
ਸ਼੍ਰੋਮਣੀ ਕਮੇਟੀ ਨਾਲ ਨਹੀਂ ਸ਼੍ਰੋਮਣੀ ਅਕਾਲੀ ਦਲ ਨਾਲ ਹੈ ਮੱਤਭੇਦ
ਗੁਰਦਾਸਪੁਰ: ਸ਼੍ਰੋਮਣੀ ਕਮੇਟੀ ਨਾਲ ਕੋਈ ਮੱਤਭੇਦ ਨਹੀਂ ਪਰ ਸ਼੍ਰੋਮਣੀ ਅਕਾਲੀ ਦਲ ਨਾਲ ਹੈ। ਇਹ ਕਹਿਣਾ ਹੈ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ। ਦਰਅਸਲ, ਗੁਰਦਾਸਪੁਰ 'ਚ ਜਿਲ੍ਹਾ ਪ੍ਰੀਸ਼ਦ ਦੇ ਚੈਅਰਮੈਨ ਬਣਨ ਤੋਂ ਬਾਅਦ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਦੇ ਬੇਟੇ ਰਵੀਨੰਦਨ ਬਾਜਵਾ ਦੀ ਤਾਜਪੋਸ਼ੀ ਸਮੇਂ ਪੁੱਜੇ ਸਨ।
Sukhjinder Singh Randhawa
ਇਸ ਮੌਕੇ 'ਤੇ ਪਹੁੰਚੇ ਸੁਖਜਿੰਦਰ ਰੰਧਾਵਾ ਨੇ ਕਿਹਾ ਕਿ ਉਹਨਾਂ ਦਾ ਸ਼੍ਰੋਮਣੀ ਕਮੇਟੀ ਨਾਲ ਕੋਈ ਮੱਤਭੇਦ ਨਹੀਂ ਹੈ ਉਹਨਾਂ ਦਾ ਮੱਤਭੇਦ ਸ਼੍ਰੋਮਣੀ ਅਕਾਲੀ ਦਲ ਨਾਲ ਹੈ। ਉੱਥੇ ਹੀ ਉਹਨਾਂ ਕਿਹਾ ਕਿ ਜੇ ਸੁਖਬੀਰ ਬਾਦਲ ਕਰਤਾਰਪੁਰ ਸਾਹਿਬ ਆ ਕੇ ਸ਼੍ਰੋਮਣੀ ਕਮੇਟੀ ਦੀ ਕੋਈ ਵੀ ਗੱਲ ਕਰਨਗੇ ਤਾਂ ਉਹ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
Ravinandan Bajwa
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ 550 ਸਾਲਾ ਪ੍ਰਕਾਸ਼ ਪੁਰਬ 'ਤੇ ਕਰਵਾਏ ਜਾ ਰਹੇ ਸਮਾਗਮਾਂ 'ਤੇ ਆਪਣਾ ਕਬਜ਼ਾ ਜਮਾਉਣਾ ਚਾਹੁੰਦੀ ਹੈ, ਜੋ ਬਰਦਾਸ਼ਤ ਨਹੀਂ ਕੀਤਾ ਜਾਵੇਗਾ, ਕਿਉਂਕਿ ਇਹ ਸਾਂਝੀ ਸਟੇਜ ਹੈ। ਉੱਥੇ ਹੀ ਇਸ ਮੌਕੇ 'ਤੇ ਜਿਲ੍ਹਾਂ ਪ੍ਰੀਸ਼ਦ ਚੇਅਰਮੈਨ ਰਵੀਨੰਦਨ ਬਾਜਵਾ ਨੇ ਕਿਹਾ ਕਿ ਉਹਨਾਂ ਵੱਲੋਂ ਆਪਣੀ ਬਣਦੀ ਜ਼ਿੰਮੇਵਾਰੀ ਨੂੰ ਦਿਲ ਤੋਂ ਨਿਭਾਇਆ ਜਾਵੇਗਾ। ਉਹਨਾਂ ਕਿਹਾ ਕਿ ਪਿੰਡਾਂ ਦੇ ਵਿਕਾਸ ਲਈ ਵੀ ਕਈ ਉਪਰਾਲੇ ਕੀਤੇ ਜਾਣਗੇ।
Ravinandan Bajwa
ਦੱਸ ਦੇਈਏ ਕਿ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਦੇ ਬੇਟੇ ਰਵੀਨੰਦਨ ਬਾਜਵਾ ਨੂੰ ਗੁਰਦਾਸਪੁਰ ਤੋਂ ਜਿਲ੍ਹਾ ਪ੍ਰੀਸ਼ਦ ਦੇ ਚੈਅਰਮੈਨ ਬਣਨ ਤੋਂ ਬਾਅਦ ਉਹਨਾਂ ਦੀ ਤਾਜਪੋਸ਼ੀ ਰਾਜਿੰਦਰ ਬਾਜਵਾ ਅਤੇ ਸੁਖਜਿੰਦਰ ਰੰਧਾਵਾਂ ਵਲੋਂ ਕੁਰਸੀ ’ਤੇ ਬਿਠਾ ਕੇ ਕੀਤੀ ਗਈ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।