ਸਧਾਰਨ ਬੱਸ ਦਾ ਕਿਰਾਇਆ 23 ਪੈਸੇ ਵਧਾ ਕੇ 1.45 ਪੈਸੇ ਪ੍ਰਤੀ ਕਿਲੋਮੀਟਰ ਕਰ ਦਿੱਤਾ ਗਿ
Punjab News : ਪੰਜਾਬ ਸਰਕਾਰ ਵੱਲੋਂ ਪੈਟਰੋਲ ਅਤੇ ਡੀਜ਼ਲ ਦੇ ਰੇਟ ਵਧਾਉਣ ਤੋਂ ਬਾਅਦ ਹੁਣ ਬੱਸਾਂ ਦੇ ਕਿਰਾਏ ਵਿੱਚ ਵਾਧਾ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਨੇ ਸਧਾਰਨ ਬੱਸ ਦਾ ਕਿਰਾਇਆ 23 ਪੈਸੇ ਵਧਾ ਕੇ 1.45 ਪੈਸੇ ਪ੍ਰਤੀ ਕਿਲੋਮੀਟਰ ਕਰ ਦਿੱਤਾ ਗਿਆ ਹੈ।
ਸਧਾਰਨ HVAC ਏਸੀ ਬੱਸ ਦਾ ਕਿਰਾਇਆ 27.80 ਪੈਸੇ ਵਧਾ ਕੇ 1.74 ਪੈਸੇ ਪ੍ਰਤੀ ਕਿਲੋਮੀਟਰ ਕੀਤਾ ਗਿਆ ਹੈ। ਇੰਟੈਗਰਲ ਕੋਚ ਦਾ ਕਿਰਾਇਆ 41.4 ਪੈਸੇ ਵਧਾ ਕੇ 2.61 ਪੈਸੇ ਪ੍ਰਤੀ ਕਿਲੋਮੀਟਰ ਕੀਤਾ ਗਿਆ ਹੈ। ਸੁਪਰ ਇੰਟੈਗਰਲ ਕੋਚ ਦਾ ਕਿਰਾਇਆ 46 ਪੈਸੇ ਵਧਾ ਕੇ 2.90 ਪੈਸੇ ਪ੍ਰਤੀ ਕਿਲੋਮੀਟਰ ਕੀਤਾ ਗਿਆ ਹੈ।
ਦੱਸ ਦੇਈਏ ਕਿ ਪੰਜਾਬ ਦੇ ਟਰਾਂਸਪੋਰਟ ਵਿਭਾਗ ਨੇ ਬੱਸ ਕਿਰਾਏ ਵਿੱਚ 23 ਪੈਸੇ ਪ੍ਰਤੀ ਕਿਲੋਮੀਟਰ ਦਾ ਵਾਧਾ ਕੀਤਾ ਹੈ, ਜਿਸ ਨਾਲ ਸੂਬੇ ਨੂੰ 150 ਕਰੋੜ ਰੁਪਏ ਦਾ ਵਾਧੂ ਮਾਲੀਆ ਹੋਣ ਦੀ ਉਮੀਦ ਹੈ। ਇਸ ਤੋਂ ਪਹਿਲਾਂ ਪੰਜਾਬ ਸਰਕਾਰ ਵੱਲੋਂ ਪੈਟਰੋਲ ’ਤੇ 61 ਪੈਸੇ ਅਤੇ ਡੀਜ਼ਲ ’ਤੇ 92 ਪੈਸੇ ਪ੍ਰਤੀ ਲੀਟਰ ਸੈੱਸ ਵਧਾ ਦਿੱਤਾ ਗਿਆ ਸੀ।