Mohali News : ਵਿਜੀਲੈਂਸ ਬਿਊਰੋ ਨੇ ਪਲਾਟ ਅਲਾਟਮੈਂਟ ਮੁਕੱਦਮੇ ਵਿੱਚ ਸ਼ਾਮਲ 3 ਹੋਰ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ
Published : Sep 7, 2024, 9:04 pm IST
Updated : Sep 7, 2024, 9:04 pm IST
SHARE ARTICLE
Vigilance Bureau
Vigilance Bureau

ਉਕਤ ਮੁਲਾਜ਼ਮਾਂ ਨੇ ਹੋਰਨਾਂ ਨਾਲ ਮਿਲ ਕੇ ਫਰਜ਼ੀ ਖ਼ਰੀਦਦਾਰ, ਜਾਅਲੀ ਪਤੇ ਅਤੇ ਫਰਜ਼ੀ ਫਰਮਾਂ ਦੀ ਵਰਤੋਂ ਕਰਕੇ ਉਦਯੋਗਿਕ ਪਲਾਟਾਂ ਦੀ ਅਲਾਟਮੈਂਟ ਵਿੱਚ ਬੇਨਿਯਮੀਆਂ ਕੀਤੀਆਂ ਹਨ

Mohali News : ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਛੋਟੀਆਂ ਸਨਅੱਤਾਂ ਅਤੇ ਨਿਰਯਾਤ ਨਿਗਮ ਲਿਮਟਿਡ (ਪੀ.ਐਸ.ਆਈ.ਈ.ਸੀ.) ਦੇ ਉਦਯੋਗਿਕ ਪਲਾਟਾਂ ਦੀ ਅਲਾਟਮੈਂਟ ਵਿੱਚ ਧੋਖਾਧੜੀ ਕਰਨ ਸਬੰਧੀ ਮੁਕੱਦਮੇ ’ਚ ਲੋੜੀਂਦੇ ਤਿੰਨ ਹੋਰ ਦੋਸ਼ੀਆਂ ਦਰਸ਼ਨ ਕੁਮਾਰ ਉਰਫ ਦਰਸ਼ਨ ਗਰਗ ਅਤੇ ਅਮਰਜੀਤ ਸਿੰਘ, ਦੋਵੇਂ ਸੇਵਾਮੁਕਤ ਅਸਟੇਟ ਅਫਸਰ ਅਤੇ ਵਿਜੇ ਕੁਮਾਰ ਗੁਪਤਾ, ਸੀਨੀਅਰ ਸਹਾਇਕ ਨੂੰ ਗ੍ਰਿਫਤਾਰ ਕੀਤਾ ਹੈ।

ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਨੇ ਮੁਹਾਲੀ ਦੇ ਚੀਫ਼ ਜੁਡੀਸ਼ੀਅਲ ਮੈਜਿਸਟਰੇਟ (ਸੀ.ਜੇ.ਐਮ.) ਦੀ ਅਦਾਲਤ ਵਿੱਚ ਆਤਮ ਸਮਰਪਣ ਕਰ ਦਿੱਤਾ ਸੀ ,ਜਿਸ ਪਿੱਛੋਂ ਵਿਜੀਲੈਂਸ ਨੇ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ।


ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸਬੰਧ ਵਿੱਚ ਪਹਿਲਾਂ ਹੀ ਭਾਰਤੀ ਦੰਡਾਵਲੀ ਦੀਆਂ ਧਾਰਾਵਾਂ 420, 409, 465, 467, 468, 471, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1)1 ਦੇ 13(2) ਤਹਿਤ ਐਫਆਈਆਰ ਨੰਬਰ 04 ਮਿਤੀ 8 ਮਾਰਚ 2024 ਨੂੰ ਵਿਜੀਲੈਂਸ  ਦੇ ਪੁਲਿਸ ਥਾਣਾ, ਫਲਾਇੰਗ ਸਕੁਐਡ-1, ਪੰਜਾਬ, ਐਸਏਐਸ  ਨਗਰ ਵਿਖੇ ਕੇਸ ਦਰਜ ਕੀਤਾ ਹੋਇਆ ਹੈ।

ਉਨ੍ਹਾਂ ਦੱਸਿਆ ਕਿ ਉਕਤ ਮੁਲਾਜ਼ਮਾਂ ਨੇ ਹੋਰਨਾਂ ਨਾਲ ਮਿਲ ਕੇ ਫਰਜ਼ੀ ਖ਼ਰੀਦਦਾਰ, ਜਾਅਲੀ ਪਤੇ ਅਤੇ ਫਰਜ਼ੀ ਫਰਮਾਂ ਦੀ ਵਰਤੋਂ ਕਰਕੇ ਉਦਯੋਗਿਕ ਪਲਾਟਾਂ ਦੀ ਅਲਾਟਮੈਂਟ ਵਿੱਚ ਬੇਨਿਯਮੀਆਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਇਸ ਮੁਕੱਦਮੇ ਦੀ ਅਗਲੇਰੀ ਜਾਂਚ ਜਾਰੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement