
Fazilka News: ਪਰਿਵਾਰਕ ਮੈਂਬਰਾਂ ਨੇ ਨਸ਼ੇ ਨਾਲ ਮੌਤ ਸਮਝ ਕੇ ਕੀਤਾ ਸਸਕਾਰ
Person dead body found field in fazilka News: ਫਾਜ਼ਿਲਕਾ ਦੇ ਸਰਹੱਦੀ ਪਿੰਡ ਮੁਹਾਰ ਸੋਨਾ 'ਚ ਤਿੰਨ ਦਿਨ ਪਹਿਲਾਂ ਇਕ ਖੇਤ 'ਚੋਂ ਇਕ ਵਿਅਕਤੀ ਦੀ ਲਾਸ਼ ਮਿਲੀ ਸੀ, ਜਿਸ 'ਤੇ ਮ੍ਰਿਤਕ ਦਾ ਅੰਤਿਮ ਸਸਕਾਰ ਇਹ ਮੰਨ ਕੇ ਕੀਤਾ ਗਿਆ ਸੀ ਕਿ ਉਸ ਦੀ ਮੌਤ ਨਸ਼ੇ ਕਾਰਨ ਹੋਈ ਹੈ ਪਰ ਹੁਣ ਪਰਿਵਾਰ ਵਲੋਂ ਸ਼ਿਕਾਇਤ ਦਰਜ ਕਰਵਾਈ ਗਈ ਹੈ। ਥਾਣਾ ਸਦਰ ਨੇ ਦੱਸਿਆ ਕਿ ਉਕਤ ਵਿਅਕਤੀ ਦਾ ਉਸ ਦੀ ਪਤਨੀ ਨੇ ਆਪਣੇ ਪ੍ਰੇਮੀ ਨਾਲ ਮਿਲ ਕੇ ਕਤਲ ਕਰ ਦਿੱਤਾ ਹੈ।
ਇਸ ਸਬੰਧੀ ਪੂਰੇ ਪਿੰਡ ਦੇ ਲੋਕ ਫਾਜ਼ਿਲਕਾ ਦੇ ਸਦਰ ਥਾਣੇ ਵਿੱਚ ਪਹੁੰਚੇ। ਜਿੱਥੇ ਇਸ ਮਾਮਲੇ ਵਿੱਚ ਸਖ਼ਤ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ। ਜਾਣਕਾਰੀ ਦਿੰਦੇ ਹੋਏ ਮ੍ਰਿਤਕ ਗੁਰਦੀਪ ਸਿੰਘ ਦੇ ਭਰਾ ਮਲਕੀਤ ਸਿੰਘ ਅਤੇ ਪਿੰਡ ਦੇ ਗ੍ਰੰਥੀ ਮੁਖਤਿਆਰ ਸਿੰਘ ਨੇ ਦੱਸਿਆ ਕਿ 4 ਸਤੰਬਰ ਦੀ ਸ਼ਾਮ ਨੂੰ ਮ੍ਰਿਤਕ ਦੀ ਲਾਸ਼ ਖੇਤ 'ਚ ਪਈ ਮਿਲੀ ਸੀ, ਜਿਸ 'ਤੇ ਸ਼ੱਕ ਪ੍ਰਗਟਾਇਆ ਗਿਆ ਸੀ ਕਿ ਉਸ ਦੀ ਮੌਤ ਨਸ਼ੇ ਕਾਰਨ ਹੋਈ ਹੈ ਜਿਸ 'ਤੇ ਪਰਿਵਾਰਕ ਮੈਂਬਰਾਂ ਨੇ ਮ੍ਰਿਤਕ ਦਾ ਅੰਤਿਮ ਸਸਕਾਰ ਕੀਤਾ।
ਪਰਿਵਾਰਕ ਮੈਂਬਰਾਂ ਨੇ ਦੋਸ਼ ਲਾਇਆ ਕਿ ਮ੍ਰਿਤਕ ਦੀ ਪਤਨੀ ਨੇ ਆਪਣੇ ਪ੍ਰੇਮੀ ਨਾਲ ਮਿਲ ਕੇ ਉਸ ਦੇ ਪਤੀ ਦਾ ਕਤਲ ਕਰਵਾ ਦਿੱਤਾ ਹੈ, ਜਿਸ ਤੋਂ ਬਾਅਦ ਪੂਰਾ ਪਿੰਡ ਫਾਜ਼ਿਲਕਾ ਦੇ ਥਾਣਾ ਸਦਰ ਵਿਖੇ ਪਹੁੰਚ ਗਿਆ, ਜਿੱਥੇ ਉਨ੍ਹਾਂ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਅਤੇ ਇਸ ਮਾਮਲੇ 'ਚ ਸਖਤ ਕਾਰਵਾਈ ਕਰਨ ਦੀ ਮੰਗ ਕੀਤੀ। ਦੂਜੇ ਪਾਸੇ ਥਾਣਾ ਸਦਰ ਦੇ ਐਸ.ਐਚ.ਓ ਨਵਦੀਪ ਸਿੰਘ ਭੱਟੀ ਨੇ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ, ਜੋ ਵੀ ਦੋਸ਼ੀ ਪਾਇਆ ਜਾਵੇਗਾ ਉਸ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ।