ਐਚ.ਡੀ.ਐਫ਼.ਸੀ. ਬੈਂਕ ਦੀ ਇਮਾਰਤ ਨੂੰ ਲੱਗੀ ਅੱਗ
Published : Oct 7, 2020, 11:14 pm IST
Updated : Oct 7, 2020, 11:14 pm IST
SHARE ARTICLE
image
image

ਗ੍ਰਾਹਕਾਂ ਅਤੇ ਬੈਂਕ ਸਟਾਫ਼ ਵਿਚ ਮਚੀ ਹਫ਼ੜਾ-ਤਫ਼ੜੀ, ਲੋਕ ਡਰ ਕਾਰਨ ਭੱਜੇ ਬੈਂਕ ਤੋਂ ਬਾਹਰ

ਧੂਰੀ, 7 ਅਕਤੂਬਰ (ਲਖਵੀਰ ਸਿੰਘ ਧਾਂਦਰਾ): ਅੱਜ ਦੁਪਹਿਰ ਸਥਾਨਕ ਬੈਂਕ ਰੋਡ ਉਤੇ ਸਥਿਤ ਐਚ.ਡੀ.ਐਫ.ਸੀ. ਬੈਂਕ ਦੀ ਇਮਾਰਤ ਅੰਦਰ ਅਚਾਨਕ ਅੱਗ ਲੱਗਣ ਕਾਰਨ ਜਿੱਥੇ ਬੈਂਕ ਸਟਾਫ਼ ਵਿਚ ਭਾਰੀ ਹਫ਼ੜਾ-ਤਫ਼ੜੀ ਦਾ ਮਾਹੌਲ ਵੇਖਣ ਨੂੰ ਮਿਲਿਆ, ਉੱਥੇ ਹੀ ਬੈਂਕ ਵਿਚ ਕੈਸ਼ ਦਾ ਲੈਣ-ਦੇਣ ਕਰਨ ਵਾਲੇ ਗ੍ਰਾਹਕ ਵੀ ਡਰ ਦੇ ਮਾਰੇ ਬਾਹਰ ਭੱਜੇ ਜਾਂਦੇ ਵੇਖੇ ਗਏ। ਮੌਕੇ ਉਤੇ ਜਾ ਕੇ ਪ੍ਰਾਪਤ ਕੀਤੀ ਗਈ ਜਾਣਕਾਰੀ ਅਨੁਸਾਰ ਫ਼ਾਇਰ ਬ੍ਰਿਗੇਡ ਦੇ ਇੰਚਾਰਜ ਸ. ਅਮਰਿੰਦਰ ਪਾਲ ਸਿੰਘ ਨੇ ਦਸਿਆ ਕਿ ਉਨ੍ਹਾਂ ਨੂੰ ਅੱਜ ਦੁਪਹਿਰ ਕਰੀਬ 12.30 ਵਜੇ ਐਚ.ਡੀ.ਐਫ਼.ਸੀ. ਬੈਂਕ ਅੰਦਰ ਅੱਗ ਲੱਗਣ ਸਬੰਧੀ ਫ਼ੋਨ ਉਤੇ ਸੂਚਨਾ ਮਿਲੀ ਸੀ ਅਤੇ ਸੂਚਨਾ ਮਿਲਦਿਆਂ ਹੀ ਉਹ ਮੌਕੇ 'ਤੇ ਪਹੁੰਚ ਗਏ ਸਨ ਜਿੱਥੇ ਬੈਂਕ ਦੀ ਇਮਾਰਤ ਅੰਦਰ ਰੱਖੇ ਅੱਗ ਬੁਝਾਊ ਯੰਤਰਾਂ ਦੀ ਮਦਦ ਦੇ ਨਾਲ ਬੈਂਕ ਦੇ ਕਰਮਚਾਰੀਆਂ ਅਤੇ ਸਥਾਨਕ ਲੋਕਾਂ ਵਲੋਂ ਅੱਗ 'ਤੇ ਕਾਬੂ ਪਾ ਲਿਆ ਗਿਆ।

imageimage


   ਗੱਲਬਾਤ ਕਰਦਿਆਂ ਐਚ.ਡੀ.ਐਫ਼.ਸੀ. ਬੈਂਕ ਦੇ ਮੈਨੇਜਰ ਤਰੁਣ ਗੁਪਤਾ ਨੇ ਦਸਿਆ ਕਿ ਦੁਪਹਿਰ 12 ਵਜੇ ਦੇ ਕਰੀਬ ਸਾਨੂੰ ਏ.ਸੀ. ਵਿਚੋਂ ਧੂੰਆਂ ਨਿਕਲਦਾ ਨਜ਼ਰ ਆਇਆ, ਉਸ ਉਪਰੰਤ ਕੁੱਝ ਅੱਗ ਦੀ ਚਿੰਗਾਰੀਆਂ ਨਿਕਲੀਆਂ ਸ਼ੁਰੂ ਹੋ ਗਈਆਂ ਜਿਸ ਦੇ ਚਲਦਿਆਂ ਬੈਂਕ ਵਿਚੋਂ ਗ੍ਰਾਹਕ ਅਤੇ ਬੈਂਕ ਕਰਮਚਾਰੀਆਂ ਨੂੰ ਸੁਰੱਖਿਅਤ ਬਾਹਰ ਕਢਿਆ ਗਿਆ। ਬੈਂਕ ਅੰਦਰ ਹੀ ਰੱਖੇ ਅੱਗ ਬੁਝਾਊ ਯੰਤਰਾਂ ਨਾਲ ਅੱਗ ਉਤੇ ਕਾਬੂ ਪਾਇਆ ਗਿਆ ਪਰ ਫਿਰ ਵੀ ਅਹਿਤਿਆਤ ਦੇ ਤੌਰ ਉਤੇ ਫ਼ਾਇਰ ਬ੍ਰਿਗੇਡ ਨੂੰ ਫ਼ੋਨ ਕੀਤਾ ਗਿਆ। ਉਨ੍ਹਾਂ ਦਸਿਆ ਕਿ ਏ.ਸੀ. ਮਕੈਨਿਕਾਂ ਦੇ ਦਸਣ ਮੁਤਾਬਕ ਇਹ ਅੱਗ ਏ.ਸੀ. ਵਿਚੋਂ ਗੈਸ ਲੀਕੇਜ਼ ਹੋਣ ਉਤੇ ਸ਼ਾੱਟ ਸਰਕਿਟ ਹੋਣ ਨਾਲ ਲੱਗੀ ਹੈ। ਇਸ ਮੌਕੇ ਥਾਣਾ ਸਿਟੀ ਧੂਰੀ ਦੇ ਮੁਖੀ ਦਰਸ਼ਨ ਸਿੰਘ ਨੇ ਦਸਿਆ ਕਿ ਅੱਗ ਲੱਗਣ ਦੀ ਸੂਚਨਾ ਮਿਲਣ ਉਤੇ ਜਦੋਂ ਉਨ੍ਹਾਂ ਮੌਕੇ ਉਤੇ ਪਹੁੰਚ ਕੇ ਦੇਖਿਆ ਤਾਂ ਅੱਗ ਉਤੇ ਕਾਬੂ ਪਾ ਲਿਆ ਗਿਆ ਸੀ ਅਤੇ ਕਿਸੇ ਵੀ ਜਾਨੀ ਨੁਕਸਾਨ ਹੋਣ ਤੋਂ ਬਚਾਅ ਰਹਿ ਗਿਆ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement