
ਭਾਕਿਯੂ ਲੱਖੋਵਾਲ ਖੇਤੀ ਕਾਨੂੰਨਾਂ ਵਿਰੁਧ ਸੁਪਰੀਮ ਕੋਰਟ 'ਚ ਦਾਇਰ ਕੀਤੀ ਪਟੀਸ਼ਨ ਲਵੇਗੀ ਵਾਪਸ
ਫ਼ਤਿਹਗੜ੍ਹ ਸਾਹਿਬ 6 ਅਕਤੂਬਰ (ਸੁਰਜੀਤ ਸਿੰਘ ਸਾਹੀ) : ਭਾਰਤੀ ਕਿਸਾਨ ਯੂਨੀਅਨ ਲਖੋਵਾਲ ਵਲੋਂ ਖੇਤੀ ਕਾਨੂੰਨਾਂ ਵਿਰੁਧ ਮਾਣਯੋਗ ਸੁਪਰੀਮ ਕੋਰਟ ਵਿਚ ਦਾਇਰ ਕੀਤੀ ਰਿਟ ਪਟੀਸ਼ਨ ਨੂੰ ਵਾਪਸ ਲੈਣ ਦਾ ਫ਼ੈਸਲਾ ਵਾਪਸ ਲੈਣ ਦਾ ਫ਼ੈਸਲਾ ਕੀਤਾ ਗਿਆ ਹੈ, ਫ਼ਤਿਹਗੜ੍ਹ ਸਾਹਿਬ ਵਿਖੇ 13 ਕਿਸਾਨ ਜਥੇਬੰਦੀਆਂ ਦੀ ਸਾਂਝੀ ਗਠਜੋੜ ਕਮੇਟੀ ਦੀ ਮੀਟਿੰਗ ਵਿਚ ਇਹ ਫ਼ੈਸਲਾ ਲਿਆ ਗਿਆ ਹੈ।
ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਲੱਖੋਵਾਲ ਯੂਨੀਅਨ ਵਲੋਂ ਬਿਨਾਂ ਕਿਸੇ ਕਿਸਾਨ ਜਥੇਬੰਦੀ ਨਾਲ ਸਲਾਹ ਮਸ਼ਵਰੇ ਤੋਂ, ਇਹ ਰਿੱਟ ਪਟੀਸ਼ਨ ਸੁਪਰੀਮ ਕੋਰਟ ਵਿਚ ਦਾਇਰ ਕਰ ਦਿਤੀ ਗਈ ਸੀ ਤੇ ਅੱਜ ਸਾਰੀਆਂ ਜਥੇਬੰਦੀਆਂ ਦੀ ਰਾਏ ਉਪਰੰਤ ਇਹ ਪਟੀਸ਼ਨ ਵਾਪਸ ਲੈਣ ਦਾ ਫ਼ੈਸਲਾ ਲਿਆ ਗਿਆ। ਉਨ੍ਹਾਂ ਕਿਹਾ ਕਿ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਪ੍ਰਧਾਨ ਅਜਮੇਰ ਸਿੰਘ ਲੱਖੋਵਾਲ ਜਦੋਂ ਤਕ ਰਿਟ ਪਟੀਸ਼ਨ ਵਾਪਸ ਨਹੀਂ ਹੋਵੇਗੀ ਉਦੋਂ ਤਕ ਰਿਟ ਸਬੰਧੀ ਕਿਸੇ ਵੀ ਤਰ੍ਹਾਂ ਦੀ ਪ੍ਰੈੱਸ ਸਟੇਟਮੈਂਟ ਵੀ ਜਾਰੀ ਨਹੀਂ ਕਰਨਗੇ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਪ੍ਰਧਾਨ ਅਜਮੇਰ ਸਿੰਘ ਲੱਖੋਵਾਲ ਨੇ ਕਿਹਾ ਕਿ 11 ਕਿਸਾਨ ਜਥੇਬੰਦੀਆਂ ਦੀ ਸਾਂਝੀ ਸੰਘਰਸ਼ ਕਮੇਟੀ ਦੀ ਮੀਟਿੰਗ ਵਿੱਚ ਰਿੱਟ ਪਟੀਸ਼ਨ ਨੂੰ ਵਾਪਸ ਲੈਣ ਦਾ ਇਹ ਫ਼ੈਸਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਹੁਣ ਅਦਾਲਤਾਂ 'ਤੇ ਭਰੋਸਾ ਨਹੀਂ ਰਿਹਾ ਜਿਸ ਕਾਰਨ ਕਿਸਾਨੀ ਨਾਲ ਸਬੰਧਤ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਬਿੱਲਾਂ ਨੂੰ ਵਾਪਸ ਕਰਾਉਣ ਲਈ ਲੋਕ ਸੰਘਰਸ਼ ਰਾਹੀਂ ਹੀ ਜਿੱਤ ਪ੍ਰਾਪਤ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਵਿਧਾਨ ਸਭਾ ਵਿਚ ਵਿਸ਼ੇਸ਼ ਸੈਸ਼ਨ ਸੱਦ ਕੇ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀ ਮਾਰੂ ਕਾਨੂੰਨਾਂ ਨੂੰ ਜਲਦ ਤੋਂ ਜਲਦ ਰੱਦ ਕਰਵਾਉਣ। ਉਨ੍ਹਾਂ ਨਾਲ ਹੀ ਦਸਿਆ ਕਿ ਇਨ੍ਹਾਂ ਕਾਲੇ ਕਾਨੂੰਨਾਂ ਖਿਲਾਫ ਮਹਾਰਾਸ਼ਟਰ ਅਤੇ ਕਰਨਾਟਕਾ ਵਿਚ ਵੀ ਪਟੀਸ਼ਨਾਂ ਦਾਖ਼ਲ ਹੋ ਚੁੱਕੀਆਂ ਹਨ ਜਦਕਿ ਹਿਊਮਨ ਰਾਈਟਸ ਵਲੋਂ ਪੰਜਾਬੀਆਂ ਦਾ ਇਹ ਕੇਸ ਯੂਐਨਓ ਵਿਚ ਦਾਖ਼ਲ ਵੀ ਕਰ ਦਿਤਾ ਗਿਆ ਹੈ ਕਿ ਕਿਸਾਨਾਂ ਨਾਲ ਧੱਕਾ ਕੀਤਾ ਜਾ ਰਿਹਾ ਹੈ।
ਫ਼ਤਿਹਗੜ੍ਹ ਸਾਹਿਬ ਵਿਖੇ ਹੋਈ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਵਿੱਚ ਜਥੇਬੰਦੀਆਂ ਦੇ ਬਲਬੀਰ ਸਿੰਘ ਰਾਜੇਵਾਲ, ਜਗਜੀਤ ਸਿੰਘ ਡੱਲੇਵਾਲ, ਸਤਨਾਮ ਸਿੰਘ ਬਹਿਰੂ, ਹਰਮੀਤ ਸਿੰਘ ਕਾਦੀਆਂ, ਮਨਜੀਤ ਸਿੰਘ ਰਾਏ, ਬੂਟਾ ਸਿੰਘ ਸ਼ਾਦੀਪੁਰ, ਬੋਘ ਸਿੰਘ ਮਾਨਸਾ, ਮੁਕੇਸ਼ ਚੰਦਰ, ਸੁਖਪਾਲ ਸਿੰਘ ਡੱਫਰ, ਅਮਰਜੀਤ ਸਿੰਘ ਰੜਾ, ਜਸਵੰਤ ਸਿੰਘ ਪਠਾਨਕੋਟ, ਬਲਵਿੰਦਰ ਸਿੰਘ ਰਾਜੂ, ਗੁਰਦਾਸਪੁਰ ਤੋਂ ਇਲਾਵਾ ਲੱਖੋਵਾਲ ਜਥੇਬੰਦੀ ਦੇ ਜਿਲ੍ਹਾ ਪ੍ਰਧਾਨ ਹਰਮੇਲ ਸਿੰਘ ਭਟੇੜੀ, ਪ੍ਰੈੱਸ ਸਕੱਤਰ ਗੁਰਮੁੱਖ ਸਿੰਘ ਲਵਲੀ ਵੀ ਸ਼ਾਮਲ ਹੋਏ।imageਅਦਾਲਤਾਂ 'ਤੇ ਨਹੀਂ ਰਿਹਾ ਭਰੋਸਾ, ਲੋਕ ਸੰਘਰਸ਼ ਰਾਹੀਂ ਕਰਾਂਗੇ ਜਿੱਤ ਹਾਸਲ : ਲੱਖੋਵਾਲ