ਗੁਰਦਾਸਪੁਰ ਵਿਚ 3 ਵੱਡੇ ਨਸ਼ਾ ਤਸਕਰਾਂ ਵਿਰੁਧ ਕਾਰਵਾਈ; 52 ਲੱਖ ਰੁਪਏ ਦੀ ਜਾਇਦਾਦ ਜ਼ਬਤ
Published : Sep 7, 2023, 4:37 pm IST
Updated : Sep 7, 2023, 4:37 pm IST
SHARE ARTICLE
Gurdaspur SSP PC
Gurdaspur SSP PC

13 ਹੋਰ ਨਸ਼ਾ ਤਸਕਰਾਂ ਵਿਰੁਧ ਜਲਦ ਹੋਵੇਗੀ ਕਾਰਵਾਈ

 

ਗੁਰਦਾਸਪੁਰ: ਪੰਜਾਬ 'ਚ ਨਸ਼ਿਆਂ 'ਤੇ ਲਗਾਮ ਲਗਾਉਣ ਲਈ ਸਰਕਾਰ ਸਖ਼ਤ ਰੁਖ ਅਪਣਾਉਂਦੀ ਨਜ਼ਰ ਆ ਰਹੀ ਹੈ। ਹੁਣ ਨਸ਼ਾ ਤਸਕਰਾਂ ਦਾ ਲੱਕ ਤੋੜਨ ਲਈ ਪੁਲਿਸ ਉਨ੍ਹਾਂ ਦੀਆਂ ਜਾਇਦਾਦਾਂ ਜ਼ਬਤ ਕਰ ਰਹੀ ਹੈ। ਗੁਰਦਾਸਪੁਰ ਵਿਚ ਵੀ ਤਿੰਨ ਵੱਡੇ ਨਸ਼ਾ ਤਸਕਰਾਂ ਦੀ ਜ਼ਮੀਨ ਕੁਰਕ ਕੀਤੀ ਗਈ ਹੈ।

ਇਹ ਵੀ ਪੜ੍ਹੋ: ਸਿੱਖ ਭਾਈਚਾਰਾ ਮਦਦ ਲਈ ਹਮੇਸ਼ਾ ਅੱਗੇ ਰਿਹਾ, ਆਸਟ੍ਰੇਲੀਆ 'ਚ ਵੀ ਪੰਜਾਬੀਆਂ ਨੇ ਆਪਣੀ ਵੱਖਰੀ ਪਛਾਣ ਬਣਾਈ- MP ਬ੍ਰੈਡ ਬੈਟਿਨ

ਐਸ.ਐਸ.ਪੀ. ਗੁਰਦਾਸਪੁਰ ਦਾਇਮਾ ਹਰੀਸ਼ ਕੁਮਾਰ ਨੇ ਦਸਿਆ ਕਿ ਜ਼ਿਲ੍ਹਾ ਪੁਲਿਸ ਵਲੋਂ ਨਸ਼ਾ ਤਸਕਰਾਂ ’ਤੇ ਸ਼ਿਕੰਜਾ ਕੱਸਣ ਲਈ ਇਹ ਫ਼ੈਸਲਾ ਲਿਆ ਗਿਆ ਹੈ। ਇਸ ਕੇਸ ਵਿਚ ਕੁਰਕ ਕੀਤੀ ਗਈ ਕੁੱਲ ਜਾਇਦਾਦ 52 ਲੱਖ 18 ਹਜ਼ਾਰ ਰੁਪਏ ਦੇ ਕਰੀਬ ਹੈ।

ਇਹ ਵੀ ਪੜ੍ਹੋ: ਅਮਰੀਕਾ ’ਚ ਨੈਸ਼ਨਲ ਫੁੱਟਬਾਲ ਲੀਗ ਦੀ ਟੀਮ Dallas Cowboys ਨੇ ਜਰਸੀ ’ਤੇ ਲਗਾਈ ਜਰਨੈਲ ਹਰੀ ਸਿੰਘ ਨਲੂਆ ਦੀ ਤਸਵੀਰ

ਐਸ.ਐਸ.ਪੀ. ਕੁਮਾਰ ਨੇ ਦਸਿਆ ਕਿ ਅਜਿਹੇ 13 ਹੋਰ ਨਸ਼ਾ ਤਸਕਰ ਹਨ, ਜਿਨ੍ਹਾਂ 'ਤੇ ਕਾਰਵਾਈ ਲਈ ਅਜੇ ਵੀ ਕੇਸ ਪੈਂਡਿੰਗ ਹਨ। ਉਨ੍ਹਾਂ ਨਸ਼ਾ ਤਸਕਰਾਂ ਦੀ ਜ਼ਮੀਨ ਵੀ ਜਲਦੀ ਹੀ ਕੁਰਕ ਕਰ ਲਈ ਜਾਵੇਗੀ। ਉਨ੍ਹਾਂ ਦਸਿਆ ਕਿ ਕੁਰਕ ਕੀਤੀ ਜਾਇਦਾਦ ਵਿਚ ਵਾਹਨ, ਮਕਾਨ ਅਤੇ ਖ਼ਾਲੀ ਪਲਾਟ ਵੀ ਸ਼ਾਮਲ ਹਨ।

ਇਹ ਵੀ ਪੜ੍ਹੋ: ਗੰਭੀਰ ਰਿਹਾਇਸ਼ ਸੰਕਟ ਨਾਲ ਜੂਝ ਰਹੇ ਕੈਨੇਡਾ ਪਹੁੰਚੇ ਪੰਜਾਬੀ ਵਿਦਿਆਰਥੀ, ਧਰਨਾ ਲਾਉਣ ਨੂੰ ਹੋਏ ਮਜਬੂਰ 

ਜਿਨ੍ਹਾਂ ਨਸ਼ਾ ਤਸਕਰਾਂ ਨੇ ਅਪਣੇ ਕੁੱਝ ਰਿਸ਼ਤੇਦਾਰਾਂ ਦੇ ਨਾਂਅ 'ਤੇ ਜ਼ਮੀਨਾਂ  ਲਈਆਂ ਹਨ, ਉਨ੍ਹਾਂ ਵਿਰੁਧ ਵੀ ਕਾਰਵਾਈ ਹੋਵੇਗੀ। ਉਨ੍ਹਾਂ ਦਸਿਆ ਕਿ ਜਿਨ੍ਹਾਂ ਨਸ਼ਾ ਤਸਕਰਾਂ ਦੀ ਜ਼ਮੀਨ ਕੁਰਕ ਕੀਤੀ ਗਈ ਹੈ, ਉਨ੍ਹਾਂ ਵਿਰੁਧ 2021 ਅਤੇ 22 ਵਿਚ ਨਸ਼ਿਆਂ ਦੇ ਕੇਸ ਦਰਜ ਕੀਤੇ ਗਏ ਹਨ।

Location: India, Punjab, Gurdaspur

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM
Advertisement