
ਅਪਣੀ ਕਲਮ ਰਾਹੀਂ ਸਿੱਖ ਕੌਮ ਦਾ ਵਿਲੱਖਣ ਇਤਿਹਾਸ ਅਨੇਕਾਂ ਕਿਤਾਬਾਂ ‘ਚ ਕੀਤਾ ਕਲਮਬੱਧ
ਲੁਧਿਆਣਾ: ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਵਾਈਸ ਚਾਂਸਲਰ ਤੇ ਇਤਿਹਾਸਕਾਰ ਪ੍ਰੋ. ਪ੍ਰਿਥੀਪਾਲ ਸਿੰਘ ਦਾ ਅੱਜ ਲੁਧਿਆਣਾ ਵਿਚ ਦੇਹਾਂਤ ਹੋ ਗਿਆ ਹੈ। ਉਹ ਲਗਪਗ 90 ਸਾਲ ਦੇ ਸਨ। ਉਨ੍ਹਾਂ ਨੇ ਅਪਣਾ ਵਿਦਿਅਕ ਸਫ਼ਰ ਰਾਮਗੜ੍ਹੀਆ ਕਾਲਜ ਫਗਵਾੜਾ ਵਿਚ ਪੜ੍ਹਾਉਣ ਤੋਂ ਆਰੰਭਿਆ ਅਤੇ ਉਸ ਤੋਂ ਬਾਅਦ ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਵਿਚ ਇਤਿਹਾਸ ਦੇ ਪ੍ਰੋਫੈਸਰ ਬਣੇ। ਉਹ ਗੁਰੂ ਨਾਨਕ ਨਵਭਾਰਤ ਕਾਲਜ ਨਰੂੜ ਪਾਂਛਟਾ (ਜਲੰਧਰ) ਤੇ ਜੀ.ਜੀ.ਐਨ. ਖ਼ਾਲਸਾ ਕਾਲਜ ਲੁਧਿਆਣਾ ਦੇ ਵੀ ਪ੍ਰਿੰਸੀਪਲ ਰਹੇ।
ਇਹ ਵੀ ਪੜ੍ਹੋ: ਜੀ-20 ਸੰਮੇਲਨ: ਵੱਖ-ਵੱਖ ਦੇਸ਼ਾਂ ਦੇ ਮੁਖੀਆਂ ਦੇ ਸਵਾਗਤ ਲਈ ਦਿੱਲੀ ਤਿਆਰ; ਭਲਕੇ ਭਾਰਤ ਪਹੁੰਚਣਗੇ ਜੋਅ ਬਾਈਡਨ ਅਤੇ ਰਿਸ਼ੀ ਸੂਨਕ
ਉਹ ਪੰਜਾਬ ਸਟੇਟ ਯੂਨੀਵਰਸਿਟੀ ਟੈਕਸਟ ਬੁੱਕ ਬੋਰਡ ਦੇ ਡਾਇਰੈਕਟਰ ਤੇ ਗੁਜਰਾਂਵਾਲਾ ਗੁਰੂ ਨਾਨਕ ਐਜੂਕੇਸ਼ਨ ਕੌਂਸਲ ਲੁਧਿਆਣਾ ਦੇ ਪ੍ਰਧਾਨ ਵੀ ਰਹੇ। ਮਿਲੀ ਜਾਣਕਾਰੀ ਅਨੁਸਾਰ ਉਨ੍ਹਾਂ ਅੰਤਿਮ ਸੰਸਕਾਰ 8 ਸਤੰਬਰ ਨੂੰ ਭਾਈ ਰਣਧੀਰ ਸਿੰਘ ਨਗਰ ਸ਼ਮਸ਼ਾਨਘਾਟ (ਸੁਨੇਤ) ਵਿਚ ਸ਼ਾਮੀਂ ਪੰਜ ਵਜੇ ਹੋਵੇਗਾ।
ਇਹ ਵੀ ਪੜ੍ਹੋ: ਕੈਨੇਡਾ: ਉਂਟਾਰੀਓ ਦੀ ਕੈਬਨਿਟ 'ਚ ਫੇਰਬਦਲ; ਪੰਜਾਬੀ ਮੂਲ ਦੇ 3 ਮੰਤਰੀਆਂ ਨੂੰ ਮਿਲੀ ਨਵੀਂ ਜ਼ਿੰਮੇਵਾਰੀ
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਦੁੱਖ ਦਾ ਪ੍ਰਗਟਾਵਾ
ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ, “ਪੰਜਾਬੀ ਮਾਂ ਬੋਲੀ ਦੇ ਪ੍ਰਸਿੱਧ ਇਤਿਹਾਸਕਾਰ ਪ੍ਰੋਫੈਸਰ ਪ੍ਰਿਥੀਪਾਲ ਸਿੰਘ ਕਪੂਰ ਜੀ ਦੇ ਅਕਾਲ ਚਲਾਣੇ ਬਾਰੇ ਸੁਣ ਕੇ ਦੁੱਖ ਹੋਇਆ…ਪੰਜਾਬ ਤੇ ਸਿੱਖ ਕੌਮ ਦਾ ਵਿਲੱਖਣ ਇਤਿਹਾਸ ਕਪੂਰ ਸਾਬ੍ਹ ਨੇ ਅਪਣੀ ਕਲਮ ਰਾਹੀਂ ਅਨੇਕਾਂ ਕਿਤਾਬਾਂ ‘ਚ ਕਲਮਬੱਧ ਕੀਤਾ…ਪਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਵਿਛੜੀ ਰੂਹ ਨੂੰ ਚਰਨਾਂ ‘ਚ ਥਾਂ ਦੇਣ ਤੇ ਪਰਿਵਾਰ ਸਮੇਤ ਸਨੇਹੀਆਂ ਨੂੰ ਭਾਣਾ ਮੰਨਣ ਦਾ ਬਲ਼ ਬਖ਼ਸ਼ਣ…”।