Ludhiana News : ਗਲੋਬਲ ਵੇਅ ਇਮੀਗ੍ਰੇਸ਼ਨ ਦੇ ਮਾਲਕ ਭੈਣ-ਭਰਾ ਗ੍ਰਿਫ਼ਤਾਰ

By : BALJINDERK

Published : Sep 7, 2024, 5:04 pm IST
Updated : Sep 7, 2024, 5:04 pm IST
SHARE ARTICLE
ਪੁਲਿਸ ਮੁਲਜ਼ਮਾਂ ਬਾਰੇ ਜਾਣਕਾਰੀ ਦਿੰਦੀ ਹੋਈ
ਪੁਲਿਸ ਮੁਲਜ਼ਮਾਂ ਬਾਰੇ ਜਾਣਕਾਰੀ ਦਿੰਦੀ ਹੋਈ

Ludhiana News : ਮੁਲਜ਼ਮਾਂ ਕੋਲੋਂ 1 ਕਰੋੜ 7 ਲੱਖ ਰੁਪਏ ਕੀਤੇ ਬਰਾਮਦ

Ludhiana News : ਲੁਧਿਆਣਾ ਵਿਚ ਗਲੋਬਲ ਵੇਅ ਇਮੀਗ੍ਰੇਸ਼ਨ ਦੇ ਮਾਲਕ ਭੈਣ-ਭਰਾ ਨੂੰ ਪੁਲਿਸ ਨੇ ਵਿਦੇਸ਼ ਭੇਜਣ ਦੇ ਨਾਂ ’ਤੇ ਠੱਗੀ ਮਾਰਨ ਦੇ ਦੋਸ਼ ਹੇਠ ਗ੍ਰਿਫਤਾਰ ਕਰ ਲਿਆ ਹੈ। ਬੀਤੇ ਦਿਨੀਂ ਕਈ ਪੀੜਤਾਂ ਨੇ ਇਮੀਗ੍ਰੇਸ਼ਨ ਕੰਪਨੀ ਖ਼ਿਲਾਫ਼ ਮੋਰਚਾ ਖੋਲ੍ਹਿਆ ਸੀ। ਧੂਰੀ ਇਲਾਕੇ ਦੇ ਰਹਿਣ ਵਾਲੇ ਜੋੜੇ ਨੇ ਕੰਪਨੀ ਮਾਲਕਾਂ ਖ਼ਿਲਾਫ਼ ਟੈਂਕੀ ’ਤੇ ਚੜ੍ਹ ਕੇ ਪ੍ਰਦਰਸ਼ਨ ਕੀਤਾ ਸੀ, ਜਿਸ ਤੋਂ ਬਾਅਦ ਪੁਲਿਸ ਨੇ ਮਾਲਕਾਂ ਖ਼ਿਲਾਫ਼ ਕੇਸ ਦਰਜ ਕੀਤਾ ਸੀ।

ਇਹ ਵੀ ਪੜੋ : Pathankot News : ਪਠਾਨਕੋਟ ਦੇ ਕਿਸਾਨ ਦੀ ਧੀ ਪੱਲਵੀ ਰਾਜਪੂਤ ਬਣੀ ਭਾਰਤੀ ਫੌਜ ‘ਚ ਕਮਿਸ਼ਨਡ ਅਫ਼ਸਰ

ਪੁਲਿਸ ਨੇ ਦੋਵਾਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਦੇ ਕੋਲੋਂ 1.07 ਕਰੋੜ ਰੁਪਏ ਬਰਾਮਦ ਕੀਤੇ ਹਨ। ਮੁਲਜ਼ਮਾਂ ਦੀ ਪਛਾਣ ਗਲੋਬਲ ਵੇਅ ਇਮੀਗ੍ਰੇਸ਼ਨ ਦੇ ਮਾਲਕ ਅਮਿਤ ਮਲਹੋਤਰਾ ਅਤੇ ਵੀਨੂ ਮਲਹੋਤਰਾ ਵਜੋਂ ਹੋਈ ਹੈ। ਪੁਲਿਸ ਉਨ੍ਹਾਂ ਤੋਂ ਪੁੱਛ-ਪੜਤਾਲ ਕਰ ਰਹੀ ਹੈ।

ਇਹ ਵੀ ਪੜੋ : Chennai News : "ਪਾਕਿਸਤਾਨ ਅਤੇ ਚੀਨ ਦੋਵਾਂ ਸਰਹੱਦਾਂ 'ਤੇ ਫੌਜ ਹੋਈ ਮਜ਼ਬੂਤ: ਸੈਨਾ ਦੇ ਉਪ ਮੁਖੀ NS ਰਾਜਾ ਸੁਬਰਾਮਣੀ  

ਇਸ ਮੌਕੇ ਏਡੀਸੀਪੀ ਸ਼ੁਭਮ ਅਗਰਵਾਲ ਨੇ ਦੱਸਿਆ ਕਿ ਕੁਝ ਦਿਨੀਂ ਸੂਬੇ ਦੇ ਵੱਖ-ਵੱਖ ਇਲਾਕਿਆਂ ’ਚ ਪੀੜਤਾਂ ਨੇ ਗਲੋਬਲ ਵੇਅ ਇਮੀਗ੍ਰੇਸ਼ਨ ਖ਼ਿਲਾਫ਼ ਪ੍ਰਦਰਸ਼ਨ ਕੀਤਾ ਸੀ। ਜਾਣਕਾਰੀ ਅਨੁਸਾਰ ਉਹ ਵਿਦੇਸ਼ ਭੇਜਣ ਦੇ ਨਾਂ ’ਤੇ ਲੋਕਾਂ ਨੂੰ ਠੱਗਦੇ ਸਨ ਅਤੇ ਉਨ੍ਹਾਂ ਨੂੰ ਇਹ ਧੋਖਾ ਦਿੰਦੇ ਸਨ ਕਿ ਫਾਈਲ ਜਮ੍ਹਾਂ ਕਰਵਾ ਕੇ ਵੀਜ਼ਾ ਲਗਵਾਉਣ ਤੋਂ ਬਾਅਦ ਹੀ ਉਹ ਪੂਰੀ ਰਕਮ ਲੈਣਗੇ, ਜਦੋਂ ਮੁਲਜ਼ਮ ਫਾਈਲ ਬਣਾ ਕੇ ਲੋਕਾਂ ਵਿੱਚ ਇਹ ਡਰ ਪੈਦਾ ਕਰਦੇ ਸਨ ਕਿ ਉਨ੍ਹਾਂ ਦੀ ਫਾਈਲ ਰੱਦ ਹੋ ਸਕਦੀ ਹੈ। ਇਸ ਤਰ੍ਹਾਂ ਮੁਲਜ਼ਮ ਲੋਕਾਂ ਤੋਂ ਲੱਖਾਂ ਰੁਪਏ ਠੱਗ ਲੈਂਦੇ ਸਨ।

ਇਹ ਵੀ ਪੜੋ : Haryana News : ਭਾਜਪਾ ਆਗੂ ਅਤੇ ਹਰਿਆਣਾ ਦੇ ਸਾਬਕਾ ਮੰਤਰੀ ਬਚਨ ਸਿੰਘ ਆਰੀਆ ਨੇ ਪਾਰਟੀ ਤੋਂ ਦਿੱਤਾ ਅਸਤੀਫਾ

ਪੁਲਿਸ ਨੇ ਦੱਸਿਆ ਕਿ ਮੁਲਜ਼ਮਾਂ ਨੇ ਕਈ ਵਿਅਕਤੀਆਂ ਨਾਲ ਕਰੋੜਾਂ ਰੁਪਏ ਦੀ ਠੱਗੀ ਮਾਰੀ ਹੈ। ਉਨ੍ਹਾਂ ਦੱਸਿਆ ਕਿ ਮਾਮਲੇ ਦੀ ਜਾਂਚ ਦੌਰਾਨ ਮੁਲਜ਼ਮਾਂ ਕੋਲੋਂ 1 ਕਰੋੜ 7 ਲੱਖ ਰੁਪਏ ਨਕਦੀ ਵੀ ਬਰਾਮਦ ਕੀਤੀ ਗਈ ਹੈ।

(For more news apart from Ludhiana Global Way Immigration owners arrested News in Punjabi, stay tuned to Rozana Spokesman)

Location: India, Punjab, Ludhiana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਅੱਜ ਦੀਆਂ ਮੁੱਖ ਖ਼ਬਰਾ, ਦੇਖੋ ਕੀ ਕੁੱਝ ਹੈ ਖ਼ਾਸ

09 Oct 2024 12:43 PM

'Gidderbaha ਦਾ ਗਿੱਦੜ ਹੈ Raja Warring' - Manpreet Badal ਦਾ ਤਿੱਖਾ ਸ਼ਬਦੀ ਵਾਰ Panchayat Election's LIVE

09 Oct 2024 12:19 PM

'Gidderbaha ਦਾ ਗਿੱਦੜ ਹੈ Raja Warring' - Manpreet Badal ਦਾ ਤਿੱਖਾ ਸ਼ਬਦੀ ਵਾਰ Panchayat Election's LIVE

09 Oct 2024 12:17 PM

ਹਰਿਆਣਾ ਤੇ ਜੰਮੂ - ਕਸ਼ਮੀਰ ਦੇ ਸਭ ਤੇਜ਼ ਚੋਣ ਨਤੀਜੇ

08 Oct 2024 9:21 AM

ਹਰਿਆਣਾ 'ਚ ਸਰਕਾਰ ਬਣੀ ਤਾਂ ਕੌਣ ਹੋਵੇਗਾ ਕਾਂਗਰਸ ਦਾ ਮੁੱਖ ਮੰਤਰੀ ?

08 Oct 2024 9:18 AM
Advertisement