
ਪੁਲਿਸ ਵਲੋਂ ਉਨ੍ਹਾਂ ਦਾ 10 ਦਿਨ ਦਾ ਹੋਰ ਰਿਮਾਂਡ ਮੰਗਿਆ ਗਿਆ ਸੀ
ਜਲੰਧਰ: ਜਬਰਨ ਵਸੂਲੀ ਦੇ ਮਾਮਲੇ ਚ ਥਾਣਾ ਰਾਮਾ ਮੰਡੀ ਵਿਖੇ ਦਰਜ ਕੀਤੇ ਗਏ ਇਕ ਹੋਰ ਕੇਸ ਚ ਗ੍ਰਿਫ਼ਤਾਰ ਕਰਕੇ ਜੇਲ ਤੋਂ ਲਿਆਂਦੇ ਗਏ ਜਲੰਧਰ ਕੇਂਦਰੀ ਹਲਕੇ ਦੇ ਵਿਧਾਇਕ ਰਮਨ ਅਰੋੜਾ ਦਾ ਅੱਜ ਤਿੰਨ ਦਿਨ ਦਾ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਅਦਾਲਤ ਚ ਪੇਸ਼ ਕੀਤਾ ਗਿਆ, ਜਿੱਥੇ ਡਿਊਟੀ ਜੱਜ ਨੇ ਉਨ੍ਹਾਂ ਦੇ ਰਿਮਾਂਡ ਚ ਤਿੰਨ ਦਿਨ ਦਾ ਹੋਰ ਵਾਧਾ ਕੀਤੇ ਜਾਣ ਦਾ ਹੁਕਮ ਦਿੱਤਾ ਹੈ। ਪੁਲਿਸ ਵਲੋਂ ਉਨ੍ਹਾਂ ਦਾ 10 ਦਿਨ ਦਾ ਹੋਰ ਰਿਮਾਂਡ ਮੰਗਿਆ ਗਿਆ ਸੀ, ਪਰ ਅਦਾਲਤ ਨੇ ਤਿੰਨ ਦਿਨ ਦਾ ਹੋਰ ਰਿਮਾਂਡ ਦਿੱਤੇ ਜਾਣ ਦਾ ਹੁਕਮ ਦਿੱਤਾ ਹੈ।