ਬਟਾਲਾ 'ਚ ਦੁਕਾਨ ਦੇ ਬਾਹਰ ਫ਼ਰਸ਼ ਪਾਉਣ ਨੂੰ ਲੈ ਕੇ ਦੋ ਧਿਰਾਂ ’ਚ ਹੋਈ ਤਕਰਾਰ 'ਚ ਬਜ਼ੁਰਗ ਦੀ ਮੌਤ

By : GAGANDEEP

Published : Sep 7, 2023, 11:19 am IST
Updated : Sep 7, 2023, 11:19 am IST
SHARE ARTICLE
photo
photo

ਪੁਲਿਸ ਨੇ ਮਾਮਲਾ ਕੀਤਾ ਦਰਜ

 

ਬਟਾਲਾ: ਬਟਾਲੇ ਦੇ ਸ੍ਰੀ ਹਰਗੋਬਿੰਦਪੁਰ 'ਚ ਦੁਕਾਨ ਦੇ ਬਾਹਰ ਫਰਸ਼ ਪਾਉਣ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਝਗੜਾ ਹੋ ਗਿਆ। ਇਸ ਝਗੜੇ ’ਚ ਬਜ਼ੁਰਗ ਸਤਨਾਮ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ ਜਿਸ ਨੂੰ ਇਲਾਜ ਲਈ ਨੇੜਲੇ ਹਸਪਤਾਲ ਦਾਖ਼ਲ ਕਰਵਾਇਆ ਗਿਆ। ਜਿਥੇ ਉਸ ਦੀ ਇਲਾਜ ਦੌਰਾਨ ਮੌਤ ਹੋ ਗਈ।

ਇਹ ਵੀ ਪੜ੍ਹੋ: ਭੁਪਿੰਦਰ ਸਿੰਘ ਅਸੰਧ ਨੂੰ ਮਿਲਿਆ HSGMC ਦੇ ਕਾਰਜਕਾਰੀ ਪ੍ਰਧਾਨ ਦਾ ਚਾਰਜ 

ਇਸ ਸਬੰਧੀ ਥਾਣਾ ਸ੍ਰੀ ਹਰਗਬਿੰਦਪੁਰ ਦੀ ਪੁਲਿਸ ਨੇ ਇਕੋ ਪਰਿਵਾਰ ਦੇ ਚਾਰ ਵਿਅਕਤੀਆਂ ਬਲਕਾਰ ਸਿੰਘ, ਹਰਜੀਤ ਸਿੰਘ, ਜਸਵਿੰਦਰ ਕੌਰ ਅਤੇ ਪਲਵਿੰਦਰ ਸਿੰਘ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਮ੍ਰਿਤਕ ਸਤਨਾਮ ਸਿੰਘ ਦੀ ਲੜਕੀ ਸਿਮਰਨਜੀਤ ਕੌਰ ਨੇ ਗੱਲਬਾਤ ਕਰਦਿਆਂ ਕਿਹਾ ਕਿ ਉਹ ਆਪਣੇ ਪੇਕੇ ਘਰ ਆਈ ਹੋਈ ਸੀ। ਪਿਤਾ ਸਤਨਾਮ ਸਿੰਘ ਨੇ ਘਰ ਦੇ ਬਾਹਰ ਦੁਕਾਨਾਂ ਬਣਾਈਆਂ ਹਨ ਤੇ ਬਾਹਰ ਫਰਸ਼ ਦਾ ਕੰਮ ਕਰਵਾ ਰਹੇ ਸਨ। ਦੁਕਾਨਾਂ ਦੇ ਨਾਲ ਹੀ ਬਲਕਾਰ ਸਿੰਘ ਦੇ ਘਰ ਨੂੰ ਇੱਕ ਗਲੀ ਜਾਂਦੀ ਹੈ, ਜਿਸ ਕਾਰਨ ਬਲਕਾਰ ਸਿੰਘ ਉਸ ਦੇ ਪਿਤਾ ਨੂੰ ਫਰਸ਼ ਪਾਉਣ ਤੋਂ ਰੋਕ ਰਿਹਾ ਸੀ।

ਇਹ ਵੀ ਪੜ੍ਹੋ:ਕੁੱਤੇ ਦੇ ਵੱਢਣ ਨਾਲ ਬੱਚੇ 'ਚ ਫੈਲੀ ਇਨਫੈਕਸ਼ਨ, ਪਿਤਾ ਦੀ ਗੋਦ 'ਚ ਹੀ ਬੱਚੇ ਦੀ ਮੌਤ

5 ਸਤੰਬਰ ਦੀ ਸਵੇਰੇ ਵੀ ਉਸ ਦੇ ਪਿਤਾ ਨਾਲ ਬਲਕਾਰ ਸਿੰਘ ਅਤੇ ਉਸ ਦੇ ਲੜਕੇ ਹਰਜੀਤ ਸਿੰਘ ਦੀ ਤਕਰਾਰ ਹੋ ਗਈ ਸੀ ਪਰ ਬਾਅਦ ਦੋਵੇਂ ਧਿਰਾਂ ਆਪੋ-ਆਪਣੇ ਘਰਾਂ ਨੂੰ ਚਲੀਆਂ ਗਈਆਂ। ਕੁਝ ਸਮੇਂ ਬਾਅਦ ਹਰਜੀਤ ਸਿੰਘ, ਬਲਕਾਰ ਸਿੰਘ, ਜਸਵਿੰਦਰ ਕੌਰ ਅਤੇ ਪਲਵਿੰਦਰ ਸਿੰਘ ਹਥਿਆਰਾਂ ਸਮੇਤ ਉਸ ਦੇ ਘਰ ਦਾਖਲ ਹੋਏ ਅਤੇ ਉਸ ਦੇ ਪਿਤਾ ’ਤੇ ਹਮਲਾ ਕਰ ਦਿਤਾ ਤੇ ਮੌਕੇ ਤੋਂ ਫ਼ਰਾਰ ਹੋ ਗਏ। ਉਸ ਨੇ ਆਪਣੇ ਜ਼ਖ਼ਮੀ ਪਿਤਾ ਨੂੰ ਇਲਾਜ ਲਈ ਗੁਰਦਾਸਪੁਰ ਦੇ ਹਸਪਤਾਲ ’ਚ ਦਾਖਲ ਕਰਵਾਇਆ ਜਿਥੇ ਉਸ ਦੇ ਪਿਤਾ ਦੀ ਇਲਾਜ ਦੌਰਾਨ ਮੌਤ ਹੋ ਗਈ। ਪੁਲਿਸ ਨੇ ਮ੍ਰਿਤਕ ਦੇ ਲੜਕੀ ਦੇ ਬਿਆਨਾਂ 'ਤੇ ਮਾਮਲਾ ਦਰਜ ਕਰ ਲਿਆ ਹੈ।  

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM
Advertisement