAGANDEEP

Published : Sep 7, 2023, 3:16 pm IST
Updated : Sep 7, 2023, 6:12 pm IST
SHARE ARTICLE
photo
photo

ਬੀਤੇ ਦਿਨੀਂ ਸਰਕਾਰੀ ਪ੍ਰਾਈਮਰੀ ਸਕੂਲ ਦੇ ਅਧਿਆਪਕ ਦੀ ਬੱਚੇ ਦੀ ਕੁੱਟਮਾਰ ਦੀ ਵੀਡੀਓ ਹੋਈ ਸੀ ਵਾਇਰਲ

 

ਅਬੋਹਰ: ਅਬੋਹਰ ਦੇ ਢਾਣੀ ਵਿਚ ਇਕ ਸਰਕਾਰੀ ਸਕੂਲ ਵਿਚ ਅਧਿਆਪਕ ਵਲੋਂ ਬੱਚੇ ਦੇ ਥੱਪੜ ਮਾਰਨ ਦੀ ਵਾਇਰਲ ਹੋਈ ਵੀਡੀਓ ਦਾ ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਨੋਟਿਸ ਲਿਆ ਹੈ। ਜਿਸ ਤੋਂ ਬਾਅਦ ਡੀਈਓ ਨੇ ਅਧਿਆਪਕ ਨੂੰ ਮੁਅੱਤਲ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਹਨ। ਡੀਈਓ ਵੱਲੋਂ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਈਟੀਟੀ ਅਧਿਆਪਕ ਰਾਕੇਸ਼ ਨਾਰੰਗ ਨੂੰ ਬੱਚਿਆਂ ਨਾਲ ਦੁਰਵਿਵਹਾਰ ਅਤੇ ਡਿਊਟੀ ਵਿੱਚ ਅਣਗਹਿਲੀ ਦੇ ਦੋਸ਼ ਹੇਠ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ: ਜਲੰਧਰ: ਸ਼ਰਾਬ ਦੇ ਨਸ਼ੇ ਵਿਚ ASI ਨੇ 4 ਗੱਡੀਆਂ ਨੂੰ ਮਾਰੀ ਟੱਕਰ, ਵੱਡਾ ਹਾਦਸਾ ਵਾਪਰਨ ਤੋਂ ਰਿਹਾ ਬਚਾਅ 

ਬੁੱਧਵਾਰ ਨੂੰ ਟੀਚਰ ਦਾ ਇੱਕ ਵੀਡੀਓ ਵਾਇਰਲ ਹੋਇਆ ਸੀ, ਜਿਸ ਵਿੱਚ ਉਹ ਬੱਚੇ ਨੂੰ ਕੁੱਟਦਾ ਨਜ਼ਰ ਆ ਰਿਹਾ ਸੀ। ਜਿਸ ਤੋਂ ਬਾਅਦ ਮਾਮਲਾ ਵਿਭਾਗੀ ਅਧਿਕਾਰੀਆਂ ਤੱਕ ਪਹੁੰਚਿਆ। ਜਾਂਚ ਤੋਂ ਬਾਅਦ ਇਹ ਹੁਕਮ ਜਾਰੀ ਕੀਤੇ ਗਏ ਹਨ। ਉਧਰ, ਤੀਜੀ ਜਮਾਤ ਦੇ ਬੱਚੇ ਦੇ ਪਿਤਾ ਕ੍ਰਿਸ਼ਨ ਸਿੰਘ ਦਾ ਕਹਿਣਾ ਹੈ ਕਿ ਉਸ ਦਾ ਬੱਚਾ ਨਾ ਤਾਂ ਸਕੂਲ ਦਾ ਕੰਮ ਕਰਦਾ ਸੀ ਨਾ ਹੀ ਉਨ੍ਹਾਂ ਦੀ ਗੱਲ ਸੁਣਦਾ ਸੀ। 

ਇਹ ਵੀ ਪੜ੍ਹੋ: ਪੰਜਾਬ ਵਿਚ ਨਸ਼ਿਆਂ ਨੂੰ ਲੈ ਕੇ ਚਿੰਤਤ ਹੋਏ ਗੱਗੂ ਗਿੱਲ, ਕਿਹਾ-ਚਿੱਟੇ ਨੇ ਲੋਕਾਂ ਦੇ ਘਰ ਕੀਤੇ ਬਰਬਾਦ 

ਇਥੋਂ ਤੱਕ ਕਿ ਉਹ ਘਰ ਵਿਚ ਗਾਲ੍ਹਾਂ ਵੀ ਕੱਢਣ ਲੱਗ ਪਿਆ ਸੀ, ਜਿਸ ਨੂੰ ਸੁਧਾਰਨ  ਲਈ ਉਸ ਨੇ ਸਕੂਲ ਅਧਿਆਪਕ ਨੂੰ ਸ਼ਿਕਾਇਤ ਕੀਤੀ। ਅਧਿਆਪਕ ਨੂੰ ਸਾਹਮਣੇ ਹੀ ਬੱਚੇ ਨੂੰ ਥੱਪੜ ਮਾਰਨ ਲਈ ਕਿਹਾ। ਕ੍ਰਿਸ਼ਨ ਸਿੰਘ ਦਾ ਕਹਿਣਾ ਹੈ ਕਿ ਇਸ ਵਿੱਚ ਅਧਿਆਪਕ ਦਾ ਕੋਈ ਕਸੂਰ ਨਹੀਂ ਹੈ। ਨਾ ਹੀ ਉਨ੍ਹਾਂ ਨੂੰ ਅਧਿਆਪਕ ਵਿਰੁੱਧ ਕੋਈ ਸ਼ਿਕਾਇਤ ਹੈ। ਨਾ ਹੀ ਉਹ ਚਾਹੁੰਦੇ ਹਨ ਕਿ ਅਧਿਆਪਕ ਵਿਰੁੱਧ ਕੋਈ ਕਾਰਵਾਈ ਹੋਵੇ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement