
ਇਸ ਮੌਕੇ CM ਮਾਨ ਵੀ ਰਹਿਣਗੇ ਮੌਜੂਦ
ਮੁਹਾਲੀ: 'ਆਪ' ਕਨਵੀਨਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ 13 ਸਤੰਬਰ ਨੂੰ ਅੰਮ੍ਰਿਤਸਰ ਤੋਂ ਪੰਜਾਬ ਦੇ ਸਿੱਖਿਆ ਖੇਤਰ ਵਿੱਚ ਕ੍ਰਾਂਤੀਕਾਰੀ ਤਬਦੀਲੀਆਂ ਲਿਆਉਣ ਲਈ ਇੱਕ ਵੱਡੀ ਪਹਿਲਕਦਮੀ ਦੀ ਸ਼ੁਰੂਆਤ ਕਰਨਗੇ। ਡਿਪਟੀ ਕਮਿਸ਼ਨਰ ਅਮਿਤ ਤਲਵਾੜ ਨੇ ਦੱਸਿਆ ਕਿ ਉਸ ਦਿਨ ਉੱਘੇ ਸਕੂਲਾਂ ਅਤੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਬੱਚਿਆਂ ਲਈ ਟਰਾਂਸਪੋਰਟ ਸੇਵਾਵਾਂ, ਸਕੂਲਾਂ ਵਿੱਚ ਸੁਰੱਖਿਆ ਕਰਮਚਾਰੀ ਅਤੇ ਹੋਰ ਸੇਵਾਵਾਂ ਵੀ ਪੰਜਾਬ ਦੇ ਬੱਚਿਆਂ ਨੂੰ ਸਮਰਪਿਤ ਕੀਤੀਆਂ ਜਾਣਗੀਆਂ।
ਇਹ ਵੀ ਪੜ੍ਹੋ: ਮੁਹਾਲੀ ਅਦਾਲਤ ਦਾ ਵੱਡਾ ਫ਼ੈਸਲਾ, 2 ਗੈਂਗਸਟਰਾਂ ਨੂੰ 10-10 ਸਾਲ ਦੀ ਸੁਣਾਈ ਸਜ਼ਾ
ਪ੍ਰੋਗਰਾਮ ਦੀਆਂ ਤਿਆਰੀਆਂ ਸਬੰਧੀ ਰੱਖੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਡੀਸੀ ਤਲਵਾੜ ਨੇ ਦੱਸਿਆ ਕਿ ਇਸ ਮੌਕੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਣਗੇ। ਇਸ ਵਿੱਚ ਪੰਜਾਬ ਮੰਤਰੀ ਮੰਡਲ ਦੇ ਸਾਰੇ ਮੰਤਰੀ, ਵਿਧਾਇਕ ਅਤੇ ਹੋਰ ਆਗੂ ਵੀ ਮੌਜੂਦ ਰਹਿਣਗੇ। ਇਸ ਦਿਨ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਛੇਹਰਟਾ ਵਿਖੇ ਸਕੂਲ ਆਫ਼ ਐਮੀਨੈਂਸ ਦਾ ਵਿਸਥਾਰਤ ਦੌਰਾ ਵੀ ਕੀਤਾ ਜਾਵੇਗਾ।
ਇਹ ਵੀ ਪੜ੍ਹੋ: ਸਿੱਖ ਭਾਈਚਾਰਾ ਮਦਦ ਲਈ ਹਮੇਸ਼ਾ ਅੱਗੇ ਰਿਹਾ, ਆਸਟ੍ਰੇਲੀਆ 'ਚ ਵੀ ਪੰਜਾਬੀਆਂ ਨੇ ਆਪਣੀ ਵੱਖਰੀ ਪਛਾਣ ਬਣਾਈ- MP ਬ੍ਰੈਡ ਬੈਟਿਨ
ਉਹ ਰਣਜੀਤ ਐਵੀਨਿਊ ਵਿਖੇ ਇੱਕ ਵੱਡੇ ਪ੍ਰੋਗਰਾਮ ਵਿੱਚ ਸਕੂਲੀ ਸਿੱਖਿਆ ਦੀਆਂ ਵੱਡੀਆਂ ਸੇਵਾਵਾਂ ਨੂੰ ਪੰਜਾਬ ਦੇ ਲੋਕਾਂ ਨੂੰ ਸਮਰਪਿਤ ਕਰਨਗੇ। ਇਸ ਸਮਾਗਮ ਵਿੱਚ 40-50 ਹਜ਼ਾਰ ਲੋਕਾਂ ਦੇ ਸ਼ਾਮਲ ਹੋਣ ਦੀ ਸੰਭਾਵਨਾ ਹੈ ਅਤੇ ਇਸ ਗਿਣਤੀ ਨੂੰ ਧਿਆਨ ਵਿੱਚ ਰੱਖਦਿਆਂ ਸਾਰੇ ਪ੍ਰਬੰਧ ਕੀਤੇ ਜਾਣਗੇ।
ਡਿਪਟੀ ਕਮਿਸ਼ਨਰ ਨੇ ਇਸ ਮੌਕੇ ਵੱਡੀ ਗਿਣਤੀ ਵਿੱਚ ਲੋਕਾਂ ਦੀ ਸ਼ਮੂਲੀਅਤ ਲਈ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਲੋੜੀਂਦੀਆਂ ਹਦਾਇਤਾਂ ਵੀ ਦਿੱਤੀਆਂ। ਇਸ ਮੀਟਿੰਗ ਵਿੱਚ ਪੁਲਿਸ ਕਮਿਸ਼ਨਰ ਨੌਨਿਹਾਲ ਸਿੰਘ ਨੇ ਅਧਿਕਾਰੀਆਂ ਨਾਲ ਸੁਰੱਖਿਆ ਅਤੇ ਟਰੈਫਿਕ ਪ੍ਰਬੰਧਾਂ ਬਾਰੇ ਵਿਚਾਰ ਵਟਾਂਦਰਾ ਕੀਤਾ। ਇਸ ਪ੍ਰੋਗਰਾਮ ਵਿੱਚ ਆਉਣ ਵਾਲੇ ਹਰ ਪੰਜਾਬੀ ਦੀ ਸੁਰੱਖਿਆ ਅਤੇ ਪ੍ਰੋਗਰਾਮ ਵਿੱਚ ਉਨ੍ਹਾਂ ਦੀ ਨਿਰਵਿਘਨ ਪਹੁੰਚ ਨੂੰ ਯਕੀਨੀ ਬਣਾਉਣ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ।