
ਅਗਲੇ ਤਿੰਨ ਦਿਨਾਂ ਤੱਕ ਮੌਸਮ ਰਹੇਗਾ ਸਾਫ਼ ਮੌਸਮ
No rain alert for Punjab : ਮੌਸਮ ਵਿਭਾਗ ਵੱਲੋਂ ਪੰਜਾਬ ਵਿੱਚ 10 ਸਤੰਬਰ ਤੱਕ ਮੀਂਹ ਦਾ ਕੋਈ ਵੀ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਮੌਸਮ ਵਿਭਾਗ ਅਨੁਸਾਰ ਅਗਲੇ ਤਿੰਨ ਦਿਨ ਸੂਬੇ ਵਿੱਚ ਮੌਸਮ ਸਾਫ਼ ਰਹਿਣ ਦੀ ਸੰਭਾਵਨਾ ਹੈ। ਇਸ ਵਿਚਕਾਰ ਰਾਹਤ ਦੀ ਗੱਲ ਇਹ ਹੈ ਕਿ ਭਾਖੜਾ ਵਿੱਚ ਵੀ ਪਾਣੀ ਦਾ ਪੱਧਰ ਲਗਾਤਾਰ ਘਟ ਰਿਹਾ ਹੈ। ਇਸ ਤੋਂ ਇਲਾਵਾ ਹਿਮਾਚਲ ਅਤੇ ਜੰਮੂ-ਕਸ਼ਮੀਰ ਵਿੱਚ ਕੋਈ ਵੀ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ।
ਜ਼ਿਕਰਯੋਗ ਹੈ ਕਿ ਪੰਜਾਬ ’ਚ ਆਏ ਹੜ੍ਹਾਂ ਕਾਰਨ 2000 ਦੇ ਲਗਭਗ ਪਿੰਡ ਪ੍ਰਭਾਵਿਤ ਹੋਏ ਹਨ ਅਤੇ ਹੜ੍ਹਾਂ ਕਾਰਨ ਸਮੁੱਚੇ ਵਿਚ 46 ਵਿਅਕਤੀਆਂ ਦੀ ਜਾਨ ਚਲੀ ਗਈ ਹੈ। ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਫੌਜ, ਐਨ.ਡੀ.ਆਰ.ਐਫ ਅਤੇ ਸਮਾਜਸੇਵੀ ਜਥੇਬੰਦੀਆਂ ਵੱਲੋਂ ਲਗਾਤਾਰ ਰਾਹਤ ਕਾਰਜ ਚਲਾਏ ਜਾ ਰਹੇ ਹਨ ਅਤੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ ਜਾ ਰਿਹਾ ਹੈ।