
Punjab School Holidays: ਭਲਕੇ ਪੰਜਾਬ ਦੇ ਸਾਰੇ ਸਕੂਲ ਰਹਿਣਗੇ ਬੰਦ ਸਕੂਲੀ ਅਧਿਆਪਕਾਂ ਨੂੰ ਹਾਜ਼ਰ ਰਹਿਣ ਦੇ ਹੁਕਮ
Punjab School Holidays: ਪੰਜਾਬ ਦੇ ਸਾਰੇ ਸਕੂਲ ਅਤੇ ਕਾਲਜ ਕੱਲ੍ਹ 8 ਸਤੰਬਰ ਤੋਂ ਆਮ ਵਾਂਗ ਖੁੱਲ੍ਹਣਗੇ। ਇਹ ਜਾਣਕਾਰੀ ਸਿੱਖਿਆ ਮੰਤਰੀ ਹਰਜੋਤ ਸਿੰਘ ਨੇ ਸਾਂਝੀ ਕੀਤੀ ਹੈ। ਵਿਭਾਗ ਵੱਲੋਂ ਜਾਰੀ ਹਦਾਇਤਾਂ ਅਨੁਸਾਰ, 8 ਸਤੰਬਰ ਨੂੰ ਸਰਕਾਰੀ ਸਕੂਲ ਵਿਦਿਆਰਥੀਆਂ ਲਈ ਬੰਦ ਰਹਿਣਗੇ, ਪਰ ਅਧਿਆਪਕਾਂ ਨੂੰ ਸਕੂਲ ਆ ਕੇ ਇੱਥੇ ਸਫ਼ਾਈ ਦਾ ਧਿਆਨ ਰੱਖਣਾ ਪਵੇਗਾ।
ਇਹ ਜਾਣਕਾਰੀ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਸਾਰੇ ਸਰਕਾਰੀ, ਪ੍ਰਾਈਵੇਟ ਅਤੇ ਏਡਿਡ ਸਕੂਲ, ਕਾਲਜ ਅਤੇ ਯੂਨੀਵਰਸਿਟੀਆਂ ਕੱਲ੍ਹ ਤੋਂ ਆਮ ਦੀ ਤਰ੍ਹਾਂ ਖੁੱਲਣਗੀਆਂ। ਜੇਕਰ ਕੋਈ ਸਕੂਲ ਜਾਂ ਕਾਲਜ ਹੜ੍ਹਾਂ ਤੋਂ ਪ੍ਰਭਾਵਿਤ ਹੈ ਤਾਂ ਉਸਨੂੰ ਬੰਦ ਕਰਨ ਦਾ ਫ਼ੈਸਲਾ ਸੰਬੰਧਿਤ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਵੱਲੋਂ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਪ੍ਰਾਈਵੇਟ ਸਕੂਲਾਂ ਦੇ ਪ੍ਰਬੰਧਕਾਂ ਲਈ ਇਹ ਯਕੀਨੀ ਬਣਾਉਣਾ ਲਾਜ਼ਮੀ ਹੋਵੇਗਾ ਕਿ ਸਕੂਲ ਦੀ ਇਮਾਰਤ ਅਤੇ ਕਲਾਸਰੂਮ ਬਿਲਕੁਲ ਸੁਰੱਖਿਅਤ ਹਨ ਤਾਂ ਜੋ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ । 8 ਸਤੰਬਰ ਨੂੰ ਸੂਬੇ ਦੇ ਸਾਰੇ ਸਰਕਾਰੀ ਸਕੂਲ ਵਿਦਿਆਰਥੀਆਂ ਲਈ ਬੰਦ ਰਹਿਣਗੇ। ਅਧਿਆਪਕ ਸਕੂਲਾਂ ਵਿੱਚ ਹਾਜ਼ਰ ਰਹਿਣਗੇ ਅਤੇ ਸਾਫ਼-ਸਫ਼ਾਈ ਦੀ ਕਾਰਵਾਈ ਐਸ.ਐਮ.ਸੀ., ਪੰਚਾਇਤਾਂ, ਨਗਰ ਕੌਂਸਲਾਂ ਅਤੇ ਕਾਰਪੋਰੇਸ਼ਨਾਂ ਦੀ ਸਹਾਇਤਾ ਨਾਲ ਕੀਤੀ ਜਾਵੇਗੀ।
ਅਧਿਆਪਕਾਂ ਵੱਲੋਂ ਸਕੂਲੀ ਇਮਾਰਤਾਂ ਦੀ ਪੂਰੀ ਤਰ੍ਹਾਂ ਜਾਂਚ ਕੀਤੀ ਜਾਵੇਗੀ। ਜੇਕਰ ਕਿਸੇ ਤਰ੍ਹਾਂ ਦੀ ਕੋਈ ਦਿੱਕਤ ਜਾਂ ਨੁਕਸ ਪਾਇਆ ਜਾਂਦਾ ਹੈ ਤਾਂ ਇਸਦੀ ਸੂਚਨਾ ਤੁਰੰਤ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਅਤੇ ਇੰਜੀਨੀਅਰਿੰਗ ਵਿਭਾਗ ਨੂੰ ਦਿੱਤੀ ਜਾਵੇ। 9 ਸਤੰਬਰ ਤੋਂ ਸਾਰੇ ਸਰਕਾਰੀ ਸਕੂਲ ਆਮ ਦੀ ਤਰ੍ਹਾਂ ਖੁੱਲਣਗੇ।
(For more news apart from “Punjab School Holidays, ” stay tuned to Rozana Spokesman.)