ਮਾਨ ਸਰਕਾਰ ਨੇ ਅਨੁਸੂਚਿਤ ਜਾਤੀ ਦੇ ਬੱਚਿਆਂ ਲਈ ਸਕਾਲਰਸ਼ਿਪ ਦਾ ਕੀਤਾ ਐਲਾਨ, ਜਾਣੋ ਕਿਵੇਂ ਕਰਨਾ ਹੈ ਅਪਲਾਈ 
Published : Sep 7, 2023, 1:35 pm IST
Updated : Sep 7, 2023, 1:35 pm IST
SHARE ARTICLE
Scholarship
Scholarship

ਸਕਾਲਰਸ਼ਿਪ ਲਈ ਬਿਨੈਕਾਰ ਪੰਜਾਬ ਸੂਬੇ ਦਾ ਵਸਨੀਕ ਹੋਣਾ ਚਾਹੀਦਾ ਹੈ ਅਤੇ ਬਿਨੈਕਾਰ ਅਨੁਸੂਚਿਤ ਜਾਤੀ ਨਾਲ ਸਬੰਧਿਤ ਰੱਖਦਾ ਹੋਵੇ

 

ਚੰਡੀਗੜ੍ਹ : ਮਾਨ ਸਰਕਾਰ ਨੇ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਸਕਾਲਰਸ਼ਿਪ 2023-24 ਦਾ ਐਲਾਨ ਕੀਤਾ ਹੈ। ਇਸ ਸਕੀਮ ਦਾ ਮੁੱਖ ਟੀਚਾ ਗਰੀਬ ਪਰਿਵਾਰਾਂ ਦੇ ਵਿਦਿਆਰਥੀਆਂ ਨੂੰ ਉਚੇਰੀ ਸਿੱਖਿਆ ਪੂਰਾ ਕਰਨ ਲਈ ਸਹਾਇਤਾ ਮੁਹੱਈਆ ਕਰਨਾ ਹੈ। ਪੰਜਾਬ ਸਰਕਾਰ ਵੱਲੋਂ ਇਸ ਸਕੀਮ ਤਹਿਤ 10ਵੀਂ ਜਮਾਤ ਤੋਂ ਬਾਅਦ ਉਚੇਰੀ ਸਿੱਖਿਆ ਪ੍ਰਾਪਤ ਕਰ ਰਹੇ ਵਿਦਿਆਰਥੀਆਂ ਨੂੰ ਫਰੀ ਸ਼ਿਪ ਕਾਰਡ ਜਾਰੀ ਕੀਤੇ ਜਾਣੇ ਹਨ। ਸਕਾਲਰਸ਼ਿਪ ਲਈ ਆਨਲਾਈਨ ਦਰਖ਼ਾਸਤਾਂ ਡਾ. ਅੰਬੇਦਕਰ ਸਕਾਲਰਸ਼ਿਪ ਪੋਰਟਲ http://scholarships.punjab.gov.in 'ਤੇ ਲਈਆਂ ਜਾ ਰਹੀਆਂ ਹਨ।

ਇਸ ਸਕਾਲਰਸ਼ਿਪ ਲਈ ਬਿਨੈਕਾਰ ਪੰਜਾਬ ਸੂਬੇ ਦਾ ਵਸਨੀਕ ਹੋਣਾ ਚਾਹੀਦਾ ਹੈ ਅਤੇ ਬਿਨੈਕਾਰ ਅਨੁਸੂਚਿਤ ਜਾਤੀ ਨਾਲ ਸਬੰਧਿਤ ਰੱਖਦਾ ਹੋਵੇ। ਵਿਦਿਆਰਥੀ ਦੇ ਮਾਤਾ-ਪਿਤਾ/ਸਰਪ੍ਰਸਤ ਦੀ ਸਲਾਨਾ ਪਰਿਵਾਰਕ ਆਮਦਨ 2.5 ਲੱਖ ਰੁਪਏ ਤੋਂ ਵੱਧ ਨਾ ਹੋਵੇ। ਬਿਨੈਕਾਰ ਸਰਕਾਰੀ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਯੂਨੀਵਰਸਟਿੀ/ਕਾਲਜ/ਸਕੂਲ 'ਚ ਪੜ੍ਹਾਈ ਕਰਦਾ ਹੋਵੇ। ਫਰੀ-ਸ਼ਿਪ ਕਾਰਡ ਸਿਰਫ਼ ਫਰੈੱਸ਼ (ਕੋਰਸ ਦਾ ਪਹਿਲਾ ਸਾਲ) ਵਿਦਿਆਰਥੀਆਂ ਨੂੰ ਹੀ ਜਾਰੀ ਕੀਤਾ ਜਾਣਾ ਹੈ।  

ਫਰੀ-ਸ਼ਿਪ ਅਪਲਾਈ ਕਰਨ ਲਈ ਵਿਧੀ ਪੋਰਟਲ ਦੇ Help Menu 'ਚ Student Registration and Freeship Card Manual 'ਚ ਦਰਜ ਹੈ।
ਰਿਨਿਊਅਲ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਲਈ ਅਪਲਾਈ ਕਰਨ ਦੀ ਲੋੜ ਨਹੀਂ ਹੁੰਦੀ। ਉਨ੍ਹਾਂ ਦੀਆਂ ਦਰਖ਼ਾਸਤਾਂ ਸੰਸਥਾ ਦੀ ਆਈ. ਡੀ. 'ਚ ਆਪਣੇ ਆਪ ਜਨਰੇਟ ਹੁੰਦੀਆਂ ਹਨ। ਇਸ ਅਨੁਸਾਰ ਸੰਸਥਾਵਾਂ ਵੱਲੋਂ ਵਿਦਿਆਰਥੀ ਦੀ ਦਰਖ਼ਾਸਤ ਫਾਰਵਰਡ ਕੀਤੀ ਜਾਂਦੀ ਹੈ। ਬਿਨੈਕਾਰ ਦਾ ਬੈਂਕ ਖ਼ਾਤਾ ਆਧਾਰ ਸੀਡਡ ਅਤੇ ਐਕਟਿਵ ਮੋਡ 'ਚ ਹੋਵੇ ਤਾਂ ਜੋ ਸਕਾਲਰਸ਼ਿਪ ਦੀ ਅਦਾਇਗੀ ਹੋ ਸਕੇ।

ਆਮਦਨ ਸਰਟੀਫਿਕੇਟ (ਸਿਰਫ ਫਰੈੱਸ਼ ਵਿਦਿਆਰਥੀਆਂ ਲਈ) ਕੰਪੀਟੈਂਟ ਅਥਾਰਟੀ (ਘੱਟੋ-ਘੱਟ ਤਹਿਸੀਲਦਾਰ/ਨਾਇਬ ਤਹਿਸੀਲਦਾਰ) ਵੱਲੋਂ ਜਾਰੀ ਹੋਇਆ ਹੋਵੇ। ਸਕਾਲਰਸ਼ਿਪ ਅਪਲਾਈ ਕਰਦੇ ਸਮੇਂ ਵਿਦਿਆਰਥੀ ਵੱਲੋਂ ਆਪਣੀ ਡਿਟੇਲ ਨੂੰ ਪੂਰੀ ਤਰ੍ਹਾਂ ਚੈੱਕ ਕਰਨ ਉਪਰੰਤ ਹੀ ਲਾਕ ਕੀਤਾ ਜਾਵੇ।   

SHARE ARTICLE

ਏਜੰਸੀ

Advertisement

Raen Basera Reality Check: ਰੈਣ ਬਸੇਰਾ ਵਾਲੇ ਕਰਦੇ ਸੀ ਮਨਮਰਜ਼ੀ,ਗਰੀਬਾਂ ਨੂੰ ਨਹੀ ਦਿੰਦੇ ਸੀ ਵੜ੍ਹਨ, ਦੇਖੋ..

01 Jan 2026 2:35 PM

ਨਵੇਂ ਸਾਲ ਤੇ ਜਨਮਦਿਨ ਦੀਆਂ ਖੁਸ਼ੀਆਂ ਮਾਤਮ 'ਚ ਬਦਲੀਆਂ

01 Jan 2026 2:34 PM

Robbers Posing As Cops Loot Family Jandiala Guru: ਬੰਧਕ ਬਣਾ ਲਿਆ ਪਰਿਵਾਰ, ਕਰਤਾ ਵੱਡਾ ਕਾਂਡ !

31 Dec 2025 3:27 PM

Traditional Archery : 'ਦੋ ਕਿਲੋਮੀਟਰ ਤੱਕ ਇਸ ਤੀਰ ਦੀ ਮਾਰ, ਤੀਰ ਚਲਾਉਣ ਲਈ ਕਰਦੇ ਹਾਂ ਅਭਿਆਸ'

29 Dec 2025 3:02 PM

ਬੈਠੋ ਇੱਥੇ, ਬਿਠਾਓ ਇਨ੍ਹਾਂ ਨੂੰ ਗੱਡੀ 'ਚ ਬਿਠਾਓ, ਸ਼ਰੇਆਮ ਪੈੱਗ ਲਾਉਂਦਿਆਂ ਦੀ ਪੁਲਿਸ ਨੇ ਬਣਾਈ ਰੇਲ | Kharar Police

28 Dec 2025 2:12 PM
Advertisement