Amritsar News : BSF ਅਤੇ ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਸਾਂਝੇ ਆਪ੍ਰੇਸ਼ਨ ਤਹਿਤ 4 ਨਸ਼ਾ ਤਸਕਰ ਕਾਬੂ
Published : Sep 7, 2024, 10:42 pm IST
Updated : Sep 7, 2024, 10:42 pm IST
SHARE ARTICLE
4 drug smugglers arrested
4 drug smugglers arrested

39 ਕਰੋੜ ਦੀ ਹੈਰੋਇਨ ਕਰਨ ਜਾ ਰਹੇ ਸੀ ਸਪਲਾਈ

Amritsar News : BSF ਅਤੇ ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਸਾਂਝੇ ਆਪ੍ਰੇਸ਼ਨ ਤਹਿਤ 4 ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਗਿਆ ਹੈ। ਫੜੇ ਗਏ ਸਮੱਗਲਰਾਂ ਦੇ ਸਿੱਧੇ ਪਾਕਿਸਤਾਨ ਦੇ ਤਸਕਰਾਂ ਨਾਲ ਲਿੰਕ ਸਨ। ਆਰੋਪੀ ਬਾਈਕ ’ਤੇ 39 ਕਰੋੜ ਰੁਪਏ ਦੀ ਹੈਰੋਇਨ ਸਪਲਾਈ ਕਰਨ ਜਾ ਰਹੇ ਸਨ।

ਡੀ.ਆਈ.ਜੀ ਬਾਰਡਰ ਰੇਂਜ ਸਤਿੰਦਰ ਸਿੰਘ ਦੇ ਨਿਰਦੇਸ਼ਾਂ ਅਨੁਸਾਰ ਸੀਨੀਅਰ ਪੁਲਿਸ ਕਪਤਾਨ ਹਰਿੰਦਰ ਸਿੰਘ ਅਤੇ ਚਰਨਜੀਤ ਸਿੰਘ ਦਿਹਾਤੀ ਐਸ.ਪੀ.(ਡੀ) ਦੀ ਨਿਗਰਾਨੀ ਹੇਠ ਡੀ.ਐਸ.ਪੀ ਅਜਨਾਲਾ ਨੂੰ ਗੁਪਤ ਸੂਚਨਾ ਮਿਲੀ ਕਿ ਕੁਲਦੀਪ ਸਿੰਘ ਪੁੱਤਰ ਹਰਵੰਤ ਸਿੰਘ, ਕ੍ਰਿਪਾਲ ਸਿੰਘ ਅਮਰ ਸਿੰਘ ਪੁੱਤਰ ਅਮਰ ਸਿੰਘ ਵਾਸੀ ਤੇੜਾ ਰਾਜਪੂਤਾ, ਜਤਿੰਦਰ ਸਿੰਘ ਪੁੱਤਰ ਰਾਜਵੀਰ ਸਿੰਘ ਵਾਸੀ ਮੁਹਾਰ ਥਾਣਾ ਅਜਨਾਲਾ ਅਤੇ ਗੁਰਪ੍ਰੀਤ ਸਿੰਘ ਉਰਫ ਗੋਪੀ ਪੁੱਤਰ ਰਤਨ ਸਿੰਘ ਵਾਸੀ ਮੰਡੀਆਂਵਾਲਾ ਥਾਣਾ ਲੋਪੋਕੇ ਦੇ ਪਾਕਿਸਤਾਨੀ ਸਮੱਗਲਰਾਂ ਨਾਲ ਸਬੰਧ ਹਨ ਅਤੇ ਇਹ ਸਾਰੇ ਮਿਲ ਕੇ ਪਾਕਿਸਤਾਨ ਤੋਂ ਹੈਰੋਇਨ ਖਰੀਦ ਕੇ ਸਪਲਾਈ ਕਰਦੇ ਸਨ। 

ਇਸ ਸੂਚਨਾ 'ਤੇ ਕਾਰਵਾਈ ਕਰਦੇ ਹੋਏ ਅਜਨਾਲਾ ਪੁਲਿਸ ਅਤੇ ਬੀ.ਐਸ.ਐਫ ਦੀ ਟੀਮ ਵੱਲੋਂ ਕੀਤੀ ਗਈ ਸਾਂਝੀ ਕਾਰਵਾਈ ਦੌਰਾਨ ਆਰੋਪੀ ਤਸਕਰ ਕੁਲਦੀਪ ਸਿੰਘ, ਕਿਰਪਾਲ ਸਿੰਘ, ਜਤਿੰਦਰ ਸਿੰਘ ਅਤੇ ਗੁਰਪ੍ਰੀਤ ਸਿੰਘ ਉਰਫ਼ ਗੋਪੀ ਨੂੰ 05 ਕਿਲੋ 544 ਗ੍ਰਾਮ ਹੈਰੋਇਨ ਅਤੇ ਇੱਕ ਸੀਟੀ 100 ਮੋਟਰਸਾਈਕਲ ਸਮੇਤ ਕਾਬੂ ਕੀਤਾ ਗਿਆ।

ਐਸਐਸਪੀ ਦਿਹਾਤੀ ਚਰਨਜੀਤ ਸਿੰਘ ਸੋਹਲ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਕੁਲਦੀਪ ਸਿੰਘ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਪਹਿਲਾਂ ਹੀ ਕੇਸ ਦਰਜ ਕੀਤਾ ਗਿਆ ਹੈ। 

Location: India, Punjab, Amritsar

SHARE ARTICLE

ਏਜੰਸੀ

Advertisement

Shambhu Border ਤੇ ਪਿਛਲੇ ਸਾਲ ਵਾਲਾ ਹੋ ਗਿਆ ਕੰਮ, ਪੁਲ ਦੇ ਥੱਲੇ ਵੀ Force ਕੀਤੀ ਤਾਇਨਾਤ ਤੇ ਘੱਗਰ ਦੇ ਪਾਰ ਵੀ

06 Dec 2024 12:48 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ

06 Dec 2024 12:44 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ

05 Dec 2024 12:19 PM

ਤਖ਼ਤ ਸ੍ਰੀ ਕੇਸਗੜ੍ਹ ਤੀਸਰੇ ਦਿਨ ਦੀ ਸਜ਼ਾ ਭੁਗਤਣ ਪਹੁੰਚੇ ਸੁਖਬੀਰ ਬਾਦਲ, ਭਾਰੀ ਫੋਰਸ ਤਾਇਨਾਤ

05 Dec 2024 12:13 PM

ਇੰਨ੍ਹਾ ਨੇ ਗੋਲੀ ਵੀ ਚਲਾਈ ਤੇ ਕਤਲ ਵੀ ਕੀਤੇ, Sukhbir Badal ਨੂੰ ਦਿੱਤੀ ਸਜ਼ਾ ਨਹੀ

04 Dec 2024 12:26 PM
Advertisement