
ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਦੁੱਖ ਦਾ ਪ੍ਰਗਟਾਵਾ
ਅੰਮ੍ਰਿਤਸਰ: ਅੱਜ ਸਵੇਰੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸੁਖਜਿੰਦਰ ਸਿੰਘ ਦਾ ਦੇਹਾਂਤ ਹੋਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਭਾਈ ਸੁਖਜਿੰਦਰ ਸਿੰਘ ਅੱਜ ਸਵੇਰੇ 7 ਵਜੇ ਇਸ ਸੰਸਾਰ ਨੂੰ ਅਲ਼ਵਿਦਾ ਕਹਿ ਗਏ ਹਨ।
Granthi Sukhjinder Singh
ਗ੍ਰੰਥੀ ਸੁਖਜਿੰਦਰ ਸਿੰਘ ਦੀ ਮੌਤ ਤੋਂ ਬਾਅਦ ਸਿੱਖ ਭਾਈਚਾਰੇ ਵਿਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ। ਉਹਨਾਂ ਦੀ ਮੌਤ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।