Punjab News: ਗੈਸਟ ਫੈਕਲਟੀ ਮੈਂਬਰਾਂ ਦੇ ਮਾਣ ਭੱਤੇ ਵਿੱਚ ਕੀਤਾ ਵਾਧਾ : ਡਾ. ਬਲਜੀਤ ਕੌਰ
Published : Sep 7, 2024, 4:36 pm IST
Updated : Sep 7, 2024, 4:39 pm IST
SHARE ARTICLE
Increases Honorarium of Guest Faculty Members News
Increases Honorarium of Guest Faculty Members News

Punjab News: ਕਿਹਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੁਲਾਜ਼ਮਾਂ ਤੇ ਵਿਦਿਆਰਥੀਆਂ ਦੀ ਭਲਾਈ ਲਈ ਵਚਨਬੱਧ

Increases Honorarium of Guest Faculty Members News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅੰਬੇਡਕਰ ਇੰਸਟੀਚਿਊਟ ਫਾਰ ਕੈਰੀਅਰਜ਼ ਐਂਡ ਕੋਰਸਿਜ਼, ਐਸ.ਏ.ਐਸ ਨਗਰ (ਮੋਹਾਲੀ) ਦੇ ਗੈਸਟ ਫੈਕਲਟੀ ਮੈਂਬਰਾਂ ਨੂੰ ਦਿੱਤੇ ਜਾਂਦੇ ਮਾਣਭੱਤੇ ਦੀ ਦਰ ਵਿੱਚ ਵਾਧਾ ਕਰਨ ਦਾ ਫੈਸਲਾ ਕੀਤਾ ਹੈ। ਇਸ ਦਾ ਪ੍ਰਗਟਾਵਾ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ  ਦੱਸਿਆ ਕਿ ਅੰਬੇਡਕਰ ਇੰਸਟੀਚਿਊਟ ਫਾਰ ਕੈਰੀਅਰਜ਼ ਐਂਡ ਕੋਰਸਿਜ਼, ਐਸ.ਏ.ਐਸ ਨਗਰ (ਮੋਹਾਲੀ) ਵਿਖੇ ਵਿਦਿਆਰਥੀਆਂ ਨੂੰ ਪੂਰਵ ਇਮਤਿਹਾਨ ਦੀ ਕੋਚਿੰਗ ਦੇਣ ਲਈ ਬੁਲਾਏ ਜਾਂਦੇ ਗੈਸਟ ਫੈਕਲਟੀ ਮੈਂਬਰਾਂ ਨੂੰ ਦਿੱਤੇ ਜਾਂਦੇ ਮਾਣਭੱਤੇ ਦੀ ਦਰ ਵਿੱਚ ਵਾਧਾ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਪਹਿਲਾਂ ਗੈਸਟ ਫੈਕਲਟੀ ਮੈਂਬਰਾਂ ਨੂੰ  750/- ਰੁਪਏ ਪ੍ਰਤੀ ਘੰਟਾ ਮਾਣਭੱਤਾ ਦਿੱਤਾ ਜਾਂਦਾ ਸੀ। ਹੁਣ ਇਹ ਮਾਣ ਭੱਤਾ  750/- ਰੁਪਏ ਪ੍ਰਤੀ ਘੰਟਾ ਤੋਂ ਵਧਾ ਕੇ 1500/- ਰੁਪਏ ਪ੍ਰਤੀ ਘੰਟਾ ਦਿੱਤਾ ਜਾਵੇਗਾ।ਇਹ ਕਦਮ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਅਤੇ ਵਿਦਿਆਰਥੀਆਂ ਨੂੰ ਵਧੀਆ ਸਿਖਲਾਈ ਸੇਵਾਵਾਂ ਪ੍ਰਦਾਨ ਕਰਨ ਵਿੱਚ ਮਦਦਗਾਰ ਸਾਬਤ ਹੋਵੇਗਾ।

ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਸਾਰੇ ਵਰਗਾਂ ਦੀ ਭਲਾਈ ਲਈ ਵਚਨਬੱਧ ਹੈ ਉਥੇ ਹੀ ਆਪਣੇ ਮੁਲਾਜ਼ਮਾਂ ਅਤੇ ਵਿਦਿਆਰਥੀਆਂ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ। ਉਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਵਿੱਚ ਯੋਗਦਾਨ ਪਾਉਣ ਵਾਲੇ ਹਰ  ਵਰਗ ਦਾ ਸਮਰਥਨ ਕੀਤਾ ਜਾਵੇਗਾ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement