ਸੁਰਖ਼ੀਆਂ 'ਚ ਖ਼ਾਕੀ ਵਰਦੀ, ਛਾਪੇਮਾਰੀ ਦੌਰਾਨ ਪੁਲਿਸ ਵੱਲੋਂ ਗੁੰਡਾਗਰਦੀ! 
Published : Oct 7, 2019, 11:12 am IST
Updated : Oct 7, 2019, 11:12 am IST
SHARE ARTICLE
Punjab police disputes
Punjab police disputes

ਛਾਪੇਮਾਰੀ ਕਰਨ ਆਈ ਪੁਲਿਸ ਵੱਲੋਂ ਸ਼ਰੇਆਮ ਗੁੰਡਾਗਰਦੀ

 ਸੰਗਰੂਰ: ਅਕਸਰ ਹੀ ਸੁਰਖ਼ੀਆਂ ‘ਚ ਰਹਿਣ ਵਾਲੀ ਪੰਜਾਬ ਪੁਲਿਸ ਕਿਸੇ ਨਾ ਕਿਸੇ ਮਾਮਲੇ ਨੂੰ ਲੈ ਕੇ ਵਿਵਾਦਾਂ ‘ਚ ਘਿਰੀ ਰਹਿੰਦੀ ਹੈ। ਦਰਅਸਲ ਅਜਿਹਾ ਹੀ ਇੱਕ ਮਾਮਲਾ ਸਾਹਮਣੇ ਅਇਆ ਹੈ ਸੰਗਰੂਰ ਦੇ ਪਿੰਡ ਖੇੜੀ ਤੋਂ। ਜਿੱਥੇ ਲੋਕਾਂ ਵਲੋਂ ਪੁਲਿਸ ਮੁਲਾਜ਼ਮਾਂ 'ਤੇ ਉਨ੍ਹਾਂ ਨਾਲ ਕੁੱਟਮਾਰ ਕਰਨ ਤੇ ਜਾਤੀ ਸੂਚਕ ਸ਼ਬਦ ਬੋਲਣ ਦੇ ਆਰੋਪ ਲਗਾਏ ਹਨ। ਉੱਥੇ ਹੀ ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਨਾਰਕੋ ਸੈੱਲ ਵਲੋਂ ਨਸ਼ੇ ਨੂੰ ਲੈ ਕੇ ਪਿੰਡ 'ਚ ਰੇਡ ਕੀਤੀ ਗਈ ਸੀ ਜਿਸ ਤਹਿਤ ਚਾਰ ਏ.ਟੀ.ਐੱਸ. ਮੁਲਾਜ਼ਮ ਰੇਡ ਕਰਨ ਆਏ ਸਨ।

SangrurSangrur

ਜਦੋਂ ਪਿੰਡ ਦੀ ਪੰਚ ਗੁਰਦੀਪ ਕੌਰ ਨੇ ਪੁਲਿਸ ਕੋਲੋਂ ਰੇਡ ਦਾ ਕਾਰਨ ਪੁੱਛਿਆ ਤਾਂ ਉਨ੍ਹਾਂ ਔਰਤ ਨੂੰ ਜਾਤੀ ਸੂਚਕ ਸ਼ਬਦ ਬੋਲਦਿਆਂ ਗਾਲ੍ਹਾਂ ਕੱਢੀਆਂ ਤੇ ਕੁੱਟਮਾਰ ਕੀਤੀ। ਇਸ ਤੋਂ ਬਾਅਦ ਗੁਰਦੀਪ ਕੌਰ ਦੀ ਧੀ ਨੇ ਸਰਪੰਚ ਨੂੰ ਫੋਨ ਕਰ ਕੇ ਮੌਕੇ 'ਤੇ ਸੱਦਿਆ ਤਾਂ ਏ.ਟੀ.ਐੱਸ. ਦੇ ਮੁਲਾਜ਼ਮਾਂ ਨੇ ਸਰਪੰਚ ਨੂੰ ਵੀ ਗਾਲ੍ਹਾਂ ਕੱਢਦਿਆਂ ਉਸ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ, ਜਿਸ ਤੋਂ ਬਾਅਦ ਸਾਰਾ ਪਿੰਡ ਇਕੱਠਾ ਹੋ ਗਿਆ ਤੇ ਉਨ੍ਹਾਂ ਪੁਲਿਸ ਮੁਲਾਜ਼ਮਾਂ ਖਿਲਾਫ ਕਾਰਵਾਈ ਦੀ ਮੰਗ ਕੀਤੀ।

SangrurSangrur

ਇਸ ਮੌਕੇ 'ਤੇ ਪਹੁੰਚੇ ਪੁਲਿਸ ਅਧਿਕਾਰੀ ਕਰਮਜੀਤ ਸਿੰਘ ਵੱਲੋਂ ਪਿੰਡ ਵਾਸੀਆਂ ਨੂੰ ਮਾਮਲੇ ਦੀ ਜਾਂਚ ਤੋਂ ਬਾਅਦ ਦੋਸ਼ੀਆਂ ਖ਼ਿਲਾਫ਼ ਬਣਦੀ ਕਾਰਵਾਈ ਕੀਤੇ ਜਾਣ ਦਾ ਭਰੋਸਾ ਵੀ ਦਿੱਤਾ ਗਿਆ। ਦੱਸ ਦੇਈਏ ਕਿ ਇਹ ਕੋਈ ਅਜਿਹਾ ਪਹਿਲਾ ਮਾਮਲਾ ਨਹੀਂ ਹੈ। ਪੁਲਿਸ ਵੱਲੋਂ ਲੋਕਾਂ ਨਾਲ ਸ਼ਰੇਆਮ ਗੁੰਡਾਗਰਦੀ ਕਰਨ ਦੇ ਮਾਮਲੇ ਪਹਿਲਾ ਵੀ ਸਾਹਮਣੇ ਆ ਚੁੱਕੇ ਹਨ।

SangrurSangrur

ਕੁੱਝ ਦਿਨ ਪਹਿਲਾ ਹੀ ਗੜ੍ਹਸ਼ੰਕਰ ਦੇ ਪਿੰਡ ਪੈਂਸਰਾਂ ‘ਚ ਪੁਲਿਸ ਮੁਲਾਜ਼ਮਾਂ ਵੱਲੋਂ ਇੱਕ ਦੁਕਾਨ ‘ਚ ਛਾਪੇਮਾਰੀ ਦੌਰਨ ਕੁੱਝ ਨਾ ਮਿਲਣ ‘ਤੇ ਉਹਨਾਂ ਵੱਲੋਂ ਧੱਕੇ ਨਾਲ ਦੁਕਾਨ ‘ਚ ਚਿੱਟਾ ਰੱਖਣ ਦਾ ਦਾਅਵਾ ਕੀਤਾ ਗਿਆ ਸੀ ਜਿਸ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਵੱਲੋਂ 5 ਪੁਲਿਸ ਮੁਲਾਜ਼ਮਾਂ ਨੂੰ ਸਸਪੈਂਡ ਕਰ ਦਿੱਤਾ ਗਿਆ ਸੀ। ਪਿੰਡ ਵਾਸੀਆਂ ਮੁਤਾਬਕ ਪੁਲਿਸ ਨੂੰ ਰੇਡ ਦੌਰਾਨ ਕੁਝ ਬਰਾਮਦ ਨਹੀਂ ਹੋਇਆ ਪਰ ਬੜੀ ਹੀ ਚਾਲਾਕੀ ਨਾਲ ਪੁਲਿਸ ਮੁਲਾਜ਼ਮ ਵਲੋਂ ਦੁਕਾਨ 'ਚ ਚਿੱਟਾ ਰੱਖ ਕੇ ਨਸ਼ੇ ਦੀ ਬਰਾਮਦੀ ਦਾ ਦਾਅਵਾ ਕਰ ਦਿੱਤਾ ਗਿਆ।

ਜਦੋਂ ਦੂਜਾ ਪੁਲਿਸ ਮੁਲਾਜ਼ਮ ਆਪਣੀ ਜੇਬ 'ਚੋਂ ਚਿੱਟਾ ਕੱਢ ਕੇ ਦੁਕਾਨ 'ਚ ਰੱਖਣ ਲੱਗਾ ਤਾਂ ਪਿੰਡ ਦੇ ਪੰਚ ਨੇ ਉਸ ਨੂੰ ਰੰਗੇ ਹੱਥੀ ਕਾਬੂ ਕਰ ਲਿਆ, ਜਿਸ ਤੋਂ ਬਾਅਦ ਪਿੰਡ ਵਾਲਿਆਂ ਨੇ ਇਕੱਠੇ ਹੋ ਕੇ ਪੁਲਿਸ ਮੁਲਾਜ਼ਮਾਂ ਨੂੰ ਘੇਰਾ ਪਾ ਲਿਆ ਤੇ ਉਨ੍ਹਾਂ ਦੀ ਕਲਾਸ ਲਗਾਈ ਗਈ। ਪਿੰਡ ਵਾਸੀਆਂ ਨੇ ਆਰੋਪ ਲਗਾਇਆ ਕਿ ਉਨ੍ਹਾਂ ਦੇ ਪਿੰਡ ਦਾ ਇਕ ਪੁਲਿਸ ਮੁਲਾਜ਼ਮ ਪਿੰਡ 'ਚ ਮਾਹੌਲ ਖਰਾਬ ਕਰ ਰਿਹਾ ਹੈ ਤੇ ਲੋਕਾਂ 'ਤੇ ਝੂਠੇ ਪਰਚੇ ਦਰਜ ਕਰਵਾਉਣ ਦੀਆਂ ਸਾਜਿਸ਼ਾ ਰਚ ਰਿਹਾ ਹੈ। ਉੱਥੇ ਹੀ ਇਸ ਮੌਕੇ ‘ਤੇ ਕਾਬੂ ਪਾਉਣ ਲਈ ਪਹੁੰਚੀ ਪੁਲਿਸ ਆਪਣੇ ਮੁਲਾਜ਼ਮ ਸਾਥੀਆਂ ਨੂੰ ਪਿੰਡ ਵਾਸੀਆਂ ਦੇ ਚੁੰਗਲ ਤੋਂ ਛੁਡਵਾ ਨਾਲ ਲੈ ਗਈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

Location: India, Punjab

SHARE ARTICLE

ਏਜੰਸੀ

Advertisement

Raja Warring LIVE | ਮੈਨੂੰ ਦੁੱਖ ਹੈ ਕਿ ਅੱਜ Goldy ਨੇ 'ਸਿਆਸੀ ਖ਼ੁਦ+ਕੁਸ਼ੀ' ਕਰ ਲਈ-ਰਾਜਾ ਵੜਿੰਗ | Latest News

01 May 2024 4:38 PM

Big Breaking: ਗੋਲਡੀ ਬਰਾੜ ਦਾ ਕਤਲ ? ਸਵੇਰ ਤੋਂ ਚੱਲ ਰਹੀਆਂ ਖ਼ਬਰਾਂ ਵਿਚਾਲੇ ਦੇਖੋ ਸਹੀ ਅਪਡੇਟ, ਵੇਖੋ LIVE

01 May 2024 4:12 PM

"ਬੰਦੇ ਬੰਦੇ ਦਾ ਫ਼ਰਕ ਹੁੰਦਾ" Dalveer Goldy ਦੇ AAP 'ਚ ਸ਼ਾਮਲ ਹੋਣ ਤੋਂ ਬਾਅਦ ਸੁਣੋ ਕੀ ਬੋਲੇ Partap Singh Bajwa

01 May 2024 2:17 PM

Roper 'ਚ Road Show ਕੱਢ ਰਹੇ Malvinder Kang ਨੇ ਠੋਕ ਕੇ ਕਿਹਾ ! ਸੁਣੋ ਲੋਕਾਂ ਦੀ ਜ਼ੁਬਾਨੀ

01 May 2024 12:16 PM

Vigilance Department ਦਾ Satnam Singh Daun ਨੂੰ ਨੋਟਿਸ, ਅਮਰੂਦ ਬਾਗ਼ ਘੁਟਾਲੇ ਨਾਲ ਜੁੜਿਆ ਮਾਮਲਾ..

01 May 2024 11:38 AM
Advertisement