ਬੱਚੇ ਕਰ ਲੈਣ ਬੈਗ ਤਿਆਰ,ਪੰਜਾਬ ਸਰਕਾਰ ਨੇ ਖੋਲ੍ਹਣ ਸਬੰਧੀ ਜਾਰੀ ਕੀਤੇ ਨਿਰਦੇਸ਼

By : GAGANDEEP

Published : Oct 7, 2020, 5:03 pm IST
Updated : Oct 7, 2020, 6:43 pm IST
SHARE ARTICLE
school Reopen
school Reopen

ਦਿਨ ਵਿੱਚ ਸਿਰਫ਼ ਤਿੰਨ ਘੰਟੇ ਖੁੱਲ੍ਹਣਗੇ ਸਕੂਲ

ਚੰਡੀਗੜ੍ਹ: ਦੇਸ਼ 'ਚ ਕੋਰੋਨਾ ਵਾਇਰਸ ਕਾਰਨ ਸਕੂਲ ਕਾਫੀ ਲੰਬੇ ਸਮੇਂ ਤੋਂ ਬੰਦ ਸਨ। ਅਨਲੌਕ-5 ਲਈ ਕੇਂਦਰੀ ਗ੍ਰਹਿ ਮੰਤਰਾਲੇ ਨੇ ਨਵੀਆਂ ਗਾਈਡਲਾਈਨਸ ਜਾਰੀ ਕਰ ਦਿੱਤੀਆਂ ਹਨ।

school reopenschool reopen

ਹੁਣ ਸਰਕਾਰ ਵਲੋਂ ਨਵੇਂ ਦਿਸ਼ਾ ਨਿਰਦੇਸ਼ ਜਾਰੀ ਹੋਣ ਤੋਂ ਬਾਅਦ ਪੰਜਾਬ ਵਿੱਚ ਵੀ 15 ਅਕਤੂਬਰ ਤੋਂ ਸਕੂਲ ਖੁੱਲ੍ਹਣਗੇ। ਪੰਜਾਬ ਸਰਕਾਰ ਵਲੋਂ 15 ਅਕਤੂਬਰ ਤੋਂ ਸਕੂਲ ਖੋਲ੍ਹਣ ਸਬੰਧੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ।

SCHOOLSCHOOL

ਜਾਰੀ ਨਿਰਦੇਸ਼ਾਂ ਅਨੁਸਾਰ 9ਵੀਂ ਤੋਂ ਲੈ ਕੇ 12ਵੀਂ ਜਮਾਤ ਤੱਕ ਦੇ ਵਿਦਿਆਰਥੀ ਸਕੂਲ ਜਾ ਸਕਦੇ ਹਨ। ਸਰਕਾਰ ਦੀਆਂ ਹਦਾਇਤਾਂ ਅਨੁਸਾਰ ਦਿਨ ਵਿੱਚ ਸਿਰਫ਼ ਤਿੰਨ ਘੰਟੇ ਸਕੂਲ ਖੁੱਲ੍ਹਣਗੇ ਅਤੇ ਜਿੱਥੇ ਵਿਦਿਆਰਥੀਆਂ ਦੀ ਗਿਣਤੀ ਜ਼ਿਆਦਾ ਹੋਵੇਗੀ, ਉੱਥੇ ਅਧਿਆਪਕ ਦੋ ਸ਼ਿਫ਼ਟਾਂ 'ਚ ਬੱਚਿਆਂ ਨੂੰ ਸਕੂਲ ਬੁਲਾ ਸਕਣਗੇ।

SchoolSchool

ਨਾਲ ਹੀ ਸਿਹਤ ਵਿਭਾਗ ਵਲੋਂ ਦਿੱਤੀਆਂ ਹਿਦਾਇਤਾਂ ਮੁਤਾਬਕ ਵਿਦਿਆਰਥੀਆਂ ਵਿਚਾਲੇ ਸਮਾਜਿਕ ਦੂਰੀ ਨੂੰ ਯਕੀਨੀ ਬਣਾਉਣਾ ਅਤਿ ਜ਼ਰੂਰੀ ਹੋਵੇਗਾ। ਕਲਾਸ ਵਿੱਚ ਇਕ ਬੈਂਚ 'ਤੇ ਸਿਰਫ਼ ਇਕ ਵਿਦਿਆਰਥੀ ਨੂੰ ਬੈਠਣ ਦੀ ਆਗਿਆ ਹੋਵੇਗੀ ਅਤੇ ਮਾਸਕ ਪਾਉਣਾ ਅਤੇ ਸੈਨੇਟਾਈਜ਼ੇਸ਼ਨ ਆਦਿ ਪ੍ਰੋਟੋਕਾਲਾਂ ਦੀ ਪਾਲਣਾ ਕਰਨਾ ਲਾਜ਼ਮੀ ਹੋਵੇਗਾ।

Location: India, Punjab

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement