ਸਿਰਸਾ 'ਚ ਕਿਸਾਨਾਂ 'ਤੇ ਭਾਰੀ ਲਾਠੀਚਾਰਜ, ਛੱਡੇ ਅੱਥਰੂ ਗੈਸ ਦੇ ਗੋਲੇ, ਕਈ ਜ਼ਖ਼ਮੀ
Published : Oct 7, 2020, 1:04 am IST
Updated : Oct 7, 2020, 1:04 am IST
SHARE ARTICLE
image
image

ਸਿਰਸਾ 'ਚ ਕਿਸਾਨਾਂ 'ਤੇ ਭਾਰੀ ਲਾਠੀਚਾਰਜ, ਛੱਡੇ ਅੱਥਰੂ ਗੈਸ ਦੇ ਗੋਲੇ, ਕਈ ਜ਼ਖ਼ਮੀ

ਜਨ ਸੰਘਰਸ਼ ਰੈਲੀ 'ਚ ਪੁੱਜੇ ਪੰਜਾਬ ਤੇ ਹਰਿਆਣਾ ਤੋਂ ਕਿਸਾਨ ਨੇਤਾ, ਧਾਰਮਕ ਆਗੂ ਅਤੇ ਗਾਇਕ
 

ਸਿਰਸਾ, 6 ਅਕਤੂਬਰ (ਸੁਰਿੰਦਰ ਪਾਲ ਸਿੰਘ) : ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਿਅੰਤ ਚੌਟਾਲਾ ਦੇ ਘਰ ਦਾ ਘਿਰਾਉ ਕਰਦੇ ਕਿਸਾਨਾਂ 'ਤੇ ਸਿਰਸਾ ਪੁਲਿਸ ਵਲੋਂ ਭਾਰੀ ਲਾਠੀਚਾਰਜ ਕੀਤਾ ਗਿਆ ਅਤੇ ਅੱਥਰੂ ਗੈਸ ਦੇ ਗੋਲੇ ਛੱਡੇ ਗਏ, ਜਿਸ ਕਾਰਨ ਕਈ ਕਿਸਾਨ ਨੇਤਾ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ। ਗੁੱਸੇ ਵਿਚ ਆਏ ਕਿਸਾਨਾਂ ਨੇ ਪੁਲਿਸ ਦੇ ਬੈਰੀਕੇਡ ਤੋੜ ਦਿਤੇ ਅਤੇ ਕੇਂਦਰ ਅਤੇ ਰਾਜ ਸਰਕਾਰ ਵਿਰੁਧ ਜ਼ੋਰਦਾਰ ਨਾਹਰੇਬਾਜ਼ੀ ਕੀਤੀ। ਕੇਂਦਰ ਸਰਕਾਰ ਵਲੋਂ ਲਿਆਂਦੇ ਗਏ ਨਵੇਂ ਖੇਤੀ ਕਾਨੂੰਨਾਂ ਵਿਰੁਧ ਕਿਸਾਨਾਂ-ਮਜ਼ਦੂਰਾਂ ਅਤੇ ਵਪਾਰੀਆਂ ਨੇ ਅੱਜ ਸਿਰਸਾ ਦੇ ਦੁਸਿਹਰਾ ਗਰਾਊਂਡ ਵਿਖੇ ਇਕੱਤਰ ਹੋ ਕੇ ਕੇਂਦਰ ਅਤੇ ਰਾਜ ਸਰਕਾਰ ਵਿਰੁਧ ਜ਼ਬਰਦਸਤ ਰੋਸ ਪ੍ਰਦਰਸ਼ਨ ਕੀਤਾ।
ਪ੍ਰਦਰਸ਼ਨਕਾਰੀ ਕਿਸਾਨਾਂ ਦਾ ਕਹਿਣਾ ਹੈ ਕਿ ਹਰਿਆਣਾ ਦੀਆਂ ਸਮੂਹ ਕਿਸਾਨ ਜਥੇਬੰਦੀਆਂ ਨੇ ਨਵੇਂ ਖੇਤੀ ਕਾਨੂੰਨਾਂ ਵਿਰੁਧ ਉਪ ਮੁੱਖ ਮੰਤਰੀ ਦੁਸ਼ਿਅੰਤ ਚੌਟਾਲਾ ਅਤੇ ਬਿਜਲੀ ਮੰਤਰੀ ਚੌਧਰੀ ਰਣਜੀਤ ਸਿੰਘ ਦੇ ਘਰ ਘੇਰ ਕੇ ਉਨ੍ਹਾਂ ਨੂੰ ਕਿਸਾਨਾਂ ਦੇ ਹੱਕ ਵਿਚ ਡਟਣ ਲਈ ਜ਼ੋਰ ਦਿਤਾ। ਕਿਸਾਨ ਆਗੂਆਂ ਨੇ ਕਿਹਾ ਕਿ ਹਰਿਆਣਾ ਦੀਆਂ ਸਾਰੀਆਂ ਕਿਸਾਨ ਜਥੇਬੰਦੀਆਂ ਵਲੋਂ ਲਗਾਤਾਰ ਉਪ ਮੁੱਖ ਮੰਤਰੀ ਦੁਸ਼ਿਅੰਤ ਚੌਟਾਲਾ ਅਤੇ ਬਿਜਲੀ ਮੰਤਰੀ ਰਣਜੀਤ ਸਿੰਘ ਉਤੇ ਅਸਤੀਫ਼ਾ ਦੇਣ ਦਾ ਦਬਾਅ ਬਣਾਇਆ ਜਾ ਰਿਹਾ ਹੈ।
ਇਸ ਮੌਕੇ ਹਰਿਆਣਾ ਕਿਸਾਨ ਮੰਚ ਦੇ ਪ੍ਰਦੇਸ਼ ਪ੍ਰਧਾਨ ਜੋਗਿੰਦਰ ਯਾਦਵ, ਕਿਸਾਨ ਨੇਤਾ ਗੁਰਨਾਮ ਸਿੰਘ ਚੂੜਾਨੀ, ਪ੍ਰਗਟ ਸੰਧੂ, ਪੰਜਾਬੀ ਗਾਇਕ ਹਰਫ ਚੀਮਾ ਪ੍ਰਲਾਹਦ ਸਿੰਘ ਭਾਰੂਖੇੜਾ, ਬਾਬਾ ਗੁਰਮੀਤ ਸਿੰਘ ਤਿਲੋਕੇਵਾਲਾ, ਖੱਬੇ ਪੱਖੀ ਆਗੂ ਕਾ. ਸਵਰਨ ਸਿੰਘ ਵਿਰਕ ਬਾਬਾ ਬਲਜੀਤ ਸਿੰਘ ਦਾਦੂਵਾਲ, ਨੌਜਵਾਨ ਭਾਰਤ ਸਭਾ ਦੇ ਕਾ. ਪਾਵੇਲ, ਲੱਖਾ ਸਿਧਾਣਾ ਤੋ ਬਿਨਾਂ ਕਿਸਾਨ ਸੰਘਰਸ਼ ਸਮਿਤੀ ਦੇ ਚੋਟੀ ਦੇ ਆਗੂਆਂ ਦਾ ਕਹਿਣਾ ਹੈ ਕਿ ਹਰਿਆਣਾ ਪ੍ਰਦੇਸ਼ ਵਿਚ ਸਿਰਸਾ ਸਮੇਤ ਕਈ ਜ਼ਿਲ੍ਹਿਆਂ ਵਿਚ ਖੇਤੀ ਕਾਨੂੰਨਾਂ ਵਿਰੁਧ ਕਿਸਾਨਾਂ 'ਚ ਰੋਸ ਲਗਾਤਾਰ ਜਾਰੀ ਹੈ ਅਤੇ ਕਿਸਾਨ ਇਨ੍ਹਾਂ ਕਾਲੇ ਕਾਨੂੰਨਾਂ ਵਿਰੁਧ ਲਗਾਤਾਰ ਲਾਮਬੰਦ ਹੋ ਰਹੇ ਹਨ। ਇਨ੍ਹਾਂ ਆਗੂਆਂ ਦਾ ਕਹਿਣਾ ਹੈ ਕਿ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨਾਂ ਦਾ ਰੋਹ ਦਿਨੋ-ਦਿਨ ਵਧਦਾ ਜਾ ਰਿਹਾ ਹੈ।


ਕਿਸਾਨਾਂ ਵਲੋਂ ਜਿਥੇ ਭਾਜਪਾ ਆਗੂਆਂ ਦਾ ਬਾਈਕਾਟ ਤੇ ਉਨ੍ਹਾਂ ਨੂੰ ਕਾਲੇ ਝੰਡੇ ਦਿਖਾਉਣ ਦਾ ਸਿਲਸਿਲਾ ਜਾਰੀ ਹੈ ਉਥੇ ਹੀ ਰਿਲਾਇੰਸ ਦੇ ਪੰਪਾਂ ਦਾ ਬਾਈਕਾਟ ਕੀਤਾ ਜਾ ਰਿਹਾ ਹੈ ਤੇ ਜੀਓ ਦੇ ਸਿਮ ਸਾੜੇ ਜਾ ਰਹੇ ਹਨ। ਕੁਝ ਕਿਸਾਨਾਂ ਵੱਲੋਂ ਅਸਹਿਯੋਗ ਅੰਦੋਲਨ ਦਾ ਐਲਾਨ ਵੀ ਕੀਤਾ ਗਿਆ ਹੈ।
ਧਿਆਨ ਰਹੇ ਕਿ ਪਿਛਲੇ ਦਿਨੀ ਸਿਰਸਾ ਵਿਖੇ ਕਿਸਾਨ ਜਥੇਬੰਦੀਆਂ ਦੀ ਭਰਵੀਂ ਮੀਟਿੰਗ ਵਿਚ ਨਵੇਂ ਬਣੇ ਖੇਤੀ ਕਾਨੂੰਨਾਂ ਦੀ ਤਿੱਖੇ ਸ਼ਬਦਾਂ ਵਿਚ ਆਲੋਚਨਾ ਕੀਤੀ ਗਈ ਸੀ। ਇਨ੍ਹਾਂ ਜਥੇਬੰਦੀਆਂ ਦੇ ਆਗੂਆਂ ਵਲੋਂ ਫ਼ੈਸਲਾ ਲਿਆ ਗਿਆ ਕਿ ਉਹ ਖੇਤੀ ਕਾਨੂੰਨਾਂ ਦਾ ਲਗਾਤਾਰ ਵਿਰੋਧ ਜਾਰੀ ਰਖਦੇ ਹੋਏ ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਿਅੰਤ ਚੌਟਾਲਾ ਅਤੇ ਬਿਜਲੀ ਮੰਤਰੀ ਚੌਧਰੀ ਰਣਜੀਤ ਸਿੰਘ ਦੇ ਘਰ ਦਾ ਘੇਰਾਉ ਕਰਕੇ ਉਨ੍ਹਾਂ ਤੋਂ ਅਸਤੀਫ਼ੇ ਦੀ ਮੰਗ ਕਰਨਗੇ।
ਕਿਸਾਨ ਨੇਤਾਵਾਂ ਨੇ ਕਿਹਾ ਕਿ ਤਾਊ ਦੇਵੀ ਲਾਲ ਨੇ ਹਮੇਸ਼ਾ ਕਿਸਾਨਾਂ ਦੇ ਹੱਕ ਦੀ ਗੱਲ ਕੀਤੀ ਸੀ ਪਰ ਹੁਣ ਆਪਣੇ ਆਪ ਨੂੰ ਉਨ੍ਹਾਂ ਦੇ ਸਿਆਸੀ ਵਾਰਸ ਹੋਣ ਦਾ ਦਾਅਵਾ ਕਰਨ ਵਾਲੇ ਉਨ੍ਹਾਂ ਦੇ ਪਰਿਵਾਰ ਦੇ ਕੁਝ ਮੈਬਰ ਸੱਤਾ ਸੁੱਖ ਭੋਗ ਰਹੇ ਹਨ ਜਦੋਂ ਕਿ ਨਵੇਂ ਬਣੇ ਖੇਤੀ ਕਾਨੂੰਨ ਕਿਸਾਨਾਂ ਲਈ ਮਾਰੂ ਸਾਬਤ ਹੋਣਗੇ। ਕਿਸਾਨ ਆਗੂਲਾਂ ਦਾ ਕਹਿਣਾ ਸੀ ਕਿ ਇਸ ਅੰਦੋਲਨ ਨੂੰ ਸਫਲ ਬਣਾਉਣ ਲਈ ਕਿਸਾਨ ਆਗੂਆਂ ਵਲੋਂ ਲਗਾਤਾਰ ਪਿੰਡਾਂ ਵਿਚ ਕਿਸਾਨਾਂ ਅਤੇ ਸਿਆਸੀ ਪਾਰਟੀਆਂ ਨੂੰ ਲਾਮਬੰਦ ਕੀਤਾ ਗਿਆ ਅਤੇ ਕਿਸਾਨਾਂ ਵਲੋਂ ਭਰਵਾਂ ਹੁੰਗਾਰਾ ਮਿਲਿਆ। ਅੱਜ ਦੇ ਇਸ ਵਿਸ਼ਾਲ ਘੇਰਓ ਵਿਚ ਕਿਸਾਨ ਜਥੇਬੰਦੀਆਂ ਤੋਂ ਇਲਾਵਾ ਨੌਜਵਾਨ ਭਾਰਤ ਸਭਾ ਤੋ ਬਿਨ੍ਹਾਂ ਅਨੇਕਾਂ ਕੱਲਬ ਅਤੇ ਵਿਦਿਆਰਥੀ ਜਥੇਬੰਦੀਆਂ ਵੀ ਵੱਡੀ ਤਾਦਾਦ ਵਿਚ ਸ਼ਾਮਲ ਹੋਈਆਂ।
ਤਸਵੀਰ- ਸਿਰਸਾ ਵਿਚ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਠਾਠਾਂ ਮਾਰਦਾ ਕਿਸਾਨਾਂ ਦਾ ਰੋਹ।
imageimage

ਸਿਰਸਾ ਵਿਚ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਠਾਠਾਂ ਮਾਰਦਾ ਕਿਸਾਨਾਂ ਦਾ ਰੋਹ।

SHARE ARTICLE

ਏਜੰਸੀ

Advertisement

ਕਈ ਖੁਲਾਸੇ ਕਰਨ ਤੋਂ ਬਾਅਦ ਸਾਬਕਾ ਅਸਫਰ ਨੇ ਚੋਣ ਮੈਦਾਨ 'ਚ ਮਾਰੀ ਛਾਲ , ਭਾਜਪਾ ਨੂੰ ਛੱਡਕੇ ਆਏ ਅਫ਼ਸਰ ਤੋਂ ਸੁਣੋ .....

20 May 2024 11:46 AM

Bhagwant LIVE | ਫਰੀਦਕੋਟ 'ਚ CM ਮਾਨ ਦਾ ਧਮਾਕੇਦਾਰ ਭਾਸ਼ਣ, ਵਿਰੋਧੀਆਂ 'ਤੇ ਸਾਧੇ ਨਿਸ਼ਾਨੇ!

20 May 2024 11:09 AM

Punjab Weather Alert : ਮੌਸਮ ਨੂੰ ਲੈ ਕੇ Red Alert ਜਾਰੀ, ਸੂਬੇ ਦੇ 10 ਜ਼ਿਲ੍ਹਿਆਂ ਦਾ ਪਾਰਾ 44 ਡਿਗਰੀ ਤੋਂ ਪਾਰ

20 May 2024 10:52 AM

Bank Fraud :ਬੈਂਕ ਖਾਤਿਆਂ 'ਤੇ ਧਿਆਨ ਰੱਖਿਆ ਕਰੋ! ਇਸ ਬੰਦੇ ਦੇ ਖਾਤੇ 'ਚੋਂ ਕਢਾ ਲਏ ਗਏ 65 ਲੱਖ ਅਤੇ 90 ਹਜ਼ਾਰ ਰੁਪਏ

20 May 2024 10:40 AM

Organic Farming : ਕਿਸਾਨ ਨੇ ਸਮਝਾਏ ਜੈਵਿਕ ਖੇਤੀ ਦੇ ਲਾਭ, ਹੋ ਰਿਹਾ ਮੋਟਾ ਮੁਨਾਫ਼ਾ

20 May 2024 10:07 AM
Advertisement